ਮੁਫ਼ਤ ਡੇਅਰੀ ਸਿਖਲਾਈ ਕੋਰਸ ਲਈ ਚੋਣ 7 ਦਸੰਬਰ ਨੂੰ

-ਸਿਖਿਆਰਥੀਆਂ ਨੂੰ ਸਿਖਲਾਈ ਲਈ ਦੋ ਹਜ਼ਾਰ ਦਾ ਦਿੱਤਾ ਜਾਵੇਗਾ ਵਜ਼ੀਫ਼ਾ

ਪਟਿਆਲਾ, 4 ਦਸੰਬਰ:
ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਹਰਪਾਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਦੋ ਹਫ਼ਤੇ ਦਾ ਅਨੁਸੂਚਿਤ ਜਾਤੀ ਸਪੈਸ਼ਲ ਡੇਅਰੀ ਸਿਖਲਾਈ ਕੋਰਸ 14 ਦਸੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ 7 ਦਸੰਬਰ ਨੂੰ ਸਵੇਰੇ 10 ਵਜੇ ਡਿਪਟੀ ਡਾਇਰੈਕਟਰ ਡੇਅਰੀ ਪਟਿਆਲਾ ਦੇ ਦਫ਼ਤਰ ਵਿਖੇ ਸਿਖਲਾਈ ਕੋਰਸ ਲਈ ਉਮੀਦਵਾਰਾਂ ਦੀ ਕਾਊਂਸਲਿੰਗ ਕੀਤੀ ਜਾ ਰਹੀ ਹੈ।

ਉਨ੍ਹਾਂ ਕੋਰਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਅਨੁਸੂਚਿਤ ਜਾਤੀ ਸਪੈਸ਼ਲ ਡੇਅਰੀ ਸਿਖਲਾਈ ਕੋਰਸ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, (ਸੰਗਰੂਰ, ਬੀਜਾ, ਚਤਾਮਲੀ) ਸੈਂਟਰਾਂ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਲਈ ਸਿਖਲਾਈ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰ ਦਫ਼ਤਰ ਵਿਖੇ ਘੱਟੋ ਘੱਟ ਪੰਜਵੀਂ ਪਾਸ ਦਾ ਸਬੂਤ, ਅਧਾਰ ਕਾਰਡ, ਫੋਟੋ, ਜਾਤੀ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ। ਸਿਖਿਆਰਥੀਆਂ ਲਈ ਟਰੇਨਿੰਗ ਦੀ ਉਮਰ 18 ਤੋਂ 50 ਸਾਲ ਹੈ ਅਤੇ ਚੁਣੇ ਗਏ ਉਮੀਦਵਾਰਾਂ ਨੂੰ ਦੋ ਹਜ਼ਾਰ ਰੁਪਏ ਵਜ਼ੀਫ਼ਾ ਅਤੇ ਦੁਪਹਿਰ ਦਾ ਖਾਣਾ ਵੀ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਦਫ਼ਤਰ ਡਿਪਟੀ ਡਾਇਰੈਕਟਰ, ਡੇਅਰੀ ਸਰਕਾਰੀ ਕੁਆਟਰ ਨੰਬਰ 313, ਬਲਾਕ-14 ਟਾਈਪ-5, ਘਲੋੜੀ ਗੇਟ, ਸਾਹਮਣੇ ਮਹਿੰਦਰਾ ਕਾਲਜ ਗੇਟ,  ਪਟਿਆਲਾ ਵਿਖੇ ਕਾਊਂਸਲਿੰਗ ਲਈ ਆਉਣ। ਅਨੁਸੂਚਿਤ ਜਾਤੀ ਦੇ ਉੁਮੀਦਵਾਰ ਵੱਧ ਤੋਂ ਵੱਧ ਸਰਕਾਰ ਦੀ ਇਸ ਸਕੀਮ ਦਾ ਲਾਹਾ ਲੈਣ। ਵਧੇਰੇ ਜਾਣਕਾਰੀ ਲਈ 0175- 2300517 ਤੇ ਸੰਪਰਕ ਕਰ ਲਿਆ ਜਾਵੇ ਜੀ।

Spread the love