ਕੌਮੀ ਸੜਕ ਸੁਰੱਖਿਆ ਮੁਹਿੰਮ ਤਹਿਤ ਟਰਾਂਸਪੋਰਟ ਅਤੇ ਪੁਲਿਸ ਵਿਭਾਗ ਵੱਲੋਂ ਸੈਮੀਨਾਰ ਲਗਾ ਕੇ ਵਾਹਨ ਚਾਲਕਾਂ ਨੂੰ ਸੜਕੀ ਨਿਯਮਾਂ ਬਾਰੇ ਕੀਤਾ ਗਿਆ ਜਾਗਰੂਕ

National Road Safety Campaign(1)
ਕੌਮੀ ਸੜਕ ਸੁਰੱਖਿਆ ਮੁਹਿੰਮ ਤਹਿਤ ਟਰਾਂਸਪੋਰਟ ਅਤੇ ਪੁਲਿਸ ਵਿਭਾਗ ਵੱਲੋਂ ਸੈਮੀਨਾਰ ਲਗਾ ਕੇ ਵਾਹਨ ਚਾਲਕਾਂ ਨੂੰ ਸੜਕੀ ਨਿਯਮਾਂ ਬਾਰੇ ਕੀਤਾ ਗਿਆ ਜਾਗਰੂਕ
ਨਿਯਮਾਂ ਦਾ ਪਾਲਨ ਕਰਕੇ ਸੜਕੀ ਦੁਰਘਟਨਾਵਾਂ ਤੋਂ ਜਾ ਸਕਦਾ ਹੈ ਬਚਿਆ

ਫਾਜ਼ਿਲਕਾ 4 ਫਰਵਰੀ 2024

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਰੀਜਨਲ ਟਰਾਂਸਪੋਰਟ ਅਫਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਜ਼ਿਲਾ ਫਾਜ਼ਿਲਕਾ ਅੰਦਰ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਮਹੀਨਾ ਦੀ ਗਤੀਵਿਧੀਆਂ ਦੀ ਲੜੀ ਤਹਿਤ ਟਰਾਂਸਪੋਰਟ ਵਿਭਾਗ ਅਤੇ ਪੁਲਿਸ ਵਿਭਾਗ ਦੇ ਸਟਾਫ ਵੱਲੋਂ ਆਟੋ ਰਿਕਸ਼ਾ ਯੂਨੀਅਨ, ਈ ਰਿਕਸ਼ਾ ਯੂਨੀਅਨ ਅਤੇ ਟਰਾਲੀ ਯੂਨੀਅਨ ਦੇ ਵਾਹਨ ਚਾਲਕਾਂ ਨੂੰ ਸੜਕੀ ਨਿਯਮਾਂ ਬਾਰੇ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ |

ਸੈਮੀਨਾਰ ਦੌਰਾਨ ਜਾਗਰੂਕ ਕਰਦਿਆਂ ਉਹਨਾਂ ਕਿਹਾ ਕਿ ਸੜਕ ਤੇ ਚਲਦੇ ਸਮੇਂ ਕਦੇ ਵੀ ਜਲਦੀ ਨਾ ਕੀਤੀ ਜਾਵੇ | ਉਹਨਾਂ ਕਿਹਾ ਕਿ ਨਿਰਧਾਰਿਤ ਗਤੀ ਦੇ ਅੰਦਰ ਹੀ ਵਹੀਕਲ ਨੂੰ ਚਲਾਇਆ ਜਾਵੇ | ਇਸ ਤੋਂ ਇਲਾਵਾ ਵਹੀਕਲ ਨੂੰ ਓਵਰਲੋਡ ਵੀ ਨਾ ਕੀਤਾ ਜਾਵੇ, ਓਵਰਲੋਡ ਕਾਰਨ ਕਈ ਵਾਰ ਅੱਗੇ ਪਿੱਛੇ ਸਹੀ ਦਿਖਾਈ ਨਾ ਦੇਣ ਕਾਰਨ ਦੁਰਘਟਨਾਵਾਂ ਹੋ ਜਾਂਦੀਆਂ ਹਨ | ਉਹਨਾਂ ਕਿਹਾ ਕਿ ਲਾਲ ਬੱਤੀ ਹੋਣ ਤੇ ਵਹੀਕਲ ਕ੍ਰੋਸ ਨਾ ਕੀਤਾ ਜਾਵੇ ਜਦੋਂ ਹਰੀ ਬੱਤੀ ਹੋਵੇ ਉਦੋਂ ਹੀ ਵਹੀਕਲ ਕ੍ਰੋਸ ਕੀਤਾ ਜਾਵੇ |

ਉਨਾਂ ਪ੍ਰੇਰਿਤ ਕਰਦਿਆਂ ਕਿਹਾ ਕਿ ਆਟੋ ਰਿਕਸ਼ਾ ਤੇ ਵੀ ਨਿਰਧਾਰਿਤ ਗਿਣਤੀ ਅਨੁਸਾਰ ਹੀ ਬਿਠਾਈਆਂ ਜਾਣ | ਉਹਨਾਂ ਕਿਹਾ ਕਿ ਨਿਰਧਾਰਿਤ ਗਿਣਤੀ ਤੋਂ ਵੱਧ ਸਵਾਰੀਆਂ ਬਿਠਾ ਕਾਰਨ ਕਈ ਵਾਰ ਆਟੋ ਪਲਟ ਵੀ ਜਾਂਦਾ ਹੈ ਜਿਸ ਨਾਲ ਕਈ ਕੀਮਤੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ | ਕਿਹਾ ਕਿ ਸੱਜੇ ਤੇ ਖੱਬੇ ਮੁੜਦੇ ਸਮੇਂ ਇੰਡੀਕੇਟਰ ਦੀ ਵਰਤੋਂ ਵੀ ਲਾਜ਼ਮੀ ਕੀਤੀ ਜਾਵੇ |

ਉਨਾਂ ਕਿਹਾ ਕਿ ਸਰਕਾਰ ਵੱਲੋ ਸੜਕ ਸੁਰੱਖਿਆ ਮਹੀਨਾ ਮੁਹਿੰਮ ਨੂੰ ਮਨਾਉਣ ਦਾ ਮੁੱਖ ਮਕਸਦ ਸੜਕੀ ਹਾਦਸਿਆ ਨੂੰ ਘਟਾਉਣਾ ਹੈ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਸੜਕੀ ਨਿਯਮਾਂ ਬਾਰੇ ਜਾਣੂ ਕਰਵਾਉਣਾ, ਤਾ ਜੋ ਕੀਮਤੀ ਜਾਨ ਨੂੰ ਬਚਾਇਆ ਜਾ ਸਕੇ। ਉਹਨਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਆਪਾਂ ਸੜਕ ਤੇ ਚਲਦੇ ਸਮੇਂ ਨਿਯਮਾਂ ਦਾ ਪਾਲਣ ਜਰੂਰ ਕਰਾਂਗੇ |

ਇਸ ਮੌਕੇ ਟਰੈਫਿਕ ਇੰਚਾਰਜ ਫਾਜ਼ਿਲਕਾ ਸ੍ਰੀ ਪਵਨ ਕੁਮਾਰ, ਪੁਲਿਸ ਵਿਭਾਗ ਤੋਂ ਮਲਕੀਤ ਸਿੰਘ, ਸੰਜੇ ਸਰਮਾ ਆਰਟੀਓ ਦਫਤਰ ਵੱਲੋਂ ਲੋਕਾਂ ਨੂੰ ਇਸ ਮੁਹਿੰਮ ਸਬੰਧੀ ਪ੍ਰੇਰਿਤ ਕੀਤਾ ਗਿਆ।

Spread the love