ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ 15 ਜਨਵਰੀ ਨੂੰ ਲਗਾਏਗਾ ਵਿਸ਼ੇਸ਼ ਕੈਂਪ: ਧੀਮਾਨ

Rajesh Dhiman
Mr. Rajesh Dhiman
ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਕੈਂਪ ਲਗਾ ਕੇ ਲੰਬਿਤ ਇੰਤਕਾਲ ਕੀਤੇ ਜਾਣਗੇ ਦਰਜ
ਲੰਬਿਤ ਇੰਤਕਾਲਾਂ ਨੂੰ ਦਰਜ ਕਰਵਾਉਣ ਲਈ ਲੋਕਾਂ ਨੂੰ ਕੈਂਪਾਂ ਦਾ ਲਾਭ ਉਠਾਉਣ ਦੀ ਅਪੀਲ ਡਿਪਟੀ ਕਮਿਸ਼ਨਰ ਨੇ ਕੀਤੀ ਅਪੀਲ
ਫਿਰੋਜ਼ਪੁਰ, 12 ਜਨਵਰੀ 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਵਲੋਂ 6 ਜਨਵਰੀ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕੀਤੇ ਗਏ ਸਨ ਜਿਸ ਸਦਕਾ ਜ਼ਿਲ੍ਹਾ ਵਾਸੀਆਂ ਨੂੰ ਕਾਫੀ ਫਾਇਦਾ ਹੋਇਆ ਹੈ। ਹੁਣ ਫਿਰ ਤੋਂ ਮਾਲ ਵਿਭਾਗ 15 ਜਨਵਰੀ ਨੂੰ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਇੰਤਕਾਲ ਦਰਜ ਕਰੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦਿੱਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਲਈ 15 ਜਨਵਰੀ ਨੂੰ ਮਾਲ ਦਫ਼ਤਰਾਂ ਵਿੱਚ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਰਹਿਣਗੇ ਤੇ ਲੰਬਿਤ ਪਏ ਇੰਤਕਾਲ ਦਰਜ ਕਰਨਗੇ। ਉਨ੍ਹਾਂ ਨੇ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ।  ਉਨ੍ਹਾਂ ਕਿਹਾ ਕਿ ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦੇ ਆਯੋਜਨ ਸਬੰਧੀ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪ੍ਰਚਾਰ ਕਰਨ ਅਤੇ 15 ਜਨਵਰੀ ਨੂੰ ਲੱਗਣ ਵਾਲੇ ਕੈਂਪਾਂ ਦੌਰਾਨ ਪਟਵਾਰੀਆਂ, ਕਾਨੂੰਗੋਆਂ, ਨਾਇਬ ਤਹਿਸੀਲਦਾਰਾਂ ਅਤੇ ਤਹਿਸੀਲਦਾਰਾਂ ਦੀ ਕੈਂਪਾਂ ਵਿੱਚ ਹਾਜ਼ਰੀ ਨੂੰ ਯਕੀਨੀ ਬਣਾਉਣ।

Spread the love