ਜਿਲੇ ਅੰਦਰ ‘ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਕਰਾਡ ਬਣਾਉਣ ਲਈ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ-ਡਾ. ਰੋਮੀ ਮਹਾਜਨ

ਮਾਫ਼ ਕਰਨਾ, ਇਹ ਖਬਰ ਤੁਹਾਡੀ ਬੇਨਤੀ ਭਾਸ਼ਾ ਵਿੱਚ ਉਪਲਬਧ ਨਹੀਂ ਹੈ। ਕਿਰਪਾ ਕਰਕੇ ਇੱਥੇ ਦੇਖੋ।

ਸਿਹਤ ਬੀਮਾ ਕਾਰਡ ਬਣਾਉਣ ਲਈ ਜਾਗਰੂਕਤਾ ਸਮਾਗਮ ਕਰਵਾਇਆ

ਗੁਰਦਾਸਪੁਰ, 24 ਫਰਵਰੀ (               ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ  ਦੀ ਅਗਵਾਈ ਹੇਠ ‘ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਸਬੰਧੀ ਜ਼ਿਲ੍ਹੇ ਅੰਦਰ ਜਾਗਰੂਕਤਾ ਪ੍ਰੋਗਾਰਮ ਕਰਵਾਉਣ ਦੇ ਨਾਲ ਪਿੰਡਾਂ ਤੇ ਸ਼ਹਿਰਾਂ ਅੰਦਰ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲਾਭਪਾਤਰੀ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਣ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰੋਮੀ ਮਹਾਜਨ ਡਿਪਟੀ ਮੈਡੀਕਲ ਅਫਸਰ ਨੇ ਦੱਸਿਆ ਕਿ ਅੱਜ ਸਥਾਨਕ ਪੰਡਿਤ ਮੋਹਨ ਲਾਲ ਐਸ.ਡੀ ਕਾਲਜ (ਲੜਕੀਆਂ) ਗੁਰਦਾਸਪੁਰ ਵਿਖੇ ਸਿਹਤ ਬੀਮਾ ਕਾਰਡ ਬਣਾਉਣ ਲਈ ਜਾਗਰੂਕਤਾ ਸਮਾਗਮ ਕਰਵਾਇਆ ਗਿਆ ਤੇ ਕਾਲਜ ਸਟਾਫ ਸਮੇਤ ਵਿਦਿਆਰਥੀਆਂ ਨੂੰ ‘ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਸਬੰਧੀ ਵਿਸਥਾਰ ਵਿਚ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਮੌਕੇ ਕਾਲਜ ਦੇ ਪਿ੍ਰੰਸੀਪਲ ਮੈਡਮ ਡਾ. ਨੀਰੂ ਸ਼ਰਮਾ ਵੀ ਮੋਜੂਦ ਸਨ।

ਉਨਾਂ ਅੱਗੇ ਦੱਸਿਆ ਕਿ ‘ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ’ ਤਹਿਤ ਪਿੰਡ ਅਤੇ ਵਾਰਡ ਪੱਧਰ ਤੇ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਘਰਾਂ ਤਕ ਹੀ ਕਾਰਡ ਬਣਾਉਣ ਦੀ ਸਹੂਲਤ ਪੁਜਦਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਪਿੰਡਾਂ ਅਤੇ ਵਾਰਡਾਂ ਵਿਚ ਕੈਂਪ ਲਗਾਉਣ ਦੇ ਦਿਨ ਫਿਕਸ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਪਤਾ ਲੱਗ ਸਕੇ ਕਿ ਕਿਸ ਦਿਨ ਕਿਥੇ ਕੈਂਪ ਲੱਗ ਰਿਹਾ ਹੈ ਤਾਂ ਜੋ ਉਹ ਆਪਣਾ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਉਥੇ ਪੁਹੰਚ ਕੇ ਕਾਰਡ ਬਣਾ ਸਕਣ।

ਉਨਾਂ ਦੱਸਿਆ ਕਿ ਜਿਲੇ ਅੰਦਰ ਲਾਭਪਾਤਰੀਆਂ ਦੇ ਸਿਹਤ ਬੀਮਾ ਕਾਰਡ ਬਣਾਉਣ ਲਈ ਪਿੰਡਾਂ ਤੇ ਵਾਰਡਾਂ ਵਿਚ ਕੈਂਪ ਲਗਾਉਣ ਦੇ ਨਾਲ-ਨਾਲ ਜਿਲੇ ਦੀਆਂ ਮਾਰਕਿਟ ਕਮੇਟੀਆਂ ਗੁਰਦਾਸਪੁਰ, ਦੀਨਾਨਗਰ, ਧਾਰੀਵਾਲ, ਕਾਹਨੂੰਵਾਨ, ਕਲਾਨੋਰ, ਸ੍ਰੀ ਹਰਗੋਬਿੰਦਪੁਰ, ਕਾਦੀਆਂ, ਬਟਾਲਾ, ਡੇਰਾ ਬਾਬਾ ਨਾਨਕ ਅਤੇ ਫ਼ਤਿਹਗੜ੍ਹ ਚੂੜੀਆਂ ਵਿਖੇ ਕਾਰਡ ਬਣਾਏ ਜਾ ਰਹੇ ਹਨ।  ਇਸ ਤੋਂ ਇਲਾਵਾ 40 ਸੇਵਾ ਕੇਂਦਰਾਂ ਅਤੇ 288 ਕਾਮਨ ਸਰਵਿਸ ਸੈਂਟਰਾਂ ਵਿਚ ਵੀ ਕਾਰਡ ਬਣਾਉਣ ਦੀ ਸੁਵਿਧਾ ਸ਼ੁਰੂ ਕੀਤਾ ਜਾ ਚੁੱਕੀ ਹੈ। ਕਾਮਨ ਸਰਵਿਸ ਸੈਂਟਰ ਵਲੋਂ ਲਗਾਏ ਜਾਣ ਵਾਲੇ ਕੈਂਪਾਂ ਸਬੰਧੀ ਕੋਈ ਵੀ ਜਾਣਕਾਰੀ ਲੈਣ ਲਈ ਇੰਚਾਰਜ ਪ੍ਰਵੀਨ ਕੁਮਾਰ ਦੇ ਮੋਬਾਇਲ ਨੰਬਰ 78378-10909 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਧਾਰਕ ਅਤੇ ਉਸਦੇ ਪਰਿਵਾਰਕ ਮੈਂਬਰਾਂ ਲਈ 5 ਲੱਖ ਰੁਪਏ ਤਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਜਿਲੇ ਅੰਦਰ ਨੀਲੇ ਕਾਰਡ ਧਾਰਕ, ਜੇ-ਫਾਰਮ ਹੋਲਡਰ, ਐਸ.ਸੀ/ਬੀ.ਸੀ ਪਰਿਵਾਰ (ਐਸ ਈ ਸੀ ਸੀ-ਭਲਾਈ ਵਿਭਾਗ ਨਾਲ ਸਬੰਧਤ), ਮਜ਼ਦੂਰ, ਛੋਟੇ ਵਪਾਰੀ/ਦੁਕਾਨਦਾਰ ਅਤੇ ਪੱਤਰਕਾਰ ਸਾਥੀ ‘ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ’ ਕਵਰ ਕੀਤੇ ਗਏ ਹ

Spread the love