ਫੌਜ ਵਿੱਚ ਭਰਤੀ ਲਈ ਟ੍ਰੇਨਿੰਗ ਕੈਂਪ ਸ਼ੁਰੂ-ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ

ਤਰਨ ਤਾਰਨ, 27 ਨਵੰਬਰ :
ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ, ਤਰਨ ਤਾਰਨ ਲੈਫਟੀਨੈਂਟ ਕਰਨਲ ਸਤਬੀਰ ਸਿੰਘ ਵੜੈਚ (ਰਿਟਾਇਰਡ) ਨੇ ਦੱਸਿਆ ਹੈ ਕਿ ਆਰਮੀ, ਪੰਜਾਬ ਪੁਲਿਸ, ਨੇਵੀ, ਏਅਰ ਫੋਰਸ, ਬੀ. ਐੱਸ. ਐੱਫ., ਆਈ. ਟੀ. ਬੀ. ਪੀ, ਸੀ. ਆਰ. ਪੀ. ਐਫ., ਸੀ. ਆਈ. ਐੱਸ. ਐੱਫ ਇਸ ਦੇ ਨਾਲ ਅਗਲੇ ਦੌਰ ਦੀਆਂ ਰੈਜੀਮੈਂਟ ਸੈਂਟਰ ਆਦਿ ਵਿੱਚ ਭਰਤੀ ਹੋਣ ਵਾਸਤੇ ਟ੍ਰੇਨਿੰਗ ਕੈਂਪ ਮਿਤੀ 04 ਦਸੰਬਰ 2020 ਨੂੰ ਸ਼ੁਰੂ ਹੋ ਰਿਹਾ ਹੈ।
ਉਹਨਾਂ ਦੱਸਿਆ ਕਿ ਇਸ ਕੈਂਪ ਵਿੱਚ ਸਾਬਕਾ ਸੈਨਿਕਾਂ, ਸੈਨਿਕ ਵਿਧਵਾਵਾਂ ਅਤੇ ਵੀਰ ਨਾਰੀਆਂ, ਸੇਵਾ ਕਰ ਰਹੇ ਸੈਨਿਕਾਂ ਅਤੇ ਸਿਵਲੀਅਨ ਦੇ ਬੱਚਿਆਂ ਨੂੰ ਭਰਤੀ ਹੋਣ ਸਬੰਧੀ ਟ੍ਰੇਨਿੰਗ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਚਾਹਵਾਨ ਉਮੀਦਵਾਰ ਆਪਣੇ ਜ਼ਰੂਰੀ ਕਾਗਜ਼ਾਤ ਲੈ ਕੇ ਮੁੱਢਲੀ ਜਾਂਚ ਲਈ ਇਸ ਦਫਤਰ ਵਿਖੇ ਤੁਰੰਤ ਰਿਪੋਰਟ ਕਰਨ। ਉਹਨਾਂ ਦੱਸਿਆ ਕਿ ਇਹ ਕੋਰਸ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਅੰਮ੍ਰਿਤਸਰ ਰੋਡ ਤਰਨ ਤਾਰਨ (ਨੇੜੇ ਪੁਲਿਸ ਲਾਈਨ ਅਤੇ ਵਿਕਾਸ ਭਵਨ) ਵਿਖੇ ਚਲਾਇਆ ਜਾ ਰਿਹਾ ਹੈ। ਵਧੇਰੇ ਜਾਣਕਾਰੀ ਲਈ ਦਫਤਰ ਨਾਲ ਫੋਨ ਨੰਬਰ 83960-12629 ਅਤੇ 70091-03383 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Spread the love