ਵਿਧਾਇਕ ਸਿੱਧੂ ਵਲੋਂ ਮੋਬਾਇਲ ਵੈਨ ਰਾਹੀਂ ਵਾਰਡ ਨੰਬਰ 45 ‘ਚ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

Mobile van
ਵਿਧਾਇਕ ਸਿੱਧੂ ਵਲੋਂ ਮੋਬਾਇਲ ਵੈਨ ਰਾਹੀਂ ਵਾਰਡ ਨੰਬਰ 45 'ਚ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਲੁਧਿਆਣਾ, 31 ਜਨਵਰੀ 2024

ਜ਼ਮੀਨੀ ਪੱਧਰ ‘ਤੇ ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਪ੍ਰਸ਼ਾਸ਼ਕੀ ਸੇਵਾਵਾਂ ਯਕੀਨੀ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮੋਬਾਇਲ ਵੈਨ ਰਾਹੀਂ, ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਵਾਰਡ ਨੰਬਰ 45 ਦਾ ਦੌਰਾ ਕੀਤਾ ਗਿਆ ਜਿੱਥੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ‘ਤੇ ਨਿਪਟਾਰਾ ਵੀ ਕਰਵਾਇਆ ਗਿਆ।

ਇਸ ਮੌਕੇ ਉਨ੍ਹਾਂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਰਾਮਨਗਰ ਦੀ ਗਲੀ ਨੰਬਰ 23 ਦਾ ਦੌਰਾ ਕਰਦਿਆਂ ਵਿਧਾਇਕ ਸਿੱਧੂ ਨੇ ਦੁਹਰਾਇਆ ਕਿ ‘ਮੋਬਾਇਲ ਦਫ਼ਤਰ ਵੈਨ’ ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 ‘ਤੇ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਮੋਬਾਇਲ ਵੈਨ ਰਾਹੀਂ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਮੁਸ਼ਕਿਲ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਸਨੀਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।

Spread the love