ਸਾਲ 2022-23 ਸੈਸ਼ਨ ਸਪੋਰਟਸ ਵਿੰਗਾਂ ਵਿੱਚ ਖਿਡਾਰੀ/ਖਿਡਾਰਨਾਂ ਲਈ ਟਰਾਇਲ 27 ਅਤੇ 28 ਨੂੰ: ਜ਼ਿਲਾ ਖੇਡ ਅਫਸਰ

ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਅਤੇ ਕਰਮ ਸਿੰਘ ਸਟੇਡੀਅਮ ਬਡਬਰ ਵਿਖੇ ਹੋਣਗੇ ਟਰਾਇਲ

ਬਰਨਾਲਾ 24 ਮਈ 2022 

ਖੇਡ ਵਿਭਾਗ, ਪੰਜਾਬ ਵੱਲੋਂ ਸਾਲ 2022-23 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ ਵਿਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖ਼ਲ ਕਰਨ ਲਈ ਬਾਬਾ ਕਾਲਾ ਮਹਿਰ ਸਟੇਡੀਅਮ, ਬਰਨਾਲਾ ਵਿਖੇ ਮਿਤੀ 27-05-2022 ਅਤੇ 28-05-2022 ਨੂੰ ਅਥਲੈਟਿਕ, ਬਾਕਸਿੰਗ, ਫੁੱਟਬਾਲ, ਟੇਬਲ-ਟੈਨਿਸ, ਵੇਟਲਿਫਟਿੰਗ ਅਤੇ ਕਰਮ ਸਿੰਘ ਸਟੇਡੀਅਮ ਬਡਬਰ ਵਿਖੇ ਵਾਲੀਬਾਲ ਗੇਮ ਦੇ ਚੋਣ ਟਰਾਇਲ ਮਿਤੀ 28.05.2022 ਨੂੰ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਹੋਰ ਪੜ੍ਹੋ :-ਖੇਡ ਵਿਭਾਗ ਪੰਜਾਬ ਵੱਲੋਂ ਸਕੂਲਾਂ ਦੇ ਡੇ-ਸਕਾਲਰ ਵਿੰਗਾਂ ਲਈ ਲਏ 27 ਅਤੇ 28 ਮਈ ਨੂੰ ਲਏ ਜਾਣਗੇ ਟਰਾਇਲ

ਜ਼ਿਲਾ ਖੇਡ ਅਫਸਰ ਬਰਨਾਲਾ ਬਲਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਡਾਇਰੈਕਟਰ ਸਪੋਰਟਸ ਪੰਜਾਬ ਵਲੋਂ ਟਰਾਇਲਾਂ ਸਬੰਧੀ ਵੱਖ-ਵੱਖ ਅਖ਼ਬਾਰਾਂ ਵਿੱਚ ਇਸ਼ਤਿਹਾਰ ਦਿੱਤਾ ਗਿਆ ਸੀ, ਜਿਸ ਵਿੱਚ ਵੱਖ-ਵੱਖ ਜ਼ਿਲਿਆਂ ਵਿੱਚ 27 ਅਤੇ 28 ਮਈ ਨੂੰ ਦੋ ਦਿਨ ਟਰਾਇਲ ਲਏ ਜਾਣੇ ਹਨ।

ਦਾਖਲੇ ਲਈ ਖਿਡਾਰੀਆਂ ਦੀ ਯੋਗਤਾ ਬਾਰੇ ਉਨਾਂ ਦੱਸਿਆ ਕਿ ਸਪੋਰਟਸ ਵਿੰਗਾਂ ਲਈ ਖਿਡਾਰੀ/ਖਿਡਾਰਨ ਦਾ ਜਨਮ ਅੰਡਰ-14 ਲਈ 1-1-2009, ਅੰਡਰ-17 ਲਈ 1-1-2006, ਅੰਡਰ-19 ਲਈ 1-1-2004 ਜਾਂ ਇਸ ਤੋਂ ਬਾਅਦ ਦਾ ਹੋਣਾ ਚਾਹੀਦਾ ਹੈ। ਖਿਡਾਰੀ ਸਰੀਰਕ ਅਤੇ ਮੈਡੀਕਲੀ ਫਿੱਟ ਹੋਵੇ। ਖਿਡਾਰੀ ਵੱਲੋਂ ਜ਼ਿਲਾ ਪੱਧਰ ਮੁਕਾਬਲੇ ਵਿਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਵਿਚੋਂ ਕੋਈ ਇਕ ਪੁਜ਼ੀਸ਼ਨ ਪ੍ਰ੍ਰਾਪਤ ਕੀਤੀ ਹੋਵੇ ਜਾਂ ਉਸ ਵੱਲੋਂ ਸਟੇਟ ਪੱਧਰ ਮੁਕਾਬਲੇ ਵਿਚ ਭਾਗ ਲਿਆ ਹੋਵੇ। ਇਸ ਤੋਂ ਇਲਾਵਾ ਟਰਾਇਲ ਦੇ ਆਧਾਰ ’ਤੇ ਨਵੇਂ ਖਿਡਾਰੀ ਵੀ ਵਿਚਾਰੇ ਜਾ ਸਕਦੇ ਹਨ।

ਸਪੋਰਟਸ ਵਿੰਗ ਵਿਚ ਦਾਖਲਾ ਲੈਣ ਦਾ ਚਾਹਵਾਨ ਖਿਡਾਰੀ ਬਰਨਾਲਾ ਜ਼ਿਲੇ ਨਾਲ ਹੀ ਸਬੰਧ ਰੱਖਦਾ ਹੋਵੇ। ਚੁਣੇ ਗਏ ਡੇ-ਸਕਾਲਰ ਖਿਡਾਰੀਆਂ ਨੂੰ 100 ਰੁਪਏ ਪ੍ਰਤੀ ਦਿਨ, ਪ੍ਰਤੀ ਖਿਡਾਰੀ ਦੀ ਦਰ ਨਾਲ ਖੁਰਾਕ/ ਰਿਫਰੈਸ਼ਮੈਂਟ, ਖੇਡ ਸਮਾਨ ਅਤੇ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਉਨਾਂ ਦੱਸਿਆ ਕਿ ਯੋਗ ਖਿਡਾਰੀ ਉਪਰੋਕਤ ਦਰਸਾਈਆਂ ਮਿਤੀਆਂ ਨੂੰ ਸਬੰਧਤ ਟਰਾਇਲ ਸਥਾਨ ਉਤੇ ਸਵੇਰੇ ਠੀਕ 8:00 ਵਜੇ ਰਜਿਸਟਰੇਸ਼ਨ ਲਈ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਰਿਪੋਰਟ ਕਰਨ ਅਤੇ ਵਾਲੀਬਾਲ ਦੇ ਟਰਾਇਲ ਦੇਣ ਵਾਲੇ ਖਿਡਾਰੀ ਸ਼ਹੀਦ ਕਰਮ ਸਿੰਘ ਸਟੇਡੀਅਮ, ਬਡਬਰ ਵਿਖੇ 03:00 ਵਜੇ ਰਿਪੋਰਟ ਕਰਨ। ਦਾਖਲਾ ਫਾਰਮ ਨਿਰਧਾਰਤ ਮਿਤੀ ਨੂੰ ਟਰਾਇਲ ਸਥਾਨ ਉਤੇ ਜਾਂ ਇਸ ਤੋਂ ਪਹਿਲਾਂ ਜ਼ਿਲਾ ਖੇਡ ਦਫਤਰ, ਬਰਨਾਲਾ ਤੋਂ ਮੁਫਤ ਲਏ ਜਾ ਸਕਦੇ ਹਨ।  

ਉਨਾਂ ਕਿਹਾ ਕਿ ਭਾਗ ਲੈਣ ਵਾਲੇ ਖਿਡਾਰੀ ਆਪਣੇ ਜਨਮ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਅਤੇ ਉਨਾਂ ਦੀਆਂ ਕਾਪੀਆਂ ਸਮੇਤ 2 ਤਾਜ਼ਾ ਪਾਸਪੋਰਟ ਸਾਈਜ਼ ਫੋਟੋਗ੍ਰਾਫ ਲੈ ਕੇ ਆਉਣ। ਟਰਾਇਲਾਂ ਵਿਚ ਭਾਗ ਲੈਣ ਲਈ ਖਿਡਾਰੀਆਂ/ਖਿਡਾਰਨਾਂ ਨੂੰ ਵਿਭਾਗ ਵੱਲੋਂ ਕੋਈ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ।

Spread the love