ਲਾਈਨਜ਼ ਕਲੱਬ ਫਾਜ਼ਿਲਕਾ ਵੱਲੋਂ ਸ਼੍ਰੀ.ਰਾਮ ਸ਼ਰਣਮ ਆਸਰਮ ਵਿਖੇ ਵਿਖੇ ਲਗਾਇਆ ਗਿਆ ਅੱਖਾਂ ਦਾ ਮੁਫ਼ਤ

_Mr. Narendrapal Singh Sawna
ਲਾਈਨਜ਼ ਕਲੱਬ ਫਾਜ਼ਿਲਕਾ ਵੱਲੋਂ ਸ਼੍ਰੀ.ਰਾਮ ਸ਼ਰਣਮ ਆਸਰਮ ਵਿਖੇ ਵਿਖੇ ਲਗਾਇਆ ਗਿਆ ਅੱਖਾਂ ਦਾ ਮੁਫ਼ਤ
ਚੈੱਕਅੱਪ ਕੈਂਪ ਵਿਧਾਇਕ ਸਵਨਾ, ਡਿਪਟੀ ਕਮਿਸ਼ਨਰ ਅਤੇ ਜਿਲ੍ਹਾ ਪੁਲਿਸ ਮੁਖੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸਿਰਕਤ
ਕੈਂਪ ਦੌਰਾਨ ਲਗਭਗ 2 ਹਜ਼ਾਰ ਮਰੀਜ਼ਾਂ ਦੀਆਂ ਅੱਖਾਂ ਦਾ ਕੀਤਾ ਗਿਆ ਮੁਫਤ ਚੈੱਕਅਪ

ਫਾਜ਼ਿਲਕਾ 26 ਫਰਵਰੀ 2023

ਲਾਈਨਜ਼ ਕਲੱਬ ਫਾਜ਼ਿਲਕਾ ਵੱਲੋਂ ਸ਼੍ਰੀ.ਰਾਮ ਸ਼ਰਣਮ ਆਸਰਮ ਫਾਜ਼ਿਲਕਾ ਵਿਖੇ 36 ਵਾਂ ਅੱਖਾਂ ਦੀ ਜਾਂਚ ਅਤੇ ਫੈਕੋ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਰਪਾਲ ਸਿੰਘ ਸਵਨਾ, ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਅਵਨੀਤ ਕੌਰ ਸਿੱਧੂ ਨੇ ਸ਼ਿਰਕਤ ਕੀਤੀ।

ਹੋਰ ਪੜ੍ਹੋ – ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਏ ਗਏ ਕਿਸਾਨ ਜਾਗਰੂਕਤਾ ਕੈਂਪ

ਇਸ ਮੌਕੇ ਵਿਧਾਇਕ ਫਾਜ਼ਿਲਕਾ ਨਰਿੰਦਰਪਾਲ ਸਿੰਘ ਸਵਨਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਜਿਸ ਦੇ ਮੱਦੇਨਜ਼ਰ ਸੂਬੇ ਦੇ ਪਿੰਡਾਂ ਵਿੱਚ ਆਮ ਆਦਮੀ ਕਲੀਨਕ ਖੋਲ੍ਹੇ ਜਾ ਰਹੇ ਹਨ। ਜਿਸ ਵਿੱਚ ਦਵਾਈਆਂ ਅਤੇ ਇਲਾਜ ਮੁਫਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲਾਈਨਜ਼ ਕਲੱਬ ਦਾ ਇਹ ਬਹੁਤ ਵਧੀਆ ਉਪਰਾਲਾ ਹੈ ਜੋ ਕਿ ਇੰਨੇ ਸਾਲਾਂ ਤੋਂ ਲੋਕਾਂ ਦੀ ਭਲਾਈ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲਾਈਨਜ਼ ਕਲੱਬ ਦੀ ਤਰ੍ਹਾਂ ਹੋਰ ਸਮਾਜਿਕ ਸੰਸਥਾਵਾਂ ਵੱਲੋਂ ਸਿਹਤ ਜਾਂਚ ਕੈਂਪ ਲਗਾ ਕੇ ਜ਼ਰੂਰਤਮੰਦ ਲੋਕਾਂ ਦੀ ਭਲਾਈ ਲਈ ਇਹੋ ਜਿਹੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸੰਸਥਾਂ ਦੀ ਸੇਵਾ ਵਿੱਚ ਹਾਜ਼ਰ ਹਨ ਜੇਕਰ ਸੰਸਥਾ ਨੂੰ ਕੋਈ ਵੀ ਜ਼ਰੂਰਤ ਹੋਵੇਗੀ ਤਾਂ ਉਹ ਜ਼ਰੂਰ ਪਹਿਲ ਦੇ ਆਧਾਰ ਤੇ ਹੱਲ ਕਰਨਗੇ।

ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਲਾਈਨਜ਼਼ ਕਲੱਬ ਦਾ ਇਹ ਸ਼ਲਾਘਾਯੋਗ ਕਦਮ ਹੈ ਤੇ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਇਨ੍ਹਾਂ ਕਲੱਬਾਂ ਦੀ ਸਹਾਇਤਾ ਲਈ ਤਤਪਰ ਰਹੇਗਾ।  ਉਨ੍ਹਾਂ ਦੀ ਵੀ ਇਹ ਵੀ ਕੋਸ਼ਿਸ਼ ਹੈ ਕਿ ਜ਼ਿਲ੍ਹੇ ਵਿੱਚ ਮਾਹਰ ਡਾਕਟਰ ਉੱਪਲੱਬਧ ਹੋਣ ਤਾਂ ਜੋ ਲੋਕਾਂ ਨੂੰ ਇਲਾਜ ਕਰਵਾਉਣ ਲਈ ਬਾਹਰ ਨਾ ਜਾਣਾ ਪਵੇ।  ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਸੰਸਥਾਵਾਂ ਵੱਲੋਂ ਲਗਾਏ ਗਏ ਕੈਂਪਾਂ ਵਿੱਚ ਕਿ ਪੁਲਿਸ ਵੱਲੋਂ ਪੂਰੀ ਤਰ੍ਹਾਂ ਆਪਣਾ ਸਹਿਯੋਗ ਦਿੱਤਾ ਜਾਂਦਾ ਹੈ ਤਾਂ ਜੋ ਭੀੜ ਭੜੱਕੇ ਆਦਿ ਨੂੰ ਰੋਕਿਆ ਜਾਵੇ।

ਇਸ ਦੌਰਾਨ ਸੰਸਥਾਂ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਅੱਜ ਦੇ ਇਸ ਕੈਂਪ ਵਿਚ ਮਾਹਿਰ ਡਾਕਟ ਵੱਲੋਂ ਲਗਭਗ 2 ਹਜ਼ਾਰ ਮਰੀਜ਼ਾਂ ਦੀਆਂ ਅੱਖਾਂ ਦੇ ਮੁਫਤ ਚੈੱਕਅਪ ਕੀਤੇ ਗਏ ਹਨ ਤੇ ਦਵਾਈਆਂ ਵੀ ਦਿੱਤੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਮਾਹਿਰ ਡਾਕਟਰਾਂ ਵੱਲੋਂ ਅੱਖਾਂ ਦੇ ਟੈੱਸਟ ਕਰਨ ਉਪਰੰਤ ਜਿਨ੍ਹਾਂ ਮਰੀਜ਼ਾਂ ਦੇ ਆਪ੍ਰੇਸ਼ਨ ਲਈ ਜਾਂਚ ਕੀਤੀ ਗਈ ਹੈ ਉਨ੍ਹਾਂ ਮਰੀਜ਼ਾਂ ਦਾ ਸੰਸਥਾਂ ਵੱਲੋਂ ਮੁਫਤ ਆਪ੍ਰੇਸ਼ਨ ਕਰਵਾਇਆ ਜਾਵੇਗਾ ਤੇ ਮਰੀਜ਼ ਦੇ ਲਿਜਾਉਣ, ਲਿਆਉਣ ਤੇ ਖਾਣ ਪੀਣ ਦਾ ਖਰਚਾ ਸੰਸਥਾ ਵੱਲੋਂ ਕੀਤਾ ਜਾਵੇਗਾ।

ਇਸ ਮੌਕੇ ਲਾਈਨਜ਼ ਕਲੱਬ ਦੇ ਚੇਅਰਮੈਨ ਅਜੈ ਸਿੰਘ ਸਾਵਨਸੁੱਖਾ, ਰੀਜਨ ਚੇਅਰਪਰਸਨ ਨਵੀਨ ਕਵਾਤੜਾ, ਪ੍ਰਧਾਨ ਕਪਿਲ ਚੁੱਘ, ਜਨਰਲ ਸਕੱਤਰ ਮਨਪ੍ਰੀਤ ਸਿੰਘ ਆਹੂਜਾ, ਪ੍ਰੋਜੈਕਟ ਚੇਅਰਮੈਨ ਮਨਦੀਪ ਬਜਾਜ, ਨਰੇਸ਼ ਸਚਦੇਵਾ, ਮੋਹਿਤ ਗਰੋਵਰ, ਵਿਨੋਦ ਨਾਗਪਾਲ, ਦਯਾ ਕ੍ਰਿਸ਼ਨ ਬੱਬਰ ਅਤੇ ਅਜੈ ਪੁਪਨੇਜਾ ਆਦਿ ਵੀ ਹਾਜ਼ਰ ਸਨ।

Spread the love