ਬਰਨਾਲਾ, 10 ਮਈ 2022
ਜ਼ਿਲਾ ਮੈਜਿਸਟ੍ਰੇਟ ਸ੍ਰੀ ਹਰੀਸ਼ ਨਈਅਰ ਵੱਲੋਂ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਬਰਨਾਲਾ ਅੰਦਰ ਰਾਤ ਸਮੇਂ ਸ਼ਰਾਬ ਦੀਆਂ ਦੁਕਾਨਾਂ ਰਾਤ 11 ਵਜੇ ਤੋਂ ਬਾਅਦ ਅਤੇ ਰੈਸਟੋਰੈਂਟ, ਪੱਬ, ਬਾਰ ਰਾਤ 11:30 ਵਜੇ ਤੋਂ ਬਾਅਦ ਖੋਲਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।
ਹੋਰ ਪੜ੍ਹੋ :-ਵੱਖ-ਵੱਖ ਵਿਭਾਗੀ ਸਕੀਮਾਂ ਦਾ ਲਾਹਾ ਲੈਣ ਲਈ ਇਕੋ ਪਛਾਣ ਦਸਤਾਵੇਜ਼ ਹੈ ਯੂ.ਡੀ.ਆਈ.ਡੀ
ਇਨਾਂ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਦੇਰ ਰਾਤ ਤੱਕ ਰੈਸਟੋਰੈਂਟ, ਪੱਬ, ਬਾਰ ਆਦਿ ਖੁੱਲੇ ਰਹਿਣ ਕਾਰਨ ਸਮਾਜ ਵਿਰੋਧੀ ਅਨਸਰਾਂ ਵੱਲੋਂ ਗੈਰਕਾਨੂੰਨੀ ਧੰਦੇ ਕੀਤੇ ਜਾਂਦੇ ਹਨ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਹੁੱਲੜਬਾਜ਼ੀ ਕੀਤੀ ਜਾਂਦੀ ਹੈ, ਜਿਸ ਨਾਲ ਆਮ ਜਨਤਾ ’ਚ ਡਰ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਠੇਸ ਪੁੱਜਦੀ ਹੈ।
ਉਪਰੋਕਤ ਹੁਕਮ 9 ਜੁਲਾਈ 2022 ਤੱਕ ਲਾਗੂ ਰਹਿਣਗੇ।