ਹਲਕਾ ਬਲੂਆਣਾ ਦੇ 45 ਪਿੰਡਾਂ ਦੇ ਸਕੂਲਾਂ ਲਈ 4 ਕਰੋੜ 50 ਲੱਖ 72 ਹਜ਼ਾਰ ਰੁਪਏ ਦੀ ਗਰਾਟਾਂ ਵੰਡੀਆ

_MLA Mr. Amandeep Singh Goldi Musafir
ਹਲਕਾ ਬਲੂਆਣਾ ਦੇ 45 ਪਿੰਡਾਂ ਦੇ ਸਕੂਲਾਂ ਲਈ 4 ਕਰੋੜ 50 ਲੱਖ 72 ਹਜ਼ਾਰ ਰੁਪਏ ਦੀ ਗਰਾਟਾਂ ਵੰਡੀਆ

ਫਾਜਿਲਕਾ 18 ਫਰਵਰੀ 2023

ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋ ਹਲਕਾ ਬੱਲੂਆਣਾ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਲਈ ਗਰਾਂਟ ਵੰਡ ਸਮਾਰੋਹ ਰੱਖਿਆ ਗਿਆ। ਜਿਸ ਵਿੱਚ ਹਲਕਾ ਬੱਲੂਆਣਾ ਦੇ 45 ਪਿੰਡਾਂ ਦੇ ਸਕੂਲਾਂ ਲਈ 72 ਨਵੇਂ ਕਮਰੇ ਬੁਣਾਉਣ ਲਈ 4 ਕਰੋੜ 50 ਲੱਖ 72 ਹਜ਼ਾਰ ਰੁਪਏ ਦੇ ਚੈੱਕ ਸਕੂਲ ਮੁਖੀਆ ਨੂੰ ਵੱਡੇ ਗਏ। ਇਸ ਮੌਕੇ ਸਾਰੇ ਸਕੂਲ ਮੁਖੀਆ ਨੂੰ ਹਦਾਇਤ ਦਿੱਤੀ ਕਿ ਇਹਨਾਂ ਕਮਰਿਆਂ ਦਾ ਕੰਮ ਜਲਦੀ ਪੂਰਾ ਕੀਤਾ ਜਾਵੇ।

ਹੋਰ ਪੜ੍ਹੋ – ਮੁੱਖ ਮੰਤਰੀ ਨੇ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਅਤੇ ਸ੍ਰੀ ਮਹਾ ਲਕਸ਼ਮੀ ਮੰਦਰ ਵਿਖੇ ਮੱਥਾ ਟੇਕਿਆ

ਉਨ੍ਹਾਂ ਕਿਹਾ ਕਿ ਰਾਜ ਵਿੱਚ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਸਿਖਿਆ ਦੀ ਮਿਆਰ ਨੂੰ ਉਚਾ ਚੁਕਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਤੇ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਲਗਾਤਾਰ ਭਰਤੀਆਂ ਕੀਤੀਆ ਜਾ ਰਹੀਆਂ ਹਨ।

ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨਾਲ ਮਿਆਰੀ ਸਿੱਖਿਆ ਦੇਣ ਦੇ ਵਾਅਦੇ ਦੀ ਪੂਰਤੀ ਲਈ ਲਗਾਤਾਰ ਯਤਨਸ਼ੀਲ ਹੈ। ਇਸ ਲਈ ਸਭ ਤੋਂ ਪਹਿਲਾਂ ਸਕੂਲਾਂ ਦੀਆਂ ਇਮਾਰਤਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ। ਸਿੱਖਿਆ ਖੇਤਰ ‘ ਚ ਕ੍ਰਾਂਤੀਕਾਰੀ ਤਬਦੀਲੀ ਲਿਆਉਣੀ ਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਾਡੀ ਪਹਿਲੀ ਤਰਜੀਹ ਹੈ।

ਇਸ ਮੌਕੇ ਡੀ.ਈ.ਓ ਪ੍ਰਾਇਮਰੀ ਦੋਲਤ ਰਾਮ ਜੀ, ਸਮੂਹ ਬੀ.ਪੀ.ਈ.ਓ, ਸਮੂਹ ਸਕੂਲ ਮੁਖੀ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।

Spread the love