ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਕੋਰਟ ਕੰਪਲੈਂਕਸ ਮਲਿਕਪੁਰ ਦੇ ਵਿਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕਰਵਾਇਆ ਗਿਆ।

District Legal Services Authority
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਕੋਰਟ ਕੰਪਲੈਂਕਸ ਮਲਿਕਪੁਰ ਦੇ ਵਿਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕਰਵਾਇਆ ਗਿਆ।
ਨੈਸਨਲ ਲੋਕ ਅਦਾਲਤ ਵਿੱਚ ਕੁੱਲ 645 ਕੇਸਾਂ ਦਾ ਮੋਕੇ ਤੇ ਕੀਤਾ ਨਿਪਟਾਰਾ

ਪਠਾਨਕੋਟ: 14 ਮਈ 2022

ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ  ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਅੱਜ ਮਿਤੀ 14.05.2022 ਨੂੰ ਲਗਾਈ ਗਈ ਨੈਸਨਲ ਲੋਕ ਅਦਾਲਤ ਵਿੱਚ ਸ਼੍ਰੀ ਮੁਹਮੱਦ ਗੁਲਜਾਰ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ  ਦੀ ਅਗਵਾਈ ਹੇਠ 8 ਬੈਂਚ ਬਣਾਏ ਗਏ ਸਨ।

ਹੋਰ ਪੜ੍ਹੋ :-ਆਜਾਦੀ ਦਾ ਮਹਾਂ ਉਤਸਵ ਤਹਿਤ ਬੇਰੁਜਗਾਰ ਬੱਚਿਆਂ ਦੀ ਕੈਰੀਅਰ ਗਾਈਡੈਂਸ ਅਤੇ ਕੈਰੀਅਰ ਕਾਉਸਲਿੰਗ  ਸਬੰਧੀ ਸਮਾਗਮ

ਜਿਕਰਯੋਗ ਹੈ ਕਿ ਇਨ੍ਹਾਂ 8 ਬੈਂਚਾਂ ਦੀ ਅਗਵਾਈ ਸ਼੍ਰੀ ਮੁਹਮੱਦ ਗੁਲਜਾਰ, ਜਿਲ੍ਹਾ ਅਤੇ ਸੈਸ਼ਨ ਜੱਜ, ਪਠਾਨਕੋਟ, ਸ਼੍ਰੀ ਕੁਲਭੂਸਣ ਕੁਮਾਰ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਪਠਾਨਕੋਟ,ਸ਼੍ਰੀ ਪਿ੍ਰਤਪਾਲ ਸਿੰਘ, ਜਿਲ੍ਹਾ ਜੱਜ (ਫੈਮਲੀ ਕੋਰਟ), ਪਠਾਨਕੋਟ, ਸ੍ਰੀਮਤੀ ਅਮਨ ਸ਼ਰਮਾ, ਸਿਵਲ ਜੱਜ (ਸੀਨੀਅਰ ਡੀਵੀਜਨ), ਪਠਾਨਕੋਟ, ਸ਼੍ਰੀ ਮਾਨਵ,  ਸੀ.ਜੇ.ਐਮ., ਪਠਾਨਕੋਟ, ਸ਼੍ਰੀਮਤੀ ਡੇਜੀ ਬਾਂਗਰ, ਵਧੀਕ ਸਿਵਲ ਜੱਜ (ਸੀਨੀਅਰ ਡੀਵੀਜਨ),  ਪਠਾਨਕੋਟ, ਸ਼੍ਰੀ ਚੰਧਨ ਹੰਸ਼, ਸਿਵਲ ਜੱਜ (ਜੂਨੀਅਰ ਡੀਵੀਜਨ), ਪਠਾਨਕੋਟ ਅਤੇ ਸ਼੍ਰੀ ਗੁਰਦੇਵ ਸਿੰਘ, ਸਿਵਲ ਜੱਜ (ਜੂਨੀਅਰ  ਡੀਵੀਜਨ), ਪਠਾਨਕੋਟ ਵੱਲੋਂ ਕੀਤੀ ਗਈ।

ਜਿਸ ਵਿਚ ਹਰ ਇਕ ਬੈਂਚ ਦੇ ਨਾਲ ਦੋ ਮੈਂਬਰਾ ਦੀ ਡਿਊਟੀ ਲਗਾਈ ਗਈ ਸੀ। ਇਸ ਮੋਕੇ ਤੇ ਸ਼੍ਰੀ ਰੰਜੀਵ ਪਾਲ ਸਿੰਘ ਚੀਮਾ, ਸੈਕਟਰੀ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੀ ਮੋਜੂਦ ਸਨ। ਇਸ ਨੈਸ਼ਨਲ ਲੋਕ ਅਦਾਲਤ ਵਿਚ  ਪੈਂਡਿੰਗ ਅਤੇ ਪ੍ਰੀ-ਲੀਟੀਗੇਟਿਵ ਕੇਸਾਂ ਦੀ ਸੁਣਵਾਈ ਕੀਤੀ ਗਈ। ਇਸ ਨੈਸਨਲ ਲੋਕ ਅਦਾਲਤ ਵਿਚ ਕੁੱਲ 2176 ਕੇਸ ਰਖੇ ਗਏ ਸਨ ਜਿਸ ਵਿੱਚ ਕੁੱਲ 645 ਕੇਸਾਂ ਦਾ ਮੋਕੇ ਤੇ ਨਿਪਟਾਰਾ ਕੀਤਾ ਗਿਆ ਅਤੇ ਵੱਖ ਵੱਖ  ਕੇਸਾਂ ਵਿਚ ਕੁਲ 42653382 ਦਾ ਅਵਾਡਰ ਪਾਸ ਕੀਤਾ ਗਿਆ ।

ਇਸ ਤੋਂ ਇਲਾਵਾ ਮੌਜੂਦ ਲੋਕਾਂ ਨੂੰ ਲੋਕ ਅਦਾਲਤਾਂ ਦੇ ਫਾਇਦਿਆਂ ਬਾਰੇ ਦੱਸਿਆ ਗਿਆ ਅਤੇ ਇਹ ਵੀ ਦੱਸਿਆ ਗਿਆ ਕਿ ਲੋਕ ਅਦਾਲਤਾਂ ਰਾਹੀਂ ਹੋਣ ਵਾਲੇ ਫੈਸਲੇ ਦੋਵਾਂ ਧਿਰਾਂ ਦੀ ਰਜ਼ਾਮੰਦੀ ਨਾਲ ਹੁੰਦੇ ਹਨ ਅਤੇ ਇਸ ਫੈਸਲੇ ਵਿਰੁੱਧ ਕੋਈ ਵੀ ਅਪੀਲ ਦਾਇਰ ਨਹੀਂ ਹੋ ਸਕਦੀ।ਅਤੇ ਇਹ ਸਿਵਲ ਕੋਰਟ ਵਲੋ ਪਾਸ ਕੀਤੀ ਗਈ ਡਿਕਰੀ ਦੇ ਸਮਾਨ ਹੈ ।