ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਵਲੋਂ ਵਾਰਡ ਨੰਬਰ 28 ’ਚ ਕਰੀਬ 34 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਕਿਹਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ’ਚ ਸ਼ਹਿਰ ਦੇ ਵਿਕਾਸ ’ਚ ਆਵੇਗੀ ਹੋਰ ਤੇਜ਼ੀ, ਮਾਊਂਟ ਐਵਨਿਊ ’ਚ ਸੜਕਾਂ ਦੀ ਬਦਲੇਗੀ ਨੁਹਾਰ

ਹੁਸ਼ਿਆਰਪੁਰ, 16 ਅਪ੍ਰੈਲ: ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਯੋਗ ਅਗਵਾਈ ਵਿੱਚ ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਨੇ ਸਥਾਨਕ ਵਾਰਡ ਨੰਬਰ 28 ਵਿਖੇ ਮਾਊਂਟ ਐਵਨਿਊ ਵਿੱਚ ਕਰੀਬ 34 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀਆਂ ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਇਹ ਕਾਰਜ ਮੁਕੰਮਲ ਹੋਣ ਨਾਲ ਖੇਤਰ ਦੀਆਂ ਸੜਕਾਂ ਨੂੰ ਨਵੀਂ ਦਿੱਖ ਮਿਲੇਗੀ।


ਵਿਕਾਸ ਕਾਰਜਾਂ ਦੀ ਸ਼ੁਰੂਆਤ ਵੇਲੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਫਾਈਨਾਂਸ ਕਮੇਟੀ ਦੇ ਚੇਅਰਮੈਨ ਬਲਵਿੰਦਰ ਕੁਮਾਰ ਬਿੰਦੀ ਦੀ ਮੌਜੂਦਗੀ ਵਿੱਚ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਨੇ ਕਿਹਾ ਕਿ  ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਦੂਰਅੰਦੇਸ਼ ਸਦਕਾ ਸ਼ਹਿਰ ਵਿੱਚ ਸਿਖਰਾਂ ਦਾ ਵਿਕਾਸ ਹੋਇਆ ਹੈ ਅਤੇ ਭਵਿੱਖ ਵਿੱਚ ਵੀ  ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਆਵੇਗੀ। ਉਨ੍ਹਾਂ ਕਿਹਾ ਕਿ ਮਾਊਂਟ ਐਵਨਿਊ ਖੇਤਰ ਵਿੱਚ 23.26 ਲੱਖ ਰੁਪਏ ਅਤੇ 10.57 ਲੱਖ ਰੁਪਏ ਦੀ ਲਾਗਤ ਨਾਲ ਦੋ ਸੜਕਾਂ ਬਣਾਈਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਕੰਮ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ।
ਇਸ ਮੌਕੇ ਕੌਂਸਲਰ ਮਾਸਟਰ ਜਸਵਿੰਦਰ ਪਾਲ, ਸ਼ਾਦੀ ਲਾਲ, ਅਨਿਲ ਕੁਮਾਰ, ਚਰਨਜੀਤ ਅਰੋੜਾ, ਨਾਨਕ ਸਿੰਘ, ਗੁਲਸ਼ਨ ਰਾਏ, ਰਜਿੰਦਰ ਪਰਮਾਰ, ਠਾਕੁਰ ਸਿੰਘ, ਰਾਜ ਕੁਮਾਰ, ਲਵਲੀ ਗਾਂਧੀ ਆਦਿ ਮੌਜੂਦ ਸਨ।

ਕੈਪਸ਼ਨ :– ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਮਾਊਂਟ ਐਵਨਿਊ ’ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਂਦੇ ਹੋਏ।

Spread the love