ਆਪ ਸਰਕਾਰ ਲੋਕਾਂ ਦੇ ਦੁਆਰ

Harbhajan Singh ETO
ਆਪ ਸਰਕਾਰ ਲੋਕਾਂ ਦੇ ਦੁਆਰ
ਲੋੜਵੰਦਾਂ ਦੇ ਮੱਦਦ ਲਈ ਪਿੰਡ ਪਿੰਡ ਲਗਾਏ ਜਾਣਗੇ ਕੈਂਪ
ਜਲਦ ਹੀ ਬਦਲੇਗੀ ਪਿੰਡਾਂ ਦੀ ਨੁਹਾਰ

ਅੰਮ੍ਰਿਤਸਰ 5 ਅਗਸਤ 2022 

ਲੋੜਵੰਦਾਂ ਦੀ ਮਦਦ ਲਈ ਪਿੰਡ ਪੱਧਰ ਤੇ ਹੀ ਬੁਢਾਪਾ, ਵਿਧਵਾ, ਅੰਗਹੀਣਾ, ਬੇਸਹਰਾ ਬੱਚਿਆਂ ਲਈ ਪੈਨਸ਼ਨ ਅਤੇ ਉਸਾਰੀ ਮਜਦੂਰਾਂ ਲਈ ਲੇਬਰ ਕਾਰਡ, ਰਜਿਸਟਰੇਸ਼ਨ ਕੈਂਪ ਲਗਾਏ ਜਾਣਗੇ ਤਾਂ ਜੋ ਲੋੜਵੰਦਾਂ ਨੂੰ ਇਕ ਹੀ ਥਾਂ ਤੇ ਸਾਰੀਆਂ ਸਹੂਲਤਾਂ ਮੁਹੱਈਆ ਹੋ ਸਕਣ ਅਤੇ ਉਨਾਂ ਦੇ ਪੈਸੇ ਦੀ ਵੀ ਬੱਚਤ ਹੋ ਸਕੇ।

ਹੋਰ ਪੜ੍ਹੋ :-17 ਅਗਸਤ ਨੂੰ ਲੱਗਣਗੇ ਪੈਨਸ਼ਨ ਸੁਵਿਧਾ ਕੈਂਪ

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਬਿਜਲੀ ਮੰਤਰੀ ਪੰਜਾਬ ਨੇ ਅੱਜ ਪਿੰਡ ਮੱਖਣਵਿੰਡੀ ਵਿਖੇ ਲਗਾਏ ਗਏ ਕੈਂਪ ਦੌਰਾਨ ਕੀਤਾ। ਬਿਜਲੀ ਮੰਤਰੀ ਨੇ ਦੱਸਿਆ ਕਿ ਸਾਰੇ ਸਰਕਾਰੀ ਅਧਿਕਾਰੀ ਇਥੇ ਹੀ ਮੌਜੂਦ ਹੋਣਗੇ ਅਤੇ ਕੈਂਪ ਦੌਰਾਨ ਹੀ ਉਨਾਂ ਦੇ ਫਾਰਮ ਤਸਦੀਕ ਕਰਕੇ ਲੋੜਵੰਦਾਂ ਨੂੰ ਬਣਦੀਆਂ ਸਹੂਲਤਾਂ ਮਹੱਈਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ਬਿਜਲੀ ਮੰਤਰੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਵੀ ਟੇਕਿਆ ਗਿਆ ਅਤੇ ਸਮੂਹ ਸੰਗਤ ਦਾ ਧੰਨਵਾਦ ਕੀਤਾ ਕਿ ਉਨਾਂ ਨੇ ਵੋਟਾਂ ਪਾ ਕੇ ਉਨਾਂ ਨੂੰ ਜਿਤਾਇਆ ਹੈ। ਇਸ ਮੌਕੇ ਗੁਰੂਦੁਆਰਾ ਕਮੇਟੀ ਵਲੋਂ ਉਨਾਂ ਨੂੰ ਸਨਮਾਨਤ ਵੀ ਕੀਤਾ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਆਪ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸਾਡਾ ਫਰਜ ਬਣਦਾ ਹੈ ਕਿ ਅਸੀਂ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਿੰਡ ਪੱਧਰ ਤੇ ਹੀ ਕਰੀਏ ਤਾਂ ਜੋ ਉਨਾਂ ਨੂੰ ਦੂਰਜ ਦਰਾਡੇ ਚੱਕਰ ਨਾ ਮਾਰਨੇ ਪੈਣ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਅਸੀਂ ਸਾਰੇ ਰੱਲ ਮਿਲ ਕੇ ਵਾਤਾਵਰਨ ਨੂੰ ਸਵੱਛ ਬਣਾਈਏ। ਉਨਾਂ ਦੱਸਿਆ ਕਿ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨੂੰ ਖ਼ਤਮ ਕਰੀਏ। ਉਨਾਂ ਕਿਹਾ ਕਿ ਜੇਕਰ ਅਸੀਂ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਬਿਮਾਰੀਆਂ ਤੋਂ ਬਚਾਉਣਾ ਹੈ ਤਾਂ ਸਾਨੂੰ ਆਪਣਾ ਵਾਤਾਵਰਨ ਖੁਦ ਸਾਫ਼ ਕਰਨਾ ਪਵੇਗਾ। ਉਨਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਦੋ ਪੌਦੇ ਜ਼ਰੂਰ ਲਗਾਉਣੇ ਚਾਹੀਦੇ ਹਨ। ਉਨਾਂ ਕਿਹਾ ਕਿ ਕੇਵਲ ਪੌਦੇ ਹੀ ਨਹੀਂ ਲਗਾਉਣੇ ਬਲਿਕ ਉਨਾਂ ਦੀ ਚੰਗੀ ਦੇਖ ਰੇਖ ਵੀ ਕੀਤੀ ਜਾਵੇ।

ਕੈਪਸ਼ਨ : ਸ: ਹਰਭਜਨ ਸਿੰਘ ਈ.ਟੀ.ਓ. ਬਿਜਲੀ ਮੰਤਰੀ ਪੰਜਾਬ ਪਿੰਡ ਮੱਖਣਵਿੰਡੀ ਵਿੱਚ ਲੱਗੇ ਕੈਂਪ ਦਾ ਨਿਰੀਖਣ ਕਰਦੇ ਹੋਏ।

ਸ: ਹਰਭਜਨ ਸਿੰਘ ਈ.ਟੀ.ਓ. ਬਿਜਲੀ ਮੰਤਰੀ ਪੰਜਾਬ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਕਰਦੇ ਹੋਏ।

Spread the love