ਮਿਸ਼ਨ ਫਤਿਹ: ਤਪਾ ਅਨਾਜ ਮੰਡੀ ਵਿਚ ਵੰਡੇ ਮਾਸਕ

ਮਿਸ਼ਨ ਫਤਿਹ: ਤਪਾ ਅਨਾਜ ਮੰਡੀ ਵਿਚ ਵੰਡੇ ਮਾਸਕ

ਤਪਾ/ਬਰਨਾਲਾ, 23 ਅਕਤੂਬਰ
ਪੰੰਜਾਬ ਸਰਕਾਰ ਵੱਲੋਂ ਕਰੋਨਾ ਵਾਇਰਸ ਵਿਰੁੱਧ ਚਲਾਏ ਜਾ ਰਹੇ ਮਿਸ਼ਨ ਫਤਿਹ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਮਾਸਕ ਵੰਡਣ ਦੀ ਮੁਹਿੰਮ ਜਾਰੀ ਹੈ।
ਅੱਜ ਜ਼ਿਲ੍ਹਾ ਮੰਡੀ ਅਫਸਰ ਜਸਪਾਲ ਸਿੰਘ ਦੀ ਅਗਵਾਈ ਹੇਠ ਤਪਾ ਅਨਾਜ ਮੰਡੀ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮਾਸਕ ਵੰਡੇ ਗਏ ਅਤੇ ਉਨ੍ਹਾਂ ਨੂੰ ਕਰੋਨਾ ਤੋਂ ਬਚੇ ਰਹਿਣ ਲਈ ਮਾਸਕ ਪਾਉਣ ਦੇ ਨਾਲ ਨਾਲ ਹੱਥ ਸਾਫ ਰੱਖਣ ਅਤੇ ਸਮਾਜਿਕ ਦੂਰੀ ਬਣਾ ਕੇ ਕੰਮ ਕਰਨ ਲਈ ਪ੍ਰੇਰਿਆ ਗਿਆ। ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਸੁਖਚੈਨ ਸਿੰਘ ਨੇ ਦੱਸਿਆ ਕਿ ਮੰਡੀ ਸੁਪਰਵਾਈਜ਼ਰ ਧਰਮਿੰਦਰ ਸਿੰਘ ਦੀ ਅਗਵਾਈ ਹੇਠ ਟੀਮ ਵੱਲੋਂ ਮਿਸ਼ਨ ਫਤਿਹ ਦੇ ਮਾਸਕ ਵੰਡੇ ਗਏ, ਜੋ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੈਲਫ ਹੈਲਪ ਗਰੁੱਪਾਂ ਰਾਹੀਂ ਬਣਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਆਉਂਦੇ ਦਿਨੀਂ ਵੀ ਜਾਰੀ ਰਹੇਗੀ।

Spread the love