ਆਤਿਸ਼ਬਾਜੀ ਚਲਾਉਣ/ਵਰਤੋਂ ਕਰਨ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਦੇ ਹੁਕਮ ਜਾਰੀ

ਮਾਫ਼ ਕਰਨਾ, ਇਹ ਖਬਰ ਤੁਹਾਡੀ ਬੇਨਤੀ ਭਾਸ਼ਾ ਵਿੱਚ ਉਪਲਬਧ ਨਹੀਂ ਹੈ। ਕਿਰਪਾ ਕਰਕੇ ਇੱਥੇ ਦੇਖੋ।

ਤਰਨ ਤਾਰਨ, 11 ਨਵੰਬਰ :
ਜ਼ਿਲ੍ਹਾ ਮੈਜਿਸਟਰੇਟ, ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਸੀ. ਆਰ. ਪੀ. ਸੀ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਾਰੀ ਹੁਕਮ ਦੁਆਰਾ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਮਿਤੀ 14 ਨਵੰਬਰ, 2020 (ਦਿਵਾਲੀ ਦੇ ਦਿਨ) ਸ਼ਾਮ 08:00 ਵਜੇ ਤੋਂ ਰਾਤ 10:00 ਵਜੇ ਤੱਕ ਅਤੇ ਮਿਤੀ 30 ਨਵੰਬਰ, 2020 (ਗੁਰਪੁਰਬ ਦੇ ਦਿਨ) ਨੂੰ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ ਅਤੇ ਰਾਤ 09:00 ਵਜੇ ਤੋਂ ਰਾਤ 10:00 ਵਜੇ ਤੱਕ, ਕ੍ਰਿਸਮਿਸ ਵਾਲੇ ਦਿਨ ਮਿਤੀ 25 ਦਸੰਬਰ, 2020 ਅਤੇ ਨਵੇਂ ਸਾਲ ਦੇ ਮੌਕੇ ‘ਤੇ ਮਿਤੀ 31 ਦਸੰਬਰ, 2020 ਦੀ ਰਾਤ ਨੂੰ 11:55 ਵਜੇ ਤੋਂ ਸਵੇਰੇ 12:30 ਤੱਕ ਦੇ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਆਤਿਸ਼ਬਾਜੀ ਚਲਾਉਣ/ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ ਲਗਾਈ ਹੈ।
ਇਸ ਤੋਂ ਇਲਾਵਾ ਸਾਈਲੈਂਸ ਜ਼ੋਨ ਜਿਵੇਂ ਕਿ ਸਰਕਾਰੀ ਦਫਤਰਾਂ, ਜੰਗਲਾਤ, ਹਸਪਤਾਲਾਂ, ਵਿੱਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਏਰੀਆ ਜਿਹੜਾ ਕਿ ਸਮਰੱਥ ਅਧਿਕਾਰੀ ਵੱਲੋ ਸਾਈਲੈਂਸ ਜ਼ੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਵਿੱਚ ਆਤਿਸ਼ਬਾਜੀ/ਪਟਾਕਿਆਂ ਨੂੰ ਚਲਾਉਣ ਤੇ ਵੀ ਮੁਕੰਮਲ ਪਾਬੰਦੀ ਲਗਾਈ ਗਈ ਹੈ।ਇਹ ਹੁਕਮ ਮਿਤੀ   10 ਨਵੰਬਰ, 2020 ਤੋਂ ਲਾਗੂ ਹੋਵੇਗਾ।
Spread the love