ਜਲੰਧਰ ‘ਚ ‘ਆਪ’ ਦੀ ਵੱਡੀ ਜਿੱਤ, ਮੇਅਰ ਬਣੇ ਵਨੀਤ ਧੀਰ ਦੀ ਅਗਵਾਈ ‘ਚ ਜਲੰਧਰ ਦਾ ਵਿਕਾਸ ਹੋਵੇਗਾ ਨਵੀਆਂ ਬੁਲੰਦੀਆਂ ‘ਤੇ

ਬਲਬੀਰ ਸਿੰਘ ਬਿੱਟੂ ਢਿੱਲੋਂ ਸੀਨੀਅਰ ਡਿਪਟੀ ਮੇਅਰ ਅਤੇ ਮਲਕੀਤ ਸਿੰਘ ਹੋਣਗੇ ਡਿਪਟੀ ਮੇਅਰ

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀਆਂ ਸ਼ੁੱਭ ਕਾਮਨਾਵਾਂ, ਕਿਹਾ- ‘ਆਪ’ ਸਰਕਾਰ ਜਲੰਧਰ ਦੇ ਵਿਕਾਸ ਲਈ ਵਚਨਬੱਧ

ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਵੀ ਦਿੱਤੀ ਵਧਾਈ, ਕਿਹਾ- ਜਲੰਧਰ ਦੇ ਵਿਕਾਸ ਦਾ ਨਵਾਂ ਅਧਿਆਏ ਲਿਖਣਗੇ ਵਨੀਤ ਧੀਰ

ਜਲੰਧਰ, 11 ਜਨਵਰੀ 2025

ਜਲੰਧਰ ਦੇ ਵਾਰਡ ਨੰਬਰ 62 ਤੋਂ ਆਮ ਆਦਮੀ ਪਾਰਟੀ ਦੇ ਕੌਂਸਲਰ ਵਨੀਤ ਧੀਰ ਨਗਰ ਨਿਗਮ ਦੇ ਨਵੇਂ ਮੇਅਰ ਹੋਣਗੇ। ਬਲਬੀਰ ਸਿੰਘ ਬਿੱਟੂ ਢਿੱਲੋਂ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਮਲਕੀਤ ਸਿੰਘ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਜਲੰਧਰ ਦੇ ਵਿਕਾਸ ਲਈ ਵਚਨਬੱਧ ਹੈ। ਸ਼ਹਿਰ ਦਾ ਵਿਕਾਸ ਅਤੇ ਆਧੁਨਿਕੀਕਰਨ ਸਾਡੀ ਤਰਜੀਹ ਹੈ।

ਤਿੰਨਾਂ ਨਾਵਾਂ ਦਾ ਐਲਾਨ ਹੁੰਦੇ ਹੀ ‘ਆਪ’ ਆਗੂਆਂ ਤੇ ਵਰਕਰਾਂ ਨੇ ਰੈੱਡ ਕਰਾਸ ਭਵਨ ਦੇ ਬਾਹਰ ਢੋਲ ਵਜਾ ਕੇ ਨਵੇਂ ਅਹੁਦੇਦਾਰਾਂ ਦਾ ਸਵਾਗਤ ਕੀਤਾ ਅਤੇ ਪਾਰਟੀ ਦੀ ਜਿੱਤ ਦਾ ਜਸ਼ਨ ਮਨਾਇਆ।

‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਵੀ ਤਿੰਨਾਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੇਅਰ ਬਣਨ ਨਾਲ ਜਲੰਧਰ ਦੇ ਵਿਕਾਸ ਵਿੱਚ ਤੇਜ਼ੀ ਆਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਕੰਮ ਕਰਨ ਨੂੰ ਪਹਿਲ ਦਿੱਤੀ ਹੈ। ਹੁਣ ਜਲੰਧਰ ਵਿਕਾਸ ਦਾ ਨਵਾਂ ਅਧਿਆਏ ਲਿਖੇਗਾ।

ਅਮਨ ਅਰੋੜਾ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਨਿਗਮ ਚੋਣਾਂ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਫਤਵਾ ਦਿੱਤਾ ਹੈ, ਜਿਸ ਕਾਰਨ ਅੱਜ ਪੂਰੇ ਬਹੁਮਤ ਨਾਲ  ਜਲੰਧਰ ‘ਚ ਆਪ ਦਾ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਬਣ ਸਕਿਆ। ਉਨ੍ਹਾਂ ਜਲੰਧਰ ਵਾਸੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ |

 

Spread the love