ਗਉਸ਼ਾਲਾ ਰੋਡ ਤੇ ਸੀਵਰ ਜਾਮ ਦੀ ਸਮੱਸਿਆ ਦੇ ਹੱਲ ਦਾ ਕੰਮ ਨਗਰ ਕੌਂਸਲ ਵੱਲੋਂ ਜਾਰੀ

cowshed
ਗਉਸ਼ਾਲਾ ਰੋਡ ਤੇ ਸੀਵਰ ਜਾਮ ਦੀ ਸਮੱਸਿਆ ਦੇ ਹੱਲ ਦਾ ਕੰਮ ਨਗਰ ਕੌਂਸਲ ਵੱਲੋਂ ਜਾਰੀ

ਫਾਜ਼ਿਲਕਾ 14 ਸਤੰਬਰ 2024

ਗਉਸ਼ਾਲਾ ਰੋਡ ਤੇ ਸੀਵਰ ਜਾਮ ਦੀ ਮੀਡੀਆ ਦੇ ਇਕ ਹਿੱਸੇ ਵਿਚ ਲਗੀ ਖਬਰ ਤੇ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਕਾਰਵਾਈ ਸੀਵਰੇਜ ਵਿਵਸਥਾ ਨੂੰ ਚਾਲੂ ਕਰਨ ਲਈ ਟੀਮਾਂ ਕੰਮ ਕਰ ਰਹੀਆਂ ਹਨ ਜਿਸ ਨੂੰ ਜਲਦ ਹੱਲ ਕਰਵਾ ਦਿੱਤਾ ਜਾਵੇਗਾ ।

ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਜਗਸੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਸੁਪਰਡੈਂਟ ਨਰੇਸ਼ ਖੇੜਾ ਨੇ ਜਾਣਕਾਰੀ ਦਿੱਤੀ ਕਿ ਗਉਸ਼ਾਲਾ ਰੋਡ ਵਿਖੇ ਸਥਿਤੀ ਡਾ. ਠੱਕਰ ਵਾਲੀ ਗਲੀ ਵਿਖੇ ਸੀਵਰੇਜ ਜਾਮ ਹੋਣ ਕਾਰਨ  ਪਾਣੀ ਦਾ ਵਹਾਅ ਰੁੱਕ ਗਿਆ ਸੀ ਜਿਸ ਕਰਕੇ ਇਹ ਸਮੱਸਿਆ ਪੈਦਾ ਹੋਈ । ਗੁਰਤੇਜ ਸਿੰਘ ਸੀਵਰੇਜ ਇੰਚਾਰਜ ਅਧੀਨ ਟੀਮਾਂ ਵੱਲੋਂ ਤੁਰੰਤ ਸਥਾਨਕ ਜਗ੍ਹਾਂ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਤੇ ਇਕ ਵਾਰ ਪਾਣੀ ਦਾ ਵਹਾਅ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਸਦੇ ਪੱਕੇ ਤੌਰ ਤੇ ਹੋਰ ਹਲ ਲਈ ਢੁਕਵੇਂ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਦੁਬਾਰਾ ਇਸ ਤਰ੍ਹਾਂ ਦੀ ਰੁਕਾਵਟ ਪੇਸ਼ ਨਾ ਆਵੇ। ਉਨ੍ਹਾਂ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਪਲਾਸਟਿਕ ਅਤੇ ਹੋਰ ਕੋਈ ਵੀ ਸਮਾਨ ਨਾਲੀਆਂ ਵਿਚ ਨਾ ਸੁਟਿਆ ਜਾਵੇ ਤਾਂ ਜੋ ਸੀਵਰੇਜ ਵਿਵਸਥਾ ਵਿਚ ਕੋਈ ਰੁਕਾਵਟ ਨਾ ਆਵੇ ਤੇ ਪਾਣੀ ਦਾ ਵਹਾਅ ਨਿਰਵਿਘਨ ਚੱਲਦਾ ਰਹੇ ।

Spread the love