ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਪੁਖਰਾਜ ਹੈਲਥਕੇਅਰ ਕੰਪਨੀ ਲਈ ਇੰਟਰਵਿਊ

ROZGAR(1)
District Employment and Business Bureau, Ferozpur

ਬਰਨਾਲਾ, 13 ਫਰਵਰੀ 2024                             

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਪੁਖਰਾਜ ਹੈਲਥਕੇਅਰ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 15 ਫਰਵਰੀ, 2024 ਦਿਨ ਵੀਰਵਾਰ ਨੂੰ ਸਵੇਰੇ 10.00  ਵਜੇ ਤੋਂ 01.00 ਵਜੇ ਤੱਕ ਵੈਲਨੈੱਸ ਅਡਵਾਈਜ਼ਰ (ਸਿਰਫ ਲੜਕੀਆਂ ਲਈ) ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਪਲੇਸਮੈਂਟ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਬਰਨਾਲਾ ਨੇ ਦੱਸਿਆ ਕਿ ਉਕਤ ਅਸਾਮੀ ਲਈ ਯੋਗਤਾ ਘੱਟੋਂ ਘੱਟ 10ਵੀਂ ਤੋਂ ਬਾਰਵੀਂ ਪਾਸ, ਉਮਰ ਘੱਟੋਂ ਘੱਟ 18 ਤੋਂ 28 ਸਾਲ ਹੋਣੀ ਚਾਹੀਦੀ ਹੈ।ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਿਜ਼ਊਮ ਅਤੇ ਇੰਟਰਵਿਊ ਦੌਰਾਨ ਫਾਰਮਲ ਡਰੈਸ ਵਿੱਚ ਹੋਣਾ ਲਾਜਮੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਈਨ ਨੰਬਰ 94170-39072 ਤੇ ਸੰਪਰਕ ਕਰੋ।

Spread the love