ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਅਕਤੂਬਰ 2024
ਡਿਪਟੀ ਕਮਿਸ਼ਨਰ ਐਸ.ਏ.ਐਸ ਨਗਰ ਦੀ ਪ੍ਰਧਾਨਗੀ ਹੇਠ ਅੱਜ ਇੰਟਰਨੈਸ਼ਨਲ ਡੇ ਆਫ ਸਾਈਨ ਲੈਗੂਏਜ਼ ਪ੍ਰੋਗਰਾਮ ਸ੍ਰੀਮਤੀ ਅਮਰਿਤ ਬਾਲਾ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਐਸ.ਏ.ਨਗਰ ਵੱਲੋ ਕਰਵਾਇਆ ਗਿਆ।ਇਸ ਪ੍ਰੋਗਰਾਮ ਵਿੱਚ ਸਾਈਨ ਲੈਂਗੁਏਜ਼ ਟੀਚਰ ਵੱਲੋ ਸਾਈਨ ਲੈਂਗੂਏਜ਼ ਦੀ ਸਿਖਲਾਈ ਦਿੱਤੀ ਗਈ ਅਤੇ ਬੱਚਿਆ ਵੱਲੋਂ ਸ਼ਬਦ ਕੀਰਤਨ ਅਤੇ ਹੋਰ ਗਤੀਵਿਧੀਆ ਕੀਤੀਆਂ ਗਈਆਂ।
ਇਸ ਪ੍ਰੋਗਰਾਮ ਦੌਰਾਨ ਸ੍ਰੀਮਤੀ ਸੋਨਮ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਇਸ ਪ੍ਰੋਗਰਾਮ ਵਿੱਚ ਜਿਹਨਾਂ ਬੱਚਿਆਂ ਇੰਟਰਨੈਸ਼ਨਲ ਲੈਵਲ ਅਤੇ ਨੈਸ਼ਨਲ ਲੈਵਲ ਤੇ ਕੀਤੀਆਂ ਗਈਆਂ ਉਪਲੱਬਧੀਆਂ ਸਬੰਧੀ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਟਾਫ ਮੈਬਰਾਂ ਵੱਲੋਂ ਵੀ ਭਾਗ ਲਿਆ ਗਿਆ।