ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਗਈ 90 ਫੀਸਦੀ ਤੋਂ ਵੱਧ ਅਦਾਇਗੀ
ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ 994342 ਮੀਟਰਿਕ ਟਨ ਝੋਨੇ ਦੀ ਚੁਕਾਈ
ਤਰਨ ਤਾਰਨ, 03 ਨਵੰਬਰ :
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ 1013689.21 ਮੀਟ੍ਰਿਕ ਟਨ ਝੋਨੇ ਦੀ ਰਿਕਾਰਡ ਆਮਦ ਹੋਈ ਹੈ ਅਤੇ ਵੱਖ-ਵੱਖ ਏਜੰਸੀਆਂ ਵੱਲੋਂ 1013689.21 ਮੀਟ੍ਰਿਕ ਟਨ ਝੋਨੇ ਦੀ ਹੀ ਖਰੀਦ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਝੋਨੇ ਦੀ ਰਿਕਾਰਡ ਆਮਦ ਹੋਈ ਹੈ। ਉਹਨਾਂ ਕਿਹਾ ਕਿ ਇਸ ਸੀਜ਼ਨ ਦੌਰਾਨ ਝੋਨੇ ਦੀ ਕਾਸ਼ਤ ਹੇਠ ਰਕਬੇ ਵਿੱਚ ਵਾਧਾ ਹੋਇਆ ਹੈ ਅਤੇ ਬਾਸਮਤੀ ਹੇਠ ਪਿਛਲੇ ਸਾਲ ਨਾਲੋਂ ਰਕਬਾ ਘਟਿਆ ਹੈ।ਉਹਨਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ 30 ਨਵੰਬਰ, 2020 ਤੱਕ ਨਿਰਵਿਘਨ ਜਾਰੀ ਰਹੇਗੀ।
ਉਹਨਾਂ ਦੱਸਿਆ ਕਿ ਅੱਜ ਤੱਕ ਪਨਗਰੇਨ ਵੱਲੋਂ 388685.33 ਮੀਟਰਿਕ ਟਨ, ਮਾਰਕਫੈੱਡ ਵੱਲੋਂ 251369 ਮੀਟਰਿਕ ਟਨ, ਪਨਸਪ ਵੱਲੋਂ 215760.52 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 122237.36 ਮੀਟਰਿਕ ਟਨ ਅਤੇ ਐਫ. ਸੀ. ਆਈ. ਵੱਲੋਂ 33790 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਇਸ ਤੋਂ ਇਲਾਵਾ ਵਪਾਰੀਆਂ ਵੱਲੋਂ ਵੀ 1847 ਮੀਟਰਿਕ ਟਨ ਝੋਨਾ ਖਰੀਦਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ 1717.31 ਕਰੋੜ ਰੁਪਏ ਦੀ ਅਦਾਇਗੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਗਈ ਹੈ।ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਰੀਦ ਕੀਤੀ ਗਈ ਫਸਲ ਦੀ 90 ਫੀਸਦੀ ਤੋਂ ਵੱਧ ਅਦਾਇਗੀ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 994342.05 ਮੀਟਰਿਕ ਟਨ ਝੋਨੇ ਦੀ ਚੁਕਾਈ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ।