ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ’ਤੇ ਹੋਵੇਗੀ ਸਖ਼ਤ ਕਾਰਵਾਈ

news makhani

ਅੰਮ੍ਰਿਤਸਰ 3 ਜਨਵਰੀ 2023

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਰੇ ਸਕੂਲਾਂ ਵਿੱਚ ਮਿਤੀ 8 ਜਨਵਰੀ ਤੱਕ ਸਰਦੀ ਅਤੇ ਧੁੰਦ ਕਾਰਨ ਛੁੱਟੀਆਂ ਕਰਨ ਦੇ ਬਾਵਜੂਦ ਅੰਮ੍ਰਿਤਸਰ ਜਿਲ੍ਹੇ ਦੇ ਕੁਝ ਪ੍ਰਾਈਵੇਟ ਸਕੂਲਾਂ ਦੇ ਲੱਗਣ ਦੀ ਸੂਚਨਾ ਤੇ ਆਧਾਰ ਤੇ ਡੀ.ਈ.ਓ ਸੈਕੰਡਰੀ ਸ: ਜੁਗਰਾਜ ਸਿੰਘ ਅਤੇ ਡੀ.ਈ.ਓ. ਐਲੀਮੈਂਟਰੀ ਸ੍ਰੀ ਰਾਜੇਸ਼ ਕੁਮਾਰ ਵਲੋਂ ਟੀਮਾਂ ਬਣਾ ਕੇ ਸਕੂਲਾਂ ਦੀ ਜਾਂਚ ਕੀਤੀ ਗਈ।  ਉਨਾਂ ਕਿਹਾ ਕਿ ਸਰਕਾਰ ਵਲੋਂ ਇਹ ਛੁੱਟੀਆਂ ਬੱਚਿਆਂ ਦੀ ਸੁਰੱਖਿਆ ਦੇ ਧਿਆਨ ਵਿੱਚ ਰੱਖ ਕੇ ਕੀਤੀਆਂ ਗਈਆਂ ਹਨ। ਸੋ ਕੋਈ ਵੀ ਸਕੂਲ ਮੈਨੇਜਮੈਂਟ ਇਨਾਂ ਹੁਕਮਾਂ ਦੀ ਉਲੰਘਣਾ ਕਰਨ ਦੀ ਕੋਸ਼ਿਸ ਨਾ ਕਰੇ। ਉਨਾਂ ਕਿਹਾ ਕਿ ਜਿਹੜਾ ਵੀ ਸਕੂਲ ਇਨਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹੋਰ ਪੜ੍ਹੋ – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਰਕਾਰੀ ਗਊਸ਼ਾਲਾ ਕਲਾਨੌਰ ਦੇ ਪ੍ਰਬੰਧਾਂ ਦਾ ਜਾਇਜਾ ਲਿਆ

Spread the love