ਭਾਸ਼ਾ ਦਫਤਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਪੁਸਤਕ ਪ੍ਰਦਰਸ਼ਨੀ

 ਭਾਸ਼ਾ ਦਫਤਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਪੁਸਤਕ ਪ੍ਰਦਰਸ਼ਨੀ
 ਭਾਸ਼ਾ ਦਫਤਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਪੁਸਤਕ ਪ੍ਰਦਰਸ਼ਨੀ

ਬਰਨਾਲਾ 13 ਮਈ 2022

ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਸਥਾਨਕ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗੀ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ ਗਈ।ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਗੁਰਮ ਜ਼ਿਲ੍ਹਾ ਭਾਸ਼ਾ ਅਫਸਰ ਅਤੇ ਬਿੰਦਰ ਸਿੰਘ ਖੁੱਡੀ ਕਲਾਂ ਖੋਜ ਅਫਸਰ ਨੇ ਦੱਸਿਆ ਕਿ ਭਾਸ਼ਾ ਵਿਭਾਗ ਵੱਲੋਂ ਸਕੂਲ ਸਿੱਖਿਆ,ਖੇਡਾਂ,ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਅਤੇ ਭਾਸ਼ਾਵਾਂ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਦੀ ਅਗਵਾਈ ਹੇਠ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਨਾਲ ਨਾਲ ਆਮ ਲੋਕਾਂ ਨੂੰ ਮਾਤ ਭਾਸ਼ਾ ਪੰਜਾਬੀ ਦੇ ਇਸਤੇਮਾਲ ਲਈ ਪ੍ਰੇਰਿਤ ਕਰਨ ਅਤੇ ਸਾਹਿਤ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਭਾਸ਼ਾ ਅਧਿਕਾਰੀਆਂ ਨੇ ਕਿਹਾ ਕਿ ਇਹਨਾਂ ਉਪਰਾਲਿਆਂ ਤਹਿਤ ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਸਕੂਲਾਂ ਅਤੇ ਕਾਲਜਾਂ ਦੇ ਨਾਲ ਨਾਲ ਜਨਤਕ ਥਾਵਾਂ ‘ਤੇ ਪੁਸਤਕ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ।

ਹੋਰ ਪੜ੍ਹੋ :-ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਇਆ ਗਿਆ ਰੋਜਗਾਰ ਕੈਂਪ

ਭਾਸ਼ਾ ਅਧਿਕਾਰੀਆਂ ਨੇ ਦੱਸਿਆ ਕਿ ਸਥਾਨਕ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਈ ਪੁਸਤਕ ਪ੍ਰਦਰਸ਼ਨੀ ਦੌਰਾਨ ਪਾਠਕਾਂ ਨੂੰ ਬਹੁਤ ਹੀਘੱਟ ਕੀਮਤ ‘ਤੇ ਮਿਆਰੀ ਪੁਸਤਕਾਂ ਮੁਹੱਈਆ ਕਰਵਾਈਆਂ ਗਈਆਂ। ਪ੍ਰਦਰਸ਼ਨੀ ਦੇ ਸੰਚਾਲਕ ਜਗਦੇਵ ਸਿੰਘ ਜੂਨੀਅਰ ਸਹਾਇਕ ਨੇ ਦੱਸਿਆ ਕਿ ਪ੍ਰਬੰਧਕੀ ਕੰਪਲੈਕਸ ਵਿਖੇ ਆਉਣ ਵਾਲੇ ਲੋਕਾਂ ਵੱਲੋਂ ਪੁਸਤਕ ਪ੍ਰਦਰਸ਼ਨੀ ‘ਚ ਭਾਰੀ ਦਿਲਚਸਪੀ ਵਿਖਾਈ ਗਈ।ਉਹਨਾਂ ਦੱਸਿਆ ਕਿ ਭਾਸ਼ਾ ਵਿਭਾਗ ਵੱਲੋਂ ਪ੍ਰਕਾਸ਼ਿਤ ਭਾਈ ਕਾਨ੍ਹ ਸਿੰਘ ਨਾਭਾ ਦੇ ‘ਮਹਾਨ ਕੋਸ਼’ ਸਮੇਤ ਧਾਰਮਿਕ ਅਤੇ ਹੋਰ ਸਾਹਿਤ ਦੀਆਂ ਪੁਸਤਕਾਂ ਪ੍ਰਦਰਸ਼ਨੀ ‘ਤੇ ਪਹੁੰਚੇ ਲੋਕਾਂ ਵੱਲੋਂ ਬਹੁਤ ਪਸੰਦ ਕੀਤੀਆਂ ਗਈਆਂ।ਪ੍ਰਦਰਸ਼ਨੀ ‘ਤੇ ਪਹੁੰਚੇ ਲੋਕਾਂ ਵੱਲੋਂ ਸਸਤੀਆਂ ਕੀਮਤਾਂ ‘ਤੇ ਮਿਆਰੀ ਪੁਸਤਕਾਂ ਉਪਲਬਧ ਕਰਵਾਉਣ ਦੇ ਵਿਭਾਗੀ ਉਪਰਾਲੇ ਦੀ ਵੀ ਪ੍ਰਸ਼ੰਸਾ  ਕੀਤੀ ਗਈ। ਇਸ ਮੌਕੇ ਜ਼ਿਲਾ ਭਾਸ਼ਾ ਦਫਤਰ ਦੇ ਸਟਾਫ ਮੈਂਬਰ ਗੋਬਿੰਦ ਸਿੰਘ ਵੀ ਹਾਜ਼ਰ ਰਹੇ।

ਭਾਸ਼ਾ ਵਿਭਾਗ ਦੀ ਪੁਸਤਕ ਪ੍ਰਦਰਸ਼ਨੀ ਤੋਂ ਪੁਸਤਕਾਂ ਖਰੀਦਦੇ ਪਾਠਕ।

Spread the love