ਐਸ.ਏ.ਐਸ. ਨਗਰ ਜ਼ਿਲ੍ਹੇ ਦੀ ਹਦੂਦ ਅੰਦਰ ਏਅਰ ਫੋਰਸ ਸਟੇਸ਼ਨ ਤੋਂ ਇੱਕ ਹਜ਼ਾਰ ਮੀਟਰ ਏਰੀਏ ਦੇ ਆਲੇ ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ‘ਤੇ ਪਾਬੰਦੀ

AMIT TALWAR
ਕਿਰਾਏਦਾਰਾਂ/ ਨੌਕਰਾਂ/ ਪੇਇੰਗ ਗੈਸਟ ਦੀ ਸੂਚਨਾ, ਪੁਲਿਸ ਥਾਣੇ ਦੇਣ ਦੇ ਹੁਕਮ ਕੀਤੇ ਜਾਰੀ
ਐਸ.ਏ.ਐਸ ਨਗਰ, 22 ਅਪ੍ਰੈਲ 2022
ਏਅਰ ਫੋਰਸ ਸਟੇਸ਼ਨ ਅਥਾਰਟੀ ਚੰਡੀਗੜ੍ਹ ਨੇ ਦਫ਼ਤਰ ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਏਅਰ ਫੋਰਸ ਸਟੇਸ਼ਨ ਦੇ ਆਲੇ ਦੁਆਲੇ ਆਮ ਜਨਤਾ ਵੱਲੋਂ ਕਈ ਖਾਣ-ਪੀਣ ਦੀਆਂ ਦੁਕਾਨਾਂ ਖੋਲ੍ਹੀਆਂ ਹੋਈਆਂ ਹਨ। ਉਨ੍ਹਾਂ ਵੱਲੋਂ ਇਨ੍ਹਾਂ ਵਸਤਾਂ ਦੀ ਰਹਿੰਦ ਖੁੱਲੇ ਵਿੱਚ ਹੀ ਸੁੱਟ ਦਿੱਤੀ ਜਾਂਦੀ ਹੈ। ਜਿਸ ਕਰਕੇ ਏਅਰ ਫੋਰਸ ਦੇ ਏਰੀਏ ਵਿੱਚ ਮਾਸਾਹਾਰੀ ਪੰਛੀ ਉਡਦੇ ਰਹਿੰਦੇ ਹਨ।ਇਨ੍ਹਾਂ ਦੇ ਉੱਡਣ ਨਾਲ ਕਿਸੇ ਵੀ ਸਮੇਂ ਹਵਾਈ ਜਹਾਜ਼ ਨਾਲ ਟਕਰਾਉਣ ਕਰ ਕੇ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ ਕਿ ਜੋ ਕਿ ਰਾਸ਼ਟਰੀ ਸੁਰੱਖਿਆ ਲਈ ਵੀ ਖ਼ਤਰੇ ਦਾ ਕਾਰਨ ਬਣਦਾ ਹੈ ਅਤੇ ਫ਼ੌਜ ਵੱਲੋ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਵੀ ਵਿਘਨ ਪੈਦਾ ਕਰਦਾ ਹੈ। ਇਸ ਦੇ ਫਲਸਰੂਪ ਅਮਨ ਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ।

ਹੋਰ ਪੜ੍ਹੋ :-ਮਾਸਕ ਪਾਉਣ ਸਬੰਧੀ ਜਿ਼ਲ੍ਹਾ ਮੈਜਿਸਟ੍ਰੇਟ ਵੱਲੋਂ ਨਵੀਂਆਂ ਹਦਾਇਤਾਂ ਜਾਰੀ

 ਸ੍ਰੀ ਅਮਿਤ ਤਲਵਾੜ ਆਈ.ਏ.ਐਸ ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2)  ਦੀ ਧਾਰਾ 144 ਦੇ ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਏਅਰ ਫੋਰਸ ਸਟੇਸ਼ਨ ਤੋਂ ਇੱਕ ਹਜ਼ਾਰ ਮੀਟਰ ਏਰੀਏ (ਜੋ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀ ਹਦੂਦ ਅੰਦਰ ਆਉਂਦਾ ਹੈ ) ਦੇ ਆਲੇ ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ ਨੂੰ ਸੁੱਟਣ ਤੇ  ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 19 ਜੂਨ 2022 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਤੁਰੰਤ ਅਸਰ ਨਾਲ ਲਾਗੂ ਹੋਵੇਗਾ।
Spread the love