ਬਲਾਕ ਪੱਧਰ ਅਤੇ ਜਿਲ੍ਹਾ ਪੱਧਰ ਟੂਰਨਾਂਮੈਟਾ ਦੀਆਂ ਤਿਆਰੀਆਂ ਦੀ ਹੋਈ ਸੁਰੂਆਤ 

Harpreet Singh Sudan
ਬਲਾਕ ਪੱਧਰ ਅਤੇ ਜਿਲ੍ਹਾ ਪੱਧਰ ਟੂਰਨਾਂਮੈਟਾ ਦੀਆਂ ਤਿਆਰੀਆਂ ਦੀ ਹੋਈ ਸੁਰੂਆਤ 
ਅੰਮ੍ਰਿਤਸਰ 18 ਅਗਸਤ 2022 
ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਅੰਦਰ ਪੰਜਾਬ ਖੇਡ ਮੇਲੇ ਕਰਵਾਏ ਜਾ ਰਹੇ ਹਨ। ਜਿਸ  ਦਾ ਉਦੇਸ਼ ਪੰਜਾਬ ਦੇ ਹਰ ਇੱਕ ਵਸਨੀਕ ਨੂੰ ਖੇਡਾਂ ਨਾਲ ਜੋੜਨਾ ਹੈ। ਜਿਸ ਅਧੀਨ ਜਿਲ੍ਹਾ ਅੰਮ੍ਰਿਤਸਰ ਅੰਦਰ ਵੀ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ ਤੇ ਫਿਰ ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣੇ ਹਨ।

ਹੋਰ ਪੜ੍ਹੋ :-ਬਾਸਮਤੀ ਚੌਲਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਭਗਵੰਤ ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਪੰਜਾਬ ਖੇਡ ਮੇਲੇ 2022 ਕਰਵਾਉਣ ਲਈ ਸਾਰੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਮੇਲੇ ਦਾ ਉਦਘਾਟਨੀ ਸਮਾਗਮ 29 ਅਗਸਤ, 2022 ਨੂੰ ਜਲੰਧਰ ਵਿਖੇ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਖਿਡਾਰੀਆਂ ਦੀ ਰਜਿਸਟਰੇਸ਼ਨ ਲਈ ਪ੍ਰਕਿਰਿਆ 11 ਅਗਸਤ ਤੋਂ ਸ਼ੁਰੂ ਕਰ ਦਿੱਤੀ ਗਈ ਹੈ, ਜੋ ਕਿ 25 ਅਗਸਤ ਤੱਕ ਚੱਲੇਗੀ। ਆਫ ਲਾਈਨ ਫਾਰਮ ਜਿਲ੍ਹਾ ਖੇਡ ਦਫਤਰ ਅੰਮ੍ਰਿਤਸਰ, ਸਕੂਲਾਂ ਅਤੇ ਸੁਵਿਧਾ ਸੈਂਟਰ ਵਿੱਚੋਂ ਵੀ ਲਏ ਜਾ ਸਕਦੇ ਹਨ।
ਉਹਨਾ ਦੱਸਿਆ ਕਿ ਬਲਾਕ ਪੱਧਰੀ ਟੂਰਨਾਮੈਂਟ 1 ਸਤੰਬਰ ਤੋਂ 10 ਸਤੰਬਰ 2022 ਤੱਕ ਅਤੇ ਜਿਲ੍ਹਾ ਪੱਧਰੀ ਟੂਰਨਾਮੈਂਟ 12 ਸਤੰਬਰ ਤੋਂ 22 ਸਤੰਬਰ ਤੱਕ ਕਰਵਾਏ ਜਾਣਗੇ। ਉਹਨਾਂ ਦੱਸਿਆ ਕਿ ਪੰਜਾਬ ਖੇਡ ਮੇਲੇ ਦਾ ਰਾਜ ਪੱਧਰੀ ਟੂਰਨਾਮੈਂਟ 10 ਅਕਤੂਬਰ ਤੋਂ 21 ਅਕਤੂਬਰ ਤੱਕ ਕਰਵਾਏ ਜਾਣਗੇ। ਇਹਨਾਂ ਖੇਡ ਮੇਲਿਆਂ ਵਿੱਚ ਕਿਸੇ ਵੀ ਉਮਰ ਦਾ ਖਿਡਾਰੀ ਜਾਂ ਆਮ ਜਨਤਾ ਵਿੱਚੋਂ ਕੋਈ ਵੀ ਵਰਗ ਅੰਡਰ-14,17,21 ਜਾਂ ਇਸ ਤੋਂ ਉੱਪਰ 21 ਤੋਂ 40 ਸਾਲ ਵਰਗ , 41 ਤੋਂ 50 ਸਾਲ ਵਰਗ ਅਤੇ  50 ਸਾਲ ਤੋਂ ਵੱਧ ਵਾਲੀਬਾਲ, ਬੈੱਡਮਿੰਟਨ ਅਤੇ ਐਥਲੈਟਿਕਸ ਖੇਡਾਂ ਵਿੱਚ ਭਾਗ ਲੈ ਸਕਦੇ ਹਨ। ਖਿਡਾਰੀ ਆਪਣੇ ਨਾਲ ਆਪਣਾ ਆਧਾਰ ਕਾਰਡ ਨਾਲ ਲੈ ਕੇ ਆਉਣਗੇ। ਇਹਨਾਂ ਮੁਕਾਬਲਿਆਂ ਲਈ ਉਮਰ 1 ਜਨਵਰੀ 2022 ਦੇ ਆਧਾਰ ਤੇ ਲਈ ਜਾਵੇਗੀ ਅਤੇ ਖਿਡਾਰੀਆਂ ਨੂੰ ਖੇਡ ਵੈਨਿਊ ਤੇ ਆਪਣੇ ਤੌਰ ਤੇ ਪਹੁੰਚਣਾ ਹੋਵੇਗਾ।  ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਅੰਮ੍ਰਿਤਸਰ ਅੰਦਰ ਖੇਡ ਮੇਲਿਆਂ ਨੂੰ ਕਰਵਾਉਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਹਦਾਇਤ ਕੀਤੀ ਗਈ ਕਿ ਸਾਰੇ ਅਧਿਕਾਰੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਗੇ।
Spread the love