ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚੰਦ ਸਿੰਘ ਗਿੱਲ ਵੱਲੋਂ ਆਪਣੇ ਅਖਤਿਆਰੀ ਫੰਡਾਂ ਵਿਚੋਂ ਸਕੂਲਾਂ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਰਾਸ਼ੀ ਜਾਰੀ

Chairman Mr. Chand Singh Gill
ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚੰਦ ਸਿੰਘ ਗਿੱਲ ਵੱਲੋਂ ਆਪਣੇ ਅਖਤਿਆਰੀ ਫੰਡਾਂ ਵਿਚੋਂ ਸਕੂਲਾਂ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਰਾਸ਼ੀ ਜਾਰੀ
ਜ਼ੀਰਾ ਹਲਕੇ ਦੇ 2 ਸਕੂਲਾਂ ਨੂੰ ਵਿਕਾਸ ਕਾਰਜਾਂ ਲਈ ਜਾਰੀ ਕੀਤੀ 4 ਲੱਖ ਦੀ ਗ੍ਰਾਂਟ: ਚੰਦ ਸਿੰਘ ਗਿੱਲ

ਫਿਰੋਜ਼ਪੁਰ/ਜ਼ੀਰਾ, 8 ਫਰਵਰੀ 2024

ਚੇਅਰਮੈਨ ਜਿ਼ਲ੍ਹਾ ਯੋਜਨਾ ਕਮੇਟੀ ਸ੍ਰੀ ਚੰਦ ਸਿੰਘ ਗਿੱਲ ਵੱਲੋਂ ਆਪਣੇ ਅਖਤਿਆਰੀ ਫੰਡ ਬੰਧਨ ਮੁਕਤ ਫੰਡ ਫਾਰ ਡੀ.ਪੀ.ਸੀ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੱਠਾ ਕਿਸ਼ਨ ਸਿੰਘ ਬਲਾਕ ਜ਼ੀਰਾ ਨੂੰ ਵਿਕਾਸ ਕਾਰਜ ਕਰਵਾਉਣ ਲਈ 2 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਅਤੇ ਸਰਕਾਰੀ ਮਿਡਲ ਸਕੂਲ ਸਾਧੂ ਵਾਲਾ ਬਲਾਕ ਜ਼ੀਰਾ ਨੂੰ ਵਿਕਾਸ ਕਾਰਜ ਕਰਵਾਉਣ ਲਈ 2 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ।

ਚੇਅਰਮੈਨ ਸ੍ਰੀ ਚੰਦ ਸਿੰਘ ਗਿੱਲ ਨੇ ਕਿਹਾ ਕਿ ਇਸ ਰਾਸ਼ੀ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਆਮ ਪਬਲਿਕ ਨੂੰ ਬਹੁਤ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਚੰਗੇ ਸਮਾਜ ਲਈ ਚੰਗੀ ਸਿੱਖਿਆ ਅਤੇ ਸਿਹਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਸਕੂਲ ਵਿਕਾਸ ਪਖੋਂ ਵਧੀਆ ਹੋਣਗੇ ਤਾਂ ਹੀ ਵਿਦਿਆਰਥੀਆਂ ਦੀ ਪੜ੍ਹਾਈ ਵਧੀਆ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਸਕੂਲਾਂ ਦੇ ਵਿਕਾਸ ਲਈ ਗ੍ਰਾਂਟਾਂ ਜਾਰੀ ਕਰਦੇ ਰਹਿਣਗੇ। ਇਸ ਮੌਕੇ ਸਕੂਲਾਂ ਦੇ ਅਹੁਦੇਦਾਰਾਂ ਵੱਲੋਂ ਚੇਅਰਮੈਨ ਸ੍ਰੀ ਚੰਦ ਸਿੰਘ ਗਿੱਲ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਠੱਠਾ ਕਿਸ਼ਨ ਸਿੰਘ ਸਕੂਲ ਦੇ ਨਿਰਮਲ ਸਿੰਘ, ਪਰਮਿੰਦਰ ਸਿੰਘ, ਗੁਰਸੇਵਕ ਸਿੰਘ, ਕੰਵਲਪਾਲ ਸਿੰਘ, ਹਿੱਤਪਾਲ ਸਿੰਘ ਸਿੱਧੂ, ਹਰਜਿੰਦਰ ਸਿੰਘ ਸਰਪੰਚ ਚਿਰਾਗ ਵਾਲੀ

Spread the love