ਰੂਪਨਗਰ, 20 ਫਰਵਰੀ 2024
ਜ਼ਿਲ੍ਹਾ ਪ੍ਰਸ਼ਾਸਨ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ 2 ਉਮੀਦਵਾਰਾਂ ਦੀ ਚੋਣ ਕੀਤੀ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਸਿੱਧੂ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਇੰਟਰਨੈਸ਼ਨਲ ਟਰੈਕਟਰਜ਼ ਲਿਮਿਟੇਡ ਕੰਪਨੀ (ਸੋਨਾਲੀਕਾ ਟਰੈਕਟਰਜ਼) ਹੁਸ਼ਿਆਰਪੁਰ ਦੇ ਨਿਯੋਜਕ ਵੱਲੋਂ ਟੈਕਨੀਸ਼ੀਅਨ ਦੀ ਅਸਾਮੀਆਂ ਲਈ ਘੱਟੋ-ਘੱਟ 10ਵੀਂ/ਆਈ.ਟੀ.ਆਈ.(ਡੀਜ਼ਲ ਮਕੈਨਿਕ/ ਮਸ਼ੀਨਿਸਟ /ਮੋਟਰ ਮਕੈਨਿਕ/ ਟਰੈਕਟਰ ਮਕੈਨਿਕ/ ਫਿਟਰ/ ਟਰਨਰ) ਯੋਗਤਾ ਪਾਸ ਪ੍ਰਾਰਥੀਆਂ ਦੀ ਇੰਟਰਵਿਊ ਲਈ ਗਈ।
ਇਸ ਮੌਕੇ 10 ਉਮੀਦਵਾਰਾਂ ਨੇ ਭਾਗ ਲਿਆ ਅਤੇ ਮੌਕੇ ਉਤੇ ਹੀ 2 ਨੌਜਵਾਨਾਂ ਦੀ ਚੋਣ ਕੀਤੀ ਗਈ। ਚੁਣੇ ਗਏ ਉਮੀਦਵਾਰਾਂ ਦੇ ਕੰਮ ਦਾ ਸਥਾਨ ਹੁਸ਼ਿਆਰਪੁਰ ਹੋਵੇਗਾ। ਚੁਣੇ ਗਏ ਫਰੈਸ਼ਰ ਉਮੀਦਵਾਰ ਨੂੰ 12000 ਤੋਂ 18000 ਪ੍ਰਤੀ ਮਹੀਨਾ ਤਨਖਾਹ ਹੋਵੇਗੀ।
ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਆਯੋਜਿਤ ਕੀਤੇ ਜਾਂਦੇ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕੀਤਾ ਜਾ ਸਕਦਾ ਹੈ।