ਦਰਜਾ ਚਾਰ ਮੁਲਾਜ਼ਮਾਂ ਵੱਲੋਂ ਨਵੇਂ ਵਰ੍ਹੇ ਦਾ ਕੈਲੰਡਰ ਜਾਰੀ

New year calendar (1)
ਦਰਜਾ ਚਾਰ ਮੁਲਾਜ਼ਮਾਂ ਵੱਲੋਂ ਨਵੇਂ ਵਰ੍ਹੇ ਦਾ ਕੈਲੰਡਰ ਜਾਰੀ

ਫਿਰੋਜ਼ਪੁਰ 08 ਜਨਵਰੀ 2024 

ਦਿ ਕਾਲਸ ਫੋਰਥ ਗੌਰਮਿੰਟ ਇਪਲਾਈਜ ਯੂਨੀਅਨ ਪੰਜਾਬ ਵੱਲੋਂ ਸਥਾਨਕ ਸਰਕਾਰੀ ਆਈ.ਟੀ.ਆਈ ਫਿਰੋਜ਼ਪੁਰ ਸ਼ਹਿਰ ਵਿਖੇ ਸ਼ਹੀਦੇ-ਏ-ਆਜ਼ਮ ਸ੍ਰ.ਭਗਤ ਸਿੰਘ ਨੂੰ ਸਮਰਪਿਤ ਨਵਾਂ ਸਾਲ 2024 ਦਾ ਕੈਲੰਡਰ ਜਾਰੀ ਕੀਤਾ ਗਿਆ। ਕੈਲੰਡਰ ਜਾਰੀ ਕਰਨ ਦੀ ਰਸਮ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ ਅਤੇ ਜਿਲ੍ਹਾ ਜਨਰਲ ਸਕੱਤਰ ਪਰਵੀਨ ਕੁਮਾਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੌਕੇ ਗੁਰਚਰਨ ਸਿੰਘ ਕਮੁੱਗਰ ਪ੍ਰਧਾਨ ਪਿੰਡੂ ਪੰਚਾਇਤ ਚੌਕੀਦਾਰ ਯੂਨੀਅਨ, ਜੋਗਿੰਦਰ ਸਿੰਘ ਪ੍ਰਧਾਨ ਜਗਲਾਤ ਵਿਭਾਗ, ਨਰਿੰਦਰ ਸ਼ਰਮਾ ਪੈਰਾ ਮੈਡੀਕਲ ਯੂਨੀਅਨ, ਬਲਵਿੰਦਰ ਸਿੰਘ, ਸੁਭਾਸ਼ ਆਈ.ਟੀ.ਆਈ, ਸਿੰਚਾਈ ਵਿਭਾਗ ਮੁਹੇਸ਼ ਕੁਮਾਰ ਅਤੇ ਮੁਨਸ਼ੀ ਰਾਮ, ਡੀਸੀ ਦਫਤਰ ਦੇ ਪ੍ਰਧਾਨ ਬੂਟਾ ਸਿੰਘ , ਬੀਡੀਪੀਓ ਦਫਤਰ ਦੇ ਪ੍ਰਧਾਨ ਸੋਨੂੰ ਪੁਰੀ, ਵਿਜੈ ਕੁਮਾਰ, ਸੁਨੀਲ ਕੁਮਾਰ, ਰਮੇਸ਼ ਕੁਮਾਰ, ਅਜੀਤ ਗਿੱਲ ਸਿਵਲ ਹਸਪਤਾਲ ਮਨਇੰਦਰ ਸਿੰਘ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾ ਦੇ ਦਰਜਾ ਚਾਰ ਸਾਥੀ   ਹਾਜਰ ਸਨ।

ਇਸ ਮੌਕੇ ਮੀਟਿੰਗ ਕਰਕੇ ਪੰਜਾਬ ਸਰਕਾਰ ਖਿਲਾਫ ਆਗਲੇ ਐਕਸ਼ਨਾ ਸਬੰਧੀ ਵਿਚਾਰ ਚਰਚਾ ਵੀ ਕੀਤੀ ਗਈ। ਜਿਲ੍ਹਾਂ ਪ੍ਰਧਾਨ ਰਾਮ ਪ੍ਰਸ਼ਾਦ ਅਤੇ ਜਿਲ੍ਹਾ ਜਨਰਲ ਸਕੱਤਰ ਪਰਵੀਨ ਕੁਮਾਰ ਨੇ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨਿਖੇਧੀ ਕਰਦਿਆਂ ਕਿਹਾ ਕਿ ਇਹ ਸਰਕਾਰ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕਈ ਵਾਅਦੇ ਕਰ ਕੇ ਮੁੱਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿਚ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਬੇਰੁਖੀ ਨੂੰ ਦੇਖਦਿਆਂ ਇਹ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਉਲੀਕੇ ਗਏ ਐਕਸ਼ਨ ਪੋ੍ਗਰਾਮ ਅਨੁਸਾਰ ਜਨਵਰੀ ਤੇ ਫਰਵਰੀ ‘ਚ ‘ਆਪ’ ਦੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਅੱਗੇ ਰੋਸ ਮੁਜ਼ਾਹਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਚਾਇਤੀ ਚੌਕੀਦਾਰਾਂ ਪੰਜਾਬ ਸਰਕਾਰ ਵੱਲੋਂ 1200 ਰੁਪਏ ਤਨਖਾਹ ਦਿੱਤੀ ਜਾਦੀ ਹੈ ਜਿਸ ਨਾਲ ਉਨ੍ਹਾਂ ਦਾ ਗੁਜਾਰਾ ਕਰਨਾ ਬਹੁਤ ਔਖਾ ਹੈ ਅਤੇ ਪੰਜਾਬ ਸਰਕਾਰ 1200  ਰੁਪਏ ਤਨਖਾਹ ਦੇ ਕੇ ਰੋਜਗਾਰ ਦੇ ਨਾ ਲੋਕਾਂ ਨੂੰ ਬੇਵਕੂਫ ਬਨਾ ਰਹੀ ਹੈ। ਉਨ੍ਹਾਂ ਕਿ 6000 ਰੁਪਏ ਮਹੀਨਾ ਤਨਖਾਹ ਤੇ  ਸਿਵਲ ਹਸਪਤਾਲ ਵਿੱਚ ਕੰਮ ਕਰ ਰਹੇ ਸਫਾਈ ਸੇਵਕ ਜੋ ਸਿਵਲ ਹਸਪਤਾਲ ਵਿਖੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਕਰ ਰਹੇ ਹਨ ਪਰ ਜਿਸ ਦਾ ਫਾਈਦਾ ਠੇਕੇਦਾਰਾ ਵੱਲੋਂ ਉਨ੍ਹਾਂ ਸਿਰਫ 6000 ਹਜਾਰ ਰੁਪਏ ਮਹੀਨਾਂ ਤਨਖਾਹ ਦੇ ਕੇ ਉਨ੍ਹਾਂ ਦਾ ਸ਼ੋਸ਼ਨ ਕੀਤਾ ਜਾ ਰਿਹਾ ਹੈ ਤੇ ਪੰਜਾਬ ਇਸ ਵੱਲ ਜਲਦੀ ਧਿਆਨ ਦੇਵੇ ਤੇ ਇਨ੍ਹਾਂ ਕਰਮਚਾਰੀਆਂ ਨੂੰ ਪੱਕੇ ਸਿੱਧੇ ਤੋਰ ਤੇ ਰੱਖ ਕੇ ਤਨਖਾਹ ਦਿੱਤੀ ਜਾਵੇਗੀ ਤੇ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਜਿਸ ਨਾਲ ਉਨ੍ਹਾਂ ਦਾ ਗੁਜਾਰਾ ਸਹੀ ਤਰੀਕੇ ਨਾਲ ਚੱਲ ਸਕੇ।

ਉਨ੍ਹਾਂ ਕਿਹਾ ਕਿ ਸਾਡੀਂ ਮੁੱਖ ਮੰਗਾਂ ਜਿਵੇ ਕਿ ਮੁਲਾਜ਼ਮਾਂ ਦੇ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਨਹੀ ਕੀਤੀਆਂ ਜਾਣ,  01-01-2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਪੂਰਨ ਰੂਪ ਵਿੱਚ ਤੁਰੰਤ ਜਾਰੀ ਕਰਨ,  ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਦੀਆਂ ਤਰੁੱਟੀਆਂ ਦੂਰ ਕੀਤੀਆਂ ਜਾਣ,  ਇਸੇ ਪੈਂਡਿੰਗ ਡੀ ਏ ਦੀਆਂ ਕਿਸ਼ਤਾਂ ਸੈਂਟਰ ਪੱਧਰ ਤੇ ਤੁਰੰਤ ਜਾਰੀ ਕਰਨ, 6ਵੇਂ ਤਨਖਾਹ ਕਮਿਸ਼ਨ ਦਾ ਲਾਭ 2.72 ਪ੍ਰਤੀਸ਼ਤ ਨਾਲ ਦੇਣ, 01-01-2016 ਤੋਂ 31-10-2016 ਤੱਕ 125 ਪ੍ਰਤੀਸ਼ਤ ਦੇ ਡੀਏ  ਦੇ  ਪੈਂਡਿੰਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ,  4, 9, 14 ਸਾਲਾ ਏਸੀਪੀ ਦੀ ਰੋਕੀ ਸਕੀਮ ਤੁਰੰਤ ਬਹਾਲ ਕਰਨ, ਬਾਰਡਰ ਏਰੀਆ ਅਲਾਉਂਸ, ਰੂਰਲ ਏਰੀਆ ਅਲਾਉਂਸ, ਐਫ ਟੀ ਏ ਅਲਾਉਂਸ ਸਮੇਤ ਸਮੂਹ ਭੱਤੇ ਜੋ ਕਿ ਪੰਜਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ ਛੇਵੇ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ, ਮੁਲਾਜ਼ਮਾਂ ਤੋਂ ਵਿਕਾਸ ਦੇ ਨਾਮ ਤੇ ਕੱਟੇ ਜਾ ਰਹੇ 200 ਰੁਪਏ ਵਾਲਾ ਪੱਤਰ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਭੱਖਦੀਆਂ ਮੰਗਾਂ ਵੱਲ ਜਲਦੀ ਧਿਆਨ ਨਾਂ ਦਿੱਤਾ ਤਾਂ ਆਉਣ ਵਾਲੀਆਂ ਲੋਕ ਸਭਾ ਵਿਚ ਪੰਜਾਬ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ।

Spread the love