ਫਿਰੋਜ਼ਪੁਰ 19 ਅਪ੍ਰੈਲ 2022
ਸ੍ਰੀ ਪਿਰਥੀ ਸਿੰਘ ਮੁੱਖ ਖੇਤੀਬਾੜੀ ਅਫਸਰ ਫਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਜਿਲ੍ਹੇ ਦੇ ਖਾਦ, ਕੀੜੇਮਾਰ ਦਵਾਈਆਂ ਅਤੇ ਬੀਜਾਂ ਦੇ ਹੋਲਸੇਲ ਅਤੇ ਰੀਟੇਲ ਡੀਲਰਾਂ ਨਾਲ ਮੀਟਿੰਗ ਕੀਤੀ ਗਈ।
ਹੋਰ ਪੜ੍ਹੋ :-ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਅਪੀਲ
ਮੀਟਿੰਗ ਵਿਚ ਮੁੱਖ ਖੇਤੀਬਾੜੀ ਅਫਸਰ ਫਿਰੋਜ਼ਪੁਰ ਵੱਲੋਂ ਹਾਜਰ ਡੀਲਰਾਂ ਨੂੰ ਹਦਾਇਤ ਕੀਤੀ ਗਈ ਕਿ ਕਿਸਾਨਾਂ ਨੂੰ ਮਿਆਰੀ ਕੀੜੇਮਾਰ ਦਵਾਈਆਂ ਅਤੇ ਬੀਜ ਵੇਚੇ ਜਾਣ ਅਤੇ ਖੇਤੀ ਸਮੱਗਰੀ ਦਾ ਮੌਕੇ ਤੇ ਪਕਾ ਬਿੱਲ ਦੇਣਾ ਯਕੀਨੀ ਬਣਾਇਆ ਜਾਵੇ ਅਤੇ ਖਾਦਾਂ ਨਾਲ ਕਿਸੇ ਕਿਸਮ ਦੀ ਕੋਈ ਵੀ ਟੈਗਿੰਗ ਆਦਿ ਨਾ ਕੀਤੀ ਜਾਵੇ। ਜੇਕਰ ਕੋਈ ਵੀ ਡੀਲਰ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਸ੍ਰੀ ਵਿਨੋਦ ਸੋਈ ਜਿਲ੍ਹਾ ਪ੍ਰਧਾਨ ਡੀਲਰ ਐਸੋਸੀਏਸ਼ਨ ਫਿਰੋਜ਼ਪੁਰ ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿ ਸਮੂਹ ਡੀਲਰ ਦਿਤੀਆਂ ਗਈਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨਗੇ ਅਤੇ ਉਹਨਾਂ ਨੇ ਸਮੂਹ ਡੀਲਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਦੱਸਿਆ। ਜਿਸ ਦਾ ਨਿਪਟਾਰਾ ਮੁੱਖ ਖੇਤੀਬਾੜੀ ਅਫਸਰ ਫਿਰੋਜ਼ਪੁਰ ਵੱਲੋਂ ਤੁਰੰਤ ਕਰਨ ਦਾ ਭਰੋਸਾ ਦਿੱਤਾ ਗਿਆ।