ਗਿਣਤੀ ਕੇਂਦਰ ਅੰਦਰ ਮੋਬਾਈਲ ਫੋਨ ਲਿਜਾਣ ’ਤੇ ਪਾਬੰਦੀ
ਬਰਨਾਲਾ, 25 ਜੂਨ :- ਜ਼ਿਲਾ ਮੈਜਿਸਟ੍ਰਟ-ਕਮ-ਜ਼ਿਲਾ ਚੋਣ ਅਫ਼ਸਰ ਸ੍ਰੀ ਹਰੀਸ਼ ਨਈਅਰ ਨੇ ਦੱਸਿਆ ਕਿ ਸੰਗਰੂਰ ਲੋਕ ਸਭਾ ਹਲਕੇ ਦੀ ਉਪ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਭਲਕੇ 26 ਜੂਨ ਨੂੰ ਹੋਵੇਗੀ। ਜ਼ਿਲਾ ਮੈਜਿਸਟ੍ਰੇਟ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵੋਟਾਂ ਦੀ ਗਿਣਤੀ ਵਾਲੇ ਦਿਨ ਬਰਨਾਲਾ ਵਿਖੇ ਗਿਣਤੀ ਕੇਂਦਰ ਐਸਡੀ ਕਾਲਜ ਬਰਨਾਲਾ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜ਼ੋਨ’ ਐਲਾਨ ਕਰਦਿਆਂ ਕਿਸੇ ਵੀ ਤਰਾਂ ਦੇ ਪ੍ਰਾਈਵੇਟ ਵਾਹਨ ਦੀ ਐਂਟਰੀ ’ਤੇ ਪਾਬੰਦੀ ਲਗਾਈ ਗਈ ਹੈ।
ਇਸ ਦੌਰਾਨ ਜ਼ਿਲਾ ਮੈਜਿਸਟ੍ਰੇਟ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵੋਟਾਂ ਦੀ ਗਿਣਤੀ ਵਾਲੇ ਕੇਂਦਰ ਦੀ ਜਗਾ ਅੰਦਰ ਮੋਬਾਈਲ ਫੋਨ ਲਿਜਾਣ/ਰੱਖਣ/ਵਰਤੋਂ ਕਰਨ ’ਤੇ ਨਤੀਜਿਆਂ ਦੇ ਐਲਾਨ ਤੱਕ ਪੂਰਨ ਤੌਰ ’ਤੇ ਪਾਬੰਦੀ ਲਾਈ ਗਈ ਹੈ, ਸਿਵਾਏ ਉਨਾਂ ਵਿਅਕਤੀਆਂ ਦੇ ਜਿਨਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੋਬਾਈਲ ਰੱਖਣ ਪ੍ਰਵਾਨਗੀ ਹੈ।