ਲੁਧਿਆਣਾ, 6 ਫਰਵਰੀ 2024
ਹਵਾ, ਪਾਣੀ ਅਤੇ ਮਿੱਟੀ ਬਚਾਉਣ ਦਾ ਸੁਨੇਹਾ ਦਿੰਦਿਆਂ ਐਨ.ਜੀ.ਓ., ਸੁਸਾਇਟੀ ਫਾਰ ਕੰਜ਼ਰਵੇਸ਼ਨ ਐਂਡ ਹੀਲਿੰਗ ਆਫ ਐਨਵਾਇਰਮੈਂਟ (ਸੋਚ) ਵੱਲੋਂ ਕਰਵਾਏ ਗਏ ਤੀਜੇ ਵਾਤਾਵਰਨ ਸੰਭਾਲ ਮੇਲੇ-2024 ਨੂੰ ਸਫਲ ਬਣਾਉਣ ਲਈ ਪ੍ਰਬੰਧਕਾਂ ਨੇ ਵੱਖ-ਵੱਖ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਸਮਾਜਿਕ ਸੰਸਥਾਵਾਂ ਸਮੇਤ ਨਗਰ ਨਿਗਮ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਧੰਨਵਾਦ ਕੀਤਾ ਹੈ।
ਐਨ.ਜੀ.ਓ ਦੇ ਸਰਪ੍ਰਸਤ ਸੰਤ ਬਾਬਾ ਗੁਰਮੀਤ ਸਿੰਘ ਜੀ, ਪ੍ਰਿੰਸੀਪਲ ਡਾ: ਬਲਵਿੰਦਰ ਸਿੰਘ ਲੱਖੇਵਾਲੀ ਅਤੇ ਸਕੱਤਰ ਡਾ: ਬ੍ਰਿਜ ਮੋਹਨ ਭਾਰਦਵਾਜ ਨੇ ਦੱਸਿਆ ਕਿ ਇਸ ਮੇਲੇ ਰਾਹੀਂ ਉਨ੍ਹਾਂ ਦਾ ਉਦੇਸ਼ ਲੋਕਾਂ ਨੂੰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਦਰਤੀ ਸੋਮਿਆਂ ਦੀ ਸੰਭਾਲ ਕਰਨ ਅਤੇ ਉਨ੍ਹਾਂ ਨਾਲ ਮੁੜ ਜੁੜਨ ਲਈ ਪ੍ਰੇਰਿਤ ਕਰਨਾ ਸੀ। ਕਰਨਾ ਇਸ ਦੌਰਾਨ ਉਨ੍ਹਾਂ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਸਮਾਜਿਕ ਸੰਸਥਾਵਾਂ ਤੋਂ ਇਲਾਵਾ ਵਿਸ਼ੇਸ਼ ਤੌਰ ‘ਤੇ ਨਗਰ ਨਿਗਮ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸਮੇਤ ਰੀਸਾਈਕਲ ਵਿਲਾ ਅਤੇ ਏ.ਆਈ.ਪੀ.ਐਲ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਮਹੱਤਵਪੂਰਨ ਉਦੇਸ਼ ਦੀ ਪ੍ਰਾਪਤੀ ਲਈ ਉਨ੍ਹਾਂ ਦੀ ਮਦਦ ਕੀਤੀ।