ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਪਿੰਡ ਹਸਨਪੁਰ, ਹੁਸੈਨਪੁਰ, ਰਾਏਪੁਰ ਅਤੇ ਦਾਊਂ ‘ਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਗਈਆਂ

SDM Dipankar Gupta
ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਪਿੰਡ ਹਸਨਪੁਰ, ਹੁਸੈਨਪੁਰ, ਰਾਏਪੁਰ ਅਤੇ ਦਾਊਂ 'ਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਗਈਆਂ
ਮੌਕੇ ‘ਤੇ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ

ਤਹਿਸੀਲਦਾਰ ਮੋਹਾਲੀ ਵੱਲੋਂ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 13 ਫਰਵਰੀ 2024

‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਅਧਿਕਾਰੀਆਂ ਵੱਲੋਂ ਪਿੰਡ ਹਸਨਪੁਰ, ਹੁਸੈਨਪੁਰ, ਰਾਏਪੁਰ ਅਤੇ ਦਾਊਂ ‘ਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਗਈਆਂ ਤੇ ਮੌਕੇ ‘ਤੇ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ। ਐਸ ਡੀ ਐਮ ਦੀਪਾਂਕਰ ਗੁਪਤਾ ਅਨੁਸਾਰ ਸਮੱਸਿਆਵਾਂ ਮੌਕੇ ‘ਤੇ ਹੱਲ ਹੋਣ ਕਾਰਨ ਲੋਕ ਖੁਸ਼ ਨਜ਼ਰ ਆ ਰਹੇ ਸਨ।

ਇਸ ਮੌਕੇ ਤਹਿਸੀਲਦਾਰ ਅਰਜੁਨ ਸਿੰਘ ਗਰੇਵਾਲ ਵਲੋਂ ਪਿੰਡ ਦਾਊਂ ਪਹੁੰਚ ਕੇ ਲੋਕਾਂ ਦੀ ਸਮਸਿਆਵਾਂ ਸੁਣੀਆਂ ਗਈਆ। ਉਨ੍ਹਾਂ ਨੇ ਕਿਹਾ ਕਿ ਮੋਹਾਲੀ ਹਲਕੇ ‘ਚੋਂ ਸਰਕਾਰ ਤੁਹਾਡੇ ਦੁਆਰ ਸਕੀਮ ਤਹਿਤ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ‘ਚ ਕੈਂਪ ਚੱਲ ਰਹੇ ਹਨ। ਲੋਕਾਂ ਨੂੰ ਖੱਜਲ-ਖੁਆਰ ਹੋਣ ਦੀ ਲੋੜ ਨਹੀਂ, ਲੋਕ ਆਪਣੇ ਕੰਮ ਆਪਣੇ ਘਰਾਂ ‘ਚ ਬੈਠੇ ਹੀ ਕਰਵਾ ਸਕਦੇ ਹਨ। ਆਪ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਸਮੱਸਿਆਂਵਾਂ ਨੂੰ ਸੁਣਨਾ ਤੇ ਮੌਕੇ ‘ਤੇ ਹੱਲ ਕਰਨਾ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ‘ਚ ਹੋਇਆ ਹੈ। ਇਹ ਸੇਵਾ ਲਗਾਤਾਰ ਜਾਰੀ ਰਹੇਗੀ।

ਉਨ੍ਹਾ ਨੇ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦਾ ਘਰ ਬੈਠੇ ਹੀ ਲੋਕ ਵੱਧ ਤੋਂ ਵੱਧ ਲਾਹਾ ਲੈ ਰਹੇ ਹਨ ਅਤੇ ਆਪਣੇ ਲੰਮੇ ਸਮੇਂ ਤੋਂ ਲੰਬਿਤ ਚਲੇ ਆ ਰਹੇ ਕੰਮਾਂ ਦਾ ਨਿਪਟਾਰਾ ਹੋਣ ਨਾਲ ਲੋਕ ਸਰਕਾਰ ਦਾ ਧੰਨਵਾਦ ਕਰ ਰਹੇ ਹਨ।ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Spread the love