ਆਪ ਦੀ ਸਰਕਾਰ ਆਪ ਦੇ ਦੁਆਰ’ ਦੇ ਤਹਿਤ ਵਾਰਡ ਨੰ 2,3 ਅਤੇ 17, ਪਿੰਡ ਦੱਪਰ, ਜੋਧਪੁਰ, ਤਸਿੰਬਲੀ ਅਤੇ ਫਤਿਹਪੁਰ ਪਿੰਡਾਂ ਵਿੱਚ ਲਗਾਏ ਗਏ ਕੈਂਪ

MLA Mr. Kuljit Singh Randhawa
ਆਪ ਦੀ ਸਰਕਾਰ ਆਪ ਦੇ ਦੁਆਰ' ਦੇ ਤਹਿਤ ਵਾਰਡ ਨੰ 2,3 ਅਤੇ 17, ਪਿੰਡ ਦੱਪਰ, ਜੋਧਪੁਰ, ਤਸਿੰਬਲੀ ਅਤੇ ਫਤਿਹਪੁਰ ਪਿੰਡਾਂ ਵਿੱਚ ਲਗਾਏ ਗਏ ਕੈਂਪ
ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਭਗਵੰਤ ਸਿੰਘ ਮਾਨ ਸਰਕਾਰ: ਵਿਧਾਇਕ ਰੰਧਾਵਾ

ਡੇਰਾਬੱਸੀ, 13 ਫਰਵਰੀ, 2024

ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਦੇ ਲਈ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਵਰਗਾ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ। ਇਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪਹਿਲਕਦਮੀ ਤਹਿਤ ਵਾਰਡ ਨੰ 2,3 ਅਤੇ 17, ਪਿੰਡ ਦੱਪਰ, ਜੋਧਪੁਰ, ਤਸਿੰਬਲੀ ਅਤੇ ਫਤਿਹਪੁਰ ਵਿੱਚ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰਦਿਆਂ ਕੀਤਾ।

ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਰਚੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ ਕੈਂਪ ਲਾ ਕੇ ਲੋਕਾਂ ਨੂੰ ਸੇਵਾਵਾਂ ਦਾ ਲਾਭ ਪ੍ਰਦਾਨ ਕਰਨ ਲਈ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਦਰ ਤੱਕ ਪਹੁੰਚ ਕੀਤੀ ਜਾ ਰਹੀ ਹੈ। ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਹ ਉਪਰਾਲਾ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਇਕੋ ਛੱਤ ਥੱਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਸੇਵਾਵਾਂ ਦਾ ਲਾਭ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਦੇ ਸਮੇਂ ਤੇ ਊਰਜਾ ਦੀ ਬੱਚਤ ਹੋਣ ਨਾਲ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ।

ਹਲਕਾ ਵਿਧਾਇਕ ਨੇ ਮੌਕੇ ‘ਤੇ ਮੌਜੂਦ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਂਪਾਂ ਸਬੰਧੀ ਉਨ੍ਹਾਂ ਪ੍ਰਤੀਕਿਰਿਆ ਵੀ ਹਾਸਲ ਕੀਤੀ। ਉਨ੍ਹਾਂ ਨੇ ਇਸ ਗੱਲ ‘ਤੇ ਖੁਸ਼ੀ ਜ਼ਾਹਰ ਕੀਤੀ ਕਿ ਲੋਕਾਂ ਵੱਲੋਂ ਸਰਕਾਰ ਦੇ ਇਸ ਉਪਰਾਲੇ ਨੂੰ ਸਲਾਹੁਣ ਦੇ ਨਾਲ-ਨਾਲ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਮਾਨ ਸਰਕਾਰ ਲੋਕਾਂ ਦੇ ਦੁੱਖ ਸੁੱਖ ਵਿੱਚ ਸਹਾਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Spread the love