ਪਟਿਆਲਾ, 20 ਅਪ੍ਰੈਲ 2022
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਖੇ ਲੇਖ ਰਚਨਾ ਮੁਕਾਬਲੇ ਕਰਵਾਏ ਗਏ, ਜਿਸ ‘ਚ 64 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਰੋਜ਼ਗਾਰ ਬਿਊਰੋ ਦੇ ਕੈਰੀਅਰ ਕਾਊਂਸਲਰ ਡਾ. ਰੂਪਸੀ ਪਾਹੂਜਾ ਨੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ।
ਹੋਰ ਪੜ੍ਹੋ :-ਬਲਾਕ ਧਨੌਲਾ ਦੇ ਪਿੰਡਾਂ ਵਿੱਚ ਮਲੇਰੀਆ ਵਿਰੁੱਧ ਕੀਤਾ ਜਾਗਰੂਕ
ਇਸ ਮੌਕੇ ‘ਤੇ ਪਲੇਸਮੈਂਟ ਸੈੱਲ ਮੈਂਬਰ ਡਾ. ਰੇਖਾ ਰਾਣੀ, ਮੈਡਮ ਜਸਮੀਨ ਕੌਰ ਅਤੇ ਮੈਡਮ ਗਜਲ ਅਗਰਵਾਲ ਹਾਜ਼ਰ ਸਨ। ਕਾਲਜ ਦੇ ਪ੍ਰਿੰਸੀਪਲ ਡਾ. ਕੁਸਮ ਲਤਾ ਨੇ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ‘ਚ ਵੱਧ ਚੜਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆ ਕਿਹਾ ਕਿ ਅਜਿਹੇ ਮੁਕਾਬਲੇ ਜਿਥੇ ਵਿਦਿਆਰਥੀ ਅੰਦਰ ਛੁੱਪੀ ਪ੍ਰਤੀਭਾ ਨੂੰ ਨਿਖਾਰਦੇ ਹਨ, ਉਥੇ ਹੀ ਵਿਦਿਆਰਥੀ ਦੇ ਆਤਮ ਵਿਸ਼ਵਾਸ ਵਿੱਚ ਵੀ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਬਿਕਰਮ ਕਾਲਜ ਵੱਲੋਂ ਰੋਜ਼ਗਾਰ ਬਿਊਰੋ ਨਾਲ ਰੱਖਕੇ ਭਵਿੱਖ ਵਿੱਚ ਵੀ ਅਜਿਹੇ ਪ੍ਰੋਗਰਾਮ ਉਲੀਕੇ ਜਾਣਗੇ।
ਇਸ ਮੌਕੇ ਡਾ. ਰੂਪਸੀ ਪਾਹੂਜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਜ਼ਿਲ੍ਹਾ ਰੋਜ਼ਾਗਰ ਤੇ ਕਾਰੋਬਾਰ ਬਿਊਰੋ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਬਿਊਰੋ ਵੱਲੋਂ ਰੋਜ਼ਗਾਰ ਤੇ ਸਵੈ ਰੋਜ਼ਗਾਰ ਸਬੰਧੀ ਜਿਥੇ ਰਜਿਸਟਰੇਸ਼ਨ ਕੀਤੀ ਜਾਂਦੀ ਹੈ, ਉਥੇ ਹੀ ਹੋਰਨਾਂ ਵਿਭਾਗਾਂ ਵੱਲੋਂ ਸਵੈ ਰੋਜ਼ਗਾਰ ਲਈ ਚਲਾਏ ਜਾਂਦੇ ਕੋਰਸਾਂ ਸਬੰਧੀ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ, ਤਾਂ ਕਿ ਉਹ ਕੋਰਸਾਂ ਦਾ ਲਾਭ ਉਠਾ ਸਕਣ।
ਜੇਤੂ ਵਿਦਿਆਰਥੀਆਂ ਨੂੰ ਸਨਮਾਨਤ ਕਰਦੇ ਹੋਏ ਡਾ. ਰੂਪਸੀ ਪਾਹੂਜਾ।