ਫਿਰੋਜ਼ਪੁਰ 18 ਅਪ੍ਰੈਲ 2022
ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ. ਰਜਨੀਸ਼ ਦਹੀਯਾ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਵੱਲੋਂ ਸਾਂਝੇ ਤੌਰ ਤੇ ਮਾਰਕਿਟ ਕਮੇਟੀ ਫਿਰੋਜ਼ਪੁਰ ਛਾਉਣੀ ਦੀ ਨਵੀਂ ਦਫਤਰੀ ਬਿਲਡਿੰਗ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਮਾਰਕਿਟ ਕਮੇਟੀ ਦਾ ਦਫਤਰ ਮੰਡੀ ਤੋਂ ਕਾਫੀ ਦੂਰ ਹੋਣ ਕਰਕੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਦਫਤਰ ਦਾ ਮੰਡੀ ਵਿੱਚ ਬਣਨ ਨਾਲ ਆੜਤੀਆਂ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਕਾਫੀ ਹੱਦ ਤੱਕ ਹੱਲ ਹੋ ਜਾਣਗੀਆਂ।
ਹੋਰ ਪੜ੍ਹੋ :-ਮਾਤਾ ਤ੍ਰਿਪਤਾ ਮਹਿਲਾ ਯੋਜਨਾ ਤਹਿਤ ਤਲਾਕਸ਼ੁਦਾ, ਅਣਵਿਆਹੀ ਤੇ ਵਿਧਵਾ ਔਰਤਾਂ ਨੂੰ ਮਦਦ ਮਿਲੇਗੀ: ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ
ਵਿਧਾਇਕ ਰਜਨੀਸ਼ ਦਹੀਯਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਉਨ੍ਹਾਂ ਤੋਂ ਕਾਫੀ ਉਮੀਦਾ ਦੀ ਆਸ ਕਰਦੇ ਹੋਏ ਉਨ੍ਹਾਂ ਨੂੰ ਆਪਣਾ ਵਿਧਾਇਕ ਚੁਣਿਆ ਹੈ ਤੇ ਉਹ ਵੀ ਉਨ੍ਹਾਂ ਦੀਆਂ ਇਨ੍ਹਾਂ ਆਸਾ ਤੇ ਖਰ੍ਹੇ ਉਤਰਨ ਦਾ ਸਿਰਤੋੜ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਸੁਖਾਲਾ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਲਦੀ ਹੀ ਕਈ ਪ੍ਰਾਜੈਕਟ ਅਤੇ ਕਈ ਲੋਕ ਭਲਾਈ ਸਕੀਮਾਂ ਲਈ ਲਿਆਂਦੀਆਂ ਜਾਣਗੀਆਂ ਜਿਸ ਦਾ ਪੰਜਾਬ ਦੇ ਆਮ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ।
ਇਸ ਮੌਕੇ ਉਦੈ ਦਹੀਯਾ, ਬੋਬੀ ਬਰਾੜ, ਬੇਅੰਤ ਸਿੰਘ ਹਕੂਮਤ ਸਿੰਘ ਵਾਲਾ, ਗੁਰਨੇਕ ਸਿੰਘ, ਬਲਵਿੰਦਰ ਸਿੰਘ ਰਾਉਕੇ, ਗੁਰਨਾਮ ਸਿੰਘ ਹਜਾਰਾ ਸਿੰਘ ਵਾਲਾ, ਜਗਸੀਰ ਸਿੰਘ ਜੱਗਾ, ਰੌਬੀ ਸੰਧੂ ਪੀਏ ਐਮ ਐਲ, ਲਖਬੀਰ ਸਿੰਘ ਮੁੱਖ ਦਫਤਰ ਸਕੱਤਰ, ਐਡਵੋਕੇਟ ਤਾਰਾ ਸਿੰਘ ਗਿੱਲ, ਪਰਮਜੀਤ ਸਿੰਘ ਜੰਮੂ, ਡੀ ਐਸ ਪੀ ਯਾਦਵਿੰਦਰ ਸਿੰਘ ਬਾਜਵਾ ਅਤੇ ਗੁਰਨਾਮ ਸਿੰਘ ਹਜਾਰਾ ਸਿੰਘ ਵਾਲਾ ਆਦਿ ਹਾਜ਼ਰ ਸਨ।