ਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

_Senu Duggal (1)
ਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਫਾਜ਼ਿਲਕਾ 20 ਅਗਸਤ 2024

ਫਾਜ਼ਿਲਕਾ ਵਿਖੇ ਸੀ.ਐੱਮ. ਦੀ ਵਿੰਡੋ ਦੇ ਸਾਰਥਿਕ ਨਤੀਜੇ ਨਿਕਲਣੇ ਸ਼ੁਰੂ ਹੋ ਗਏ ਹਨ ਤੇ ਮੰਗਲਵਾਰ ਨੂੰ ਪ੍ਰਾਪਤ ਸ਼ਿਕਾਇਤਾਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਖੁਦ ਸੁਣੀਆਂ ਅਤੇ ਸਿਕਾਇਤਾਂ ਦੇ ਹੱਲ ਲਈ ਸਬੰਧਿਤ ਵਿਭਾਗਾਂ ਨੂੰ ਵੀ ਲਿਖਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਤੱਕ ਸਿੱਧੀ ਪਹੁੰਚ ਬਣਾਉਣ ਦੇ ਕਦਮ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਦੇ ਐਂਟਰੀ ਗੇਟ ਵਿਖੇ ਮੁੱਖ ਮੰਤਰੀ ਸਹਾਇਤਾ ਕੇਂਦਰ ਖੋਲ੍ਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਹਾਇਤਾ ਕੇਂਦਰ ਲੋਕਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ ਪਹਿਲਾਂ ਲੋਕਾਂ ਨੂੰ ਆਪਣੇ ਕੰਮਾਂ ਦੇ ਸਬੰਧ ਵਿਚ ਲੋਕਲ ਵੱਖ-ਵੱਖ ਦਫਤਰਾਂ ਜਾਂ ਚੰਡੀਗੜ੍ਹ ਵਿਖੇ ਸਥਾਪਿਤ ਦਫਤਰਾਂ ਦੇ ਗੇੜੇ ਮਾਰਨੇ ਪੈਂਦੇ ਸਨ, ਹੁਣ ਉਨ੍ਹਾਂ ਦੀ ਅਰਜ਼ੀ ਇਥੋਂ ਹੀ ਉੱਪਰ ਭੇਜੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਲਈ ਇੱਕ ਟੋਕਨ ਸਿਸਟਮ ਬਣਾਇਆ ਗਿਆ ਹੈ ਤਾਂ ਜੋ ਹਰ ਨੂੰ ਵਾਰੀ ਅਨੁਸਾਰ ਆਪਣੀ ਗੱਲ ਉਨ੍ਹਾਂ ਸਾਹਮਣੇ ਰੱਖਣ ਦਾ ਮੌਕਾ ਮਿਲ ਸਕੇ।

Spread the love