ਰੂਪਨਗਰ, 11 ਅਪ੍ਰੈਲ 2022
ਵਿਧਾਇਕ ਰੂਪਨਗਰ ਸ਼੍ਰੀ ਦਿਨੇਸ਼ ਕੁਮਾਰ ਚੱਢਾ ਵਲੋਂ ਰੂਪਨਗਰ ਦੇ ਪਿੰਡ ਹਵੇਲੀ ਖ਼ੁਰਦ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਸਕੂਲ ਵਿੱਚ ਬੱਚਿਆਂ ਨਾਲ ਕਲਾਸ ਰੂਮ ਵਿੱਚ ਜਾ ਕੇ ਪੜ੍ਹਾਈ ਦਾ ਜ਼ਾਇਜ਼ਾ ਲਿਆ।
ਹੋਰ ਪੜ੍ਹੋ :-ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੁਆਰਾ ਅਪੰਗ ਵਿਅਕਤੀ ਦੇ ਲਗਵਾਈ ਗਈ ਆਰਟੀਫਿਸ਼ਲ ਲੱਤ
ਉਨ੍ਹਾਂ ਸਕੂਲ ਦੇ ਸਾਰੇ ਕਲਾਸ ਰੂਮਾਂ ਦੀ ਚੈਕਿੰਗ ਕੀਤੀ ਅਤੇ ਸਕੂਲ ਦੇ ਸਟਾਫ ਮੈਂਬਰਾ ਨਾਲ ਗੱਲਬਾਤ ਕੀਤੀ ਕਿ ਸਕੂਲ ਵਿੱਚ ਆ ਰਹੀਆਂ ਕਮੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਨੇ ਸਰਕਾਰ ਵਲੋਂ ਮਿਲਣ ਵਾਲੀ ਹਰ ਲੋੜੀਂਦੀ ਮੱਦਦ ਨੂੰ ਜਲਦ ਮੁਹੱਇਆ ਕਰਵਾਉਣ ਦਾ ਭਰੋਸਾ ਦਿੱਤਾ।
ਐਡਵੋਕੇਟ ਦਿਨੇਸ਼ ਚੱਢਾ ਵਲੋਂ ਸਕੂਲ ਦੇ ਕਲਾਸ ਰੂਮਾਂ ਵਿੱਚ ਜਾ ਕੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਤੋਂ ਸਕੂਲ ਵਿੱਚ ਆ ਰਹੀਆਂ ਸਮੱਸਿਆਵਾਂ ਵਾਰੇ ਪੁੱਛਿਆ। ਉਨ੍ਹਾਂ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜਨ ਲਈ ਪ੍ਰੇਰਿਤ ਕੀਤਾ।
ਐਡਵੋਕੇਟ ਦਿਨੇਸ਼ ਚੱਢਾ ਨੇ ਸਕੂਲ ਦੇ ਸਟਾਫ ਮੈਂਬਰਾਂ ਨੂੰ ਸਕੂਲ ਵਿੱਚ ਮਿਡ-ਡੇਅ-ਮੀਲ ਰਸੋਈ, ਪੀਣ ਵਾਲੇ ਪਾਣੀ, ਬਰਤਨ, ਬਾਥਰੂਮ, ਸਾਫ਼-ਸਫ਼ਾਈ, ਆਦਿ ਪ੍ਰਬੰਧਾਂ ਦਾ ਜ਼ਾਇਜ਼ਾ ਲੈਕੇ ਘਾਟਾਂ ਨੂੰ ਜਲਦੀ ਪੂਰੀਆਂ ਕਰਨ ਦੀ ਹਦਾਇਤ ਕੀਤੀ।