ਏਵੀਏਸ਼ਨ ਕਲੱਬ ਦੇ 2 ਕਿਲੋਮੀਟਰ ਘੇਰੇ ‘ਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਉਡਾਉਣ ‘ਤੇ ਪਾਬੰਦੀ

Gurpreet Singh Thind
ਏਵੀਏਸ਼ਨ ਕਲੱਬ ਦੇ 2 ਕਿਲੋਮੀਟਰ ਘੇਰੇ 'ਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਉਡਾਉਣ 'ਤੇ ਪਾਬੰਦੀ

ਪਟਿਆਲਾ, 25 ਮਈ 2022

ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਗੁਰਪ੍ਰੀਤ ਸਿੰਘ ਥਿੰਦ ਨੇ ਫੌਜਦਾਰੀ ਜਾਬਤਾ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਿਵਲ ਏਵੀਏਸ਼ਨ ਕਲੱਬ ਪਟਿਆਲਾ ਦੇ ਨੇੜੇ 2 ਕਿਲੋਮੀਟਰ ਘੇਰੇ ਵਿੱਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਦੀ ਵਰਤੋ ਕਰਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਈ ਹੈ।

ਹੋਰ ਪੜ੍ਹੋ :- ਜ਼ਿਲ੍ਹੇ ਵਿੱਚ ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹਨ ‘ਤੇ ਪਾਬੰਦੀ ਜਾਰੀ

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਏਵੀਏਸ਼ਨ ਸੈਕਟਰ ਦੇ ਏਰੀਆ ਵਿੱਚ ਤਿਉਹਾਰਾਂ ਮੌਕੇ ਆਮ ਪਬਲਿਕ ਵੱਲੋਂ ਲਾਰਟੇਨ ਕਾਈਟਸ/ਵਿਸ਼ ਕਾਈਟਸ ਹਵਾ ਵਿੱਚ ਉਡਾਇਆ ਜਾਂ ਛੱਡਿਆ ਜਾਂਦਾ ਹੈ। ਅਜਿਹੀਆਂ ਗਤੀਵਿਧੀਆਂ ਨਾਲ ਜਹਾਜ਼ਾਂ ਨੂੰ ਉਡਾਉਣ ਜਾਂ ਉਤਾਰਨ ਵਿੱਚ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਕਰਕੇ ਹਵਾਈ ਅੱਡੇ ਦੇ ਆਲੇ-ਦੁਆਲੇ 2 ਕਿਲੋਮੀਟਰ ਘੇਰੇ ਵਿੱਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਨੂੰ ਉਡਾਉਣ ਜਾਂ ਹਵਾ ਵਿੱਚ ਛੱਡਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾੳਣੀ ਜ਼ਰੂਰੀ ਹੈ। ਇਹ ਹੁਕਮ 23 ਜੁਲਾਈ 2022 ਤੱਕ ਲਾਗੂ ਰਹਿਣਗੇ।

Spread the love