ਹੁਣ ਮਨਰੇਗਾ ਸਕੀਮ ਤਹਿਤ ਕੰਮ ਕਰਨ ਵਾਲੇ ਵਰਕਰਾਂ ਨੂੰ ਮਿਲੇਗੀ 282 ਰੁਪਏ ਦਿਹਾੜੀ: ਸਾਗਰ ਸੇਤੀਆ

Sagar Setia
ਹੁਣ ਮਨਰੇਗਾ ਸਕੀਮ ਤਹਿਤ ਕੰਮ ਕਰਨ ਵਾਲੇ ਵਰਕਰਾਂ ਨੂੰ ਮਿਲੇਗੀ 282 ਰੁਪਏ ਦਿਹਾੜੀ: ਸਾਗਰ ਸੇਤੀਆ
ਫ਼ਾਜ਼ਿਲਕਾ 27 ਅਪ੍ਰੈਲ 2022
ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸਾਗਰ ਸੇਤੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਮਹਾਤਮਾ ਗਾਂਧੀ ਨੈਸ਼ਨਲ ਰੁਜ਼ਗਾਰ ਗਾਰੰਟੀ ਯੋਜਨਾ ਤਹਿਤ ਕੰਮ ਕਰਨ ਵਾਲੇ ਵਰਕਰਾਂ ਦੀ ਦਿਹਾੜੀ ਚੋਂ  13 ਰੁਪਏ ਦਾ ਵਾਧਾ ਕੀਤਾ ਗਿਆ ਹੈ। ਹੁਣ ਮਨਰੇਗਾ ਤਹਿਤ 282 ਰੁਪਏ ਦਿਹਾੜੀ ਮਿਲੇਗੀ।  ਭਾਰਤ ਸਰਕਾਰ ਨੇ ਇਸ ਨੂੰ ਇੱਕ ਅਪ੍ਰੈਲ ਤੋਂ ਲਾਗੂ ਕੀਤਾ ਹੈ।

ਹੋਰ ਪੜ੍ਹੋ :-ਪੀਜੀਆਰਐਸ ਪੋਰਟਲ ’ਚ ਬਕਾਇਆ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ: ਹਰੀਸ਼ ਨਇਰ

ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਮਨਰੇਗਾ ਮਜ਼ਦੂਰਾਂ ਨੂੰ 269 ਰੁਪਏ ਦਿਹਾੜੀ ਮਿਲਦੀ ਸੀ। ਉਨ੍ਹਾਂ ਦੱਸਿਆ ਕਿ ਸਾਲ 2022-23 ਦੌਰਾਨ ਪੇਂਡੂ ਵਿਕਾਸ ਵਿਭਾਗ ਭਾਰਤ ਸਰਕਾਰ ਵੱਲੋਂ ਵਾਧੂ ਫੰਡ ਜਾਰੀ ਕੀਤੇ ਗਏ ਹਨ ਤਾਂ ਜੋ ਜਿੱਥੇ ਲੋਕਾਂ ਨੂੰ ਵੱਧ ਰੁਜ਼ਗਾਰ ਮਿਲ ਸਕੇ ਉਥੇ ਹੀ ਪਿੰਡਾਂ ਵਿੱਚ ਵੱਧ ਤੋਂ ਵੱਧ ਕੰਮ ਹੋ ਸਕਣ।

Spread the love