ਖ਼ਰੀਦ ਦੇ ਮਾਮਲੇ ’ਚ ਨਵਾਂਸ਼ਹਿਰ, ਬੰਗਾ ਤੇ ਰਾਹੋਂ ਮੰਡੀਆਂ ਮੋਹਰੀ

*ਜ਼ਿਲੇ ਵਿਚ ਹੁਣ ਤੱਕ 129236 ਮੀਟਿ੍ਰਕ ਟਨ ਕਣਕ ਦੀ ਖ਼ਰੀਦ
*ਖ਼ਰੀਦ ਕੀਤੀ ਗਈ ਕਣਕ ਦੀ ਕਿਸਾਨਾਂ ਨੂੰ 103 ਕਰੋੜ ਰੁਪਏ ਦੀ ਕੀਤੀ ਅਦਾਇਗੀ
ਨਵਾਂਸ਼ਹਿਰ, 22 ਅਪ੍ਰੈਲ :
ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 129236 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਖ਼ਰੀਦ ਦੇ ਮਾਮਲੇ ਵਿਚ ਨਵਾਂਸ਼ਹਿਰ, ਬੰਗਾ ਤੇ ਰਾਹੋਂ ਮੰਡੀਆਂ ਮੋਹਰੀ ਚੱਲ ਰਹੀਆਂ ਹਨ, ਜਿਥੇ ਕਿ ਕ੍ਰਮਵਾਰ 26818 ਮੀਟਿ੍ਰਕ ਟਨ, 18427 ਮੀਟਿ੍ਰਕ ਟਨ ਅਤੇ 10712 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਹੋਈ ਹੈ। ਉਨਾਂ ਦੱਸਿਆ ਕਿ ਇਸੇ ਤਰਾਂ ਬਲਾਚੌਰ ਮੰਡੀ ਵਿਚ 9613, ਗਰਚਾ ਵਿਚ 5379, ਮੁਕੰਦਪੁਰ ਵਿਚ 4843, ਜਾਡਲਾ ਵਿਚ 4525 ਮੀਟਿ੍ਰਕ ਟਨ ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਜ਼ਿਲੇ ਦੀਆਂ ਬਾਕੀ ਮੰਡੀਆਂ ਵਿਚ ਵੀ ਖ਼ਰੀਦ ਦਾ ਕੰਮ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ।
ਉਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਖ਼ਰੀਦ ਕੇਂਦਰਾਂ ਵਿਚ ਪਹੁੰਚੀ ਕੁੱਲ 130504 ਮੀਟਿ੍ਰਕ ਟਨ ਕਣਕ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 129236 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 35403 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 31275 ਮੀਟਿ੍ਰਕ ਟਨ, ਪਨਸਪ ਵੱਲੋਂ 28592 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 18425 ਮੀਟਿ੍ਰਕ ਟਨ ਅਤੇ ਐਫ. ਸੀ. ਆਈ ਵੱਲੋਂ 15541 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਕੀਤੀ ਗਈ ਕਣਕ ਦੀ ਜ਼ਿਲੇ ਦੇ ਕਿਸਾਨਾਂ ਨੂੰ 103.09 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਮੰਡੀਆਂ ਵਿਚੋਂ ਖ਼ਰੀਦ ਕੀਤੀ ਗਈ ਕਣਕ ਦੀ ਲਿਫਟਿੰਗ ਨਾਲੋ-ਨਾਲ ਯਕੀਨੀ ਬਣਾਉਣ ਲਈ ਸਬੰਧਤ ਖ਼ਰੀਦ ਏਜੰਸੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਉਹ ਮੰਡੀਆਂ ਵਿਚ ਸੁੱਕੀ ਕਣਕ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਮੌਕੇ ’ਤੇ ਹੀ ਖ਼ਰੀਦ ਕੀਤੀ ਜਾ ਸਕੇ ਅਤੇ ਉਨਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਫੋਟੋ :
Spread the love