ਪਟਿਆਲਾ, 13 ਅਪ੍ਰੈਲ 2022
ਵਧੀਕ ਜ਼ਿਲ੍ਹਾ ਮੈਜਿਸਟਰੇਟ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਮਹਾਂਵੀਰ ਜਯੰਤੀ ਮੌਕੇ 14 ਅਪ੍ਰੈਲ 2022 ਨੂੰ ਜ਼ਿਲ੍ਹੇ ‘ਚ ਮੀਟ, ਅੰਡੇ ਦਾ ਕੰਮ ਕਰ ਰਹੇ ਦੁਕਾਨਦਾਰਾਂ ਨੂੰ ਇਸ ਦਿਨ ਮੀਟ/ਅੰਡੇ ਦੀ ਵਿੱਕਰੀ ਨਾ ਕਰਨ ਦੀ ਅਪੀਲ ਕੀਤੀ ਹੈ। ਜਾਰੀ ਆਦੇਸ਼ਾਂ ‘ਚ ਜੈਨ ਭਾਈਚਾਰੇ ਵੱਲੋਂ ਕੀਤੇ ਜਾਣ ਵਾਲੇ ਧਾਰਮਿਕ ਸਮਾਗਮਾਂ ਦੇ 100 ਮੀਟਰ ਦੇ ਘੇਰੇ ਅੰਦਰ ਮੀਟ, ਅੰਡੇ ਦੀਆਂ ਦੁਕਾਨਾਂ, ਨਾਨ ਵੈਜੀਟੇਰੀਅਨ ਹੋਟਲ, ਢਾਬੇ ਅਤੇ ਅਹਾਤੇ ਬੰਦ ਰੱਖਣਗੇ ਦੇ ਹੁਕਮ ਵੀ ਜਾਰੀ ਕੀਤੇ ਹਨ।
ਹੋਰ ਪੜ੍ਹੋ :-ਜਿਲਾ ਰੋਜਗਾਰ ਤੇ ਕਾਰੋਬਾਰ ਬਿਉਰੋ ਗੁਰਦਾਸਪੁਰ ਵਿਖੇ 18 ਅਪਰੈਲ ਨੂੰ ਪਲੇਸਮੈਟ ਕੈਪ ਲੱਗੇਗਾ
ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫੋਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਜੈਨ ਭਾਈਚਾਰੇ ਵੱਲੋਂ ਜੇਕਰ ਸ਼ੋਭਾ ਯਾਤਰਾ/ਧਾਰਮਿਕ ਸੰਮੇਲਨ/ਧਾਰਮਿਕ ਇਕੱਠ ਕੀਤਾ ਜਾਂਦਾ ਹੈ ਤਾਂ ਉਸ ਧਾਰਮਿਕ ਸੰਮੇਲਨ ਵਾਲੇ ਸਥਾਨ ਤੋਂ 100 ਮੀਟਰ ਦੇ ਘੇਰੇ ਅੰਦਰ ਮਿਤੀ 14 ਅਪ੍ਰੈਲ ਨੂੰ ਮੀਟ, ਅੰਡੇ ਦੀਆਂ ਦੁਕਾਨਾਂ ਨਾਨ ਵੈਜੀਟੇਰੀਅਨ ਹੋਟਲ/ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਬਾਕੀ ਦੇ ਸਮੂਹ ਜ਼ਿਲ੍ਹੇ ਵਿੱਚ ਮੀਟ/ਅੰਡੇ ਦਾ ਕੰਮ ਕਰ ਰਹੇ ਦੁਕਾਨਦਾਰਾਂ ਨੂੰ ਇਸ ਦਿਨ ਮੀਟ/ਅੰਡੇ ਦੀ ਵਿੱਕਰੀ ਨਾ ਕਰਨ ਦੀ ਅਪੀਲ ਕੀਤੀ ਹੈ।