ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਨੇ ਬਾਸਮਤੀ ਚੌਲਾਂ ਦੇ ਕੀੜਿਆਂ ਨੂੰ ਕੰਟਰੋਲ ਕਰਨ ਲਈ ਘੱਟ ਰਹਿੰਦ-ਖੂੰਹਦ ਵਾਲੇ ਖੇਤੀ ਰਸਾਇਣਾਂ ਦੀ ਕੀਤੀ  ਸਿਫਾਰਸ – ਮੁੱਖ ਖੇਤੀਬਾੜੀ ਅਧਿਕਾਰੀ

Jitinder Singh
ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਨੇ ਬਾਸਮਤੀ ਚੌਲਾਂ ਦੇ ਕੀੜਿਆਂ ਨੂੰ ਕੰਟਰੋਲ ਕਰਨ ਲਈ ਘੱਟ ਰਹਿੰਦ-ਖੂੰਹਦ ਵਾਲੇ ਖੇਤੀ ਰਸਾਇਣਾਂ ਦੀ ਕੀਤੀ  ਸਿਫਾਰਸ - ਮੁੱਖ ਖੇਤੀਬਾੜੀ ਅਧਿਕਾਰੀ
ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ 10 ਕੀਟਨਾਸਕਾਂ ਦੀ ਵਰਤੋਂ ‘ਤੇ ਲਾਈ ਪਾਬੰਦੀ –ਮੁੱਖ ਖੇਤੀਬਾੜੀ ਅਫਸਰ

ਅੰਮ੍ਰਿਤਸਰ, 17 ਅਗਸਤ 2022

ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ  ਉੱਤੇ ਪਾਬੰਦੀ ਲਗਾਉਣ ਦੇ ਨਿਰਦੇਸ ਜਾਰੀ ਕੀਤੇ ਹਨ।ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਜਿਨ੍ਹਾਂ ਨੇ ਪਹਿਲਾਂ ਹੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਕਲੀ ਅਤੇ ਘਟੀਆ ਦਰਜੇ ਦੇ ਕੀਟਨਾਸਕਾਂ ਦੀ ਵਿਕਰੀ ‘ਤੇ ਨਜਰ ਰੱਖਣ ਅਤੇ ਅਜਿਹੀਆਂ ਕਾਰਵਾਈਆਂ ਵਿਰੁੱਧ ਲੋੜੀਂਦੀ ਕਾਰਵਾਈ ਕਰਨ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਸਨ, ਨੇ ਕਿਹਾ ਹੈ ਕਿ ਹੁਣ ਇਹ ਨਿਰਦੇਸ ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਕਿਸਾਨਾਂ ਦੇ ਪੱਖ ਵਿੱਚ ਜਾਰੀ ਕੀਤੇ ਗਏ ਹਨ।

ਹੋਰ ਪੜ੍ਹੋ – ਮੁੱਖ ਮੰਤਰੀ ਵੱਲੋਂ ਹਿਮਾਚਲ ਵਾਸੀਆਂ ਨੂੰ ਪੰਜਾਬ ਵਾਂਗ ਲੋਕ-ਪੱਖੀ ਸਰਕਾਰ ਚੁਣਨ ਦਾ ਸੱਦਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਧਿਕਾਰੀ ਸ: ਜਤਿੰਦਰ ਸਿੰਘ  ਗਿੱਲ ਨੇ ਦੱਸਿਆ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਪਾਬੰਦੀਸੁਦਾ ਕੀਟਨਾਸਕਾਂ ਦੀ ਵਰਤੋਂ ਬਾਸਮਤੀ ਚੌਲ ਉਤਪਾਦਕਾਂ ਦੇ ਹਿੱਤ ਵਿੱਚ ਨਹੀਂ ਹੈ ਉਨ੍ਹਾਂ ਕਿਹਾ ਐਸੀਫੇਟ, ਬੁਪਰੋਫੇਜ਼ਿਨ, ਕਲੋਰੋਪਾਈਰੀਫੋਸ, ਮੈਥਾਮਾਈਡੋਫੋਸ, ਪ੍ਰੋਪੀਕੋਨਾਜੋਲ ਥਿਆਮੈਥੋਕਸਮ, ਪ੍ਰੋਫੈਨੋਫੋਸ, ਆਈਸੋਪ੍ਰੋਥੀਓਲੇਨ,  ਕਾਰਬੈਂਡਾਜ਼ਿਮ ਟ੍ਰਾਈਸਾਈਕਲਾਜੋਲ ਵਰਗੇ ਕੀਟਨਾਸਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਚੌਲਾਂ ਖਾਸ ਕਰਕੇ ਬਾਸਮਤੀ ਚੌਲਾਂ ਦੀ ਬਰਾਮਦ ਅਤੇ ਖਪਤ ਵਿੱਚ ਸੰਭਾਵੀ ਰੁਕਾਵਟਾਂ ਬਣ ਰਹੇ ਸਨ ਅਤੇ  ਮਾਹਿਰਾਂ ਅਨੁਸਾਰ ਇਨ੍ਹਾਂ ਖੇਤੀ ਰਸਾਇਣਾਂ ਦੀ ਵਰਤੋਂ ਕਾਰਨ ਬਾਸਮਤੀ ਚੌਲਾਂ ਵਿੱਚ ਸਮਰੱਥ ਅਥਾਰਟੀ ਦੁਆਰਾ ਨਿਰਧਾਰਤ ਮੈਕਸੀਅਮ ਰੈਜੀਡਿਊਲ ਲੈਵਲ (ਐਮਆਰਐਲ) ਤੋਂ ਵੱਧ ਕੀਟਨਾਸਕ ਰਹਿੰਦ-ਖੂੰਹਦ ਹੋਣ ਦਾ ਖਤਰਾ ਹੈ।

ਸ: ਜਤਿੰਦਰ ਸਿੰਘ ਨੇ ਦੱਸਿਆ ਕਿ  ਉਪਰੋਕਤ ਕੀਟਨਾਸਕਾਂ ‘ਤੇ ਪੰਜਾਬ ਵਿੱਚ 60 ਦਿਨਾਂ ਦੀ ਮਿਆਦ ਲਈ ਪਾਬੰਦੀ ਲਗਾਈ ਗਈ ਹੈ ਤਾਂ ਜੋ ਬਿਨਾਂ ਕਿਸੇ ਰਹਿੰਦ-ਖੂੰਹਦ ਦੇ ਵਧੀਆ ਗੁਣਵੱਤਾ ਵਾਲੇ ਬਾਸਮਤੀ ਚੌਲ ਪੈਦਾ ਕੀਤੇ ਜਾ ਸਕਣ। ਮੁੱਖ ਖੇਤੀਬਾੜੀ ਅਧਿਕਾਰ  ਨੇ ਦੱਸਿਆ ਕਿ ਪੰਜਾਬ ਰਾਈਸ ਮਿੱਲਰਜ ਐਂਡ ਐਕਸਪੋਰਟਰਜ ਐਸੋਸੀਏਸਨ ਵੱਲੋਂ ਵੀ ਇਹ ਪਾਇਆ ਗਿਆ ਹੈ ਕਿ ਉਨ੍ਹਾਂ ਵੱਲੋਂ ਟੈਸਟ ਕੀਤੇ ਗਏ ਕਈ ਨਮੂਨਿਆਂ ਵਿੱਚ ਇਨ੍ਹਾਂ ਦੀ ਰਹਿੰਦ ਖੂੰਹਦ ਦਾ ਮੁੱਲ ਬਾਸਮਤੀ ਚੌਲਾਂ ਵਿੱਚ ਐਮਆਰਐਲ ਤਹਿ ਤੋਂ ਕਿਤੇ ਵੱਧ ਪਾਇਆ ਗਿਆ ਹੈ ਅਤੇ  ਐਸੋਸੀਏਸਨ ਨੇ ਪੰਜਾਬ ਦੀ ਵਿਰਾਸਤੀ ਬਾਸਮਤੀ ਉਪਜ ਨੂੰ ਬਚਾਉਣ ਅਤੇ ਬਾਸਮਤੀ ਚੌਲਾਂ ਦੀ ਦੂਜੇ ਦੇਸਾਂ ਨੂੰ ਬਰਾਮਦ ਯਕੀਨੀ ਬਣਾਉਣ ਲਈ ਇਨ੍ਹਾਂ ਖੇਤੀ ਰਸਾਇਣਾਂ ‘ਤੇ ਪਾਬੰਦੀ ਲਗਾਉਣ ਦੀ ਬੇਨਤੀ ਕੀਤੀ ਸੀ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਨੇ ਬਾਸਮਤੀ ਚੌਲਾਂ ਦੇ ਕੀੜਿਆਂ ਨੂੰ ਕੰਟਰੋਲ ਕਰਨ ਲਈ ਘੱਟ  ਰਹਿੰਦ-ਖੂੰਹਦ ਵਾਲੇ ਖੇਤੀ ਰਸਾਇਣਾਂ ਦੀ ਸਿਫਾਰਸ ਕੀਤੀ ਹੈ ਜੋ ਬਜਾਰ ਵਿੱਚ ਉਪਲਬਧ ਹਨ।

ਮੁੱਖ ਖੇਤੀਬਾੜੀ ਅਧਿਕਾਰੀ ਅੰਮ੍ਰਿਤਸਰ।

Spread the love