ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਿਲਾਵਟਖੋਰੀ ਖਿਲਾਫ਼ ਮੁਹਿੰਮ ਰਹੇਗੀ ਜਾਰੀ : ਡਾ. ਲਖਵੀਰ ਸਿੰਘ

ਵੱਖ-ਵੱਖ ਥਾਵਾਂ ’ਤੇ ਚੈਕਿੰਗ ਦੌਰਾਨ 11 ਖਾਣ-ਪੀਣ ਵਾਲੇ ਪਦਾਰਥਾਂ ਦੇ ਭਰੇ ਸੈਂਪਲ
ਸੈਂਪÇਲੰਗ ਦਾ ਮਕਸਦ ਲੋਕਾਂ ਨੂੰ ਸਿਹਤਮੰਦ ਖਾਣ-ਪੀਣ ਪ੍ਰਤੀ ਉਤਸ਼ਾਹਤ ਕਰਨਾ : ਜ਼ਿਲ੍ਹਾ ਸਿਹਤ ਅਫ਼ਸਰ
ਹੁਸ਼ਿਆਰਪੁਰ, 22 ਅਪ੍ਰੈਲ: ਰਾਜ ਸਰਕਾਰ ਦੇ ਅਹਿਮ ਪ੍ਰੋਗਰਾਮ ਮਿਸ਼ਨ ‘ਤੰਦਰੁਸਤ ਪੰਜਾਬ’ ਤਹਿਤ ਮਿਲਾਵਟਖੋਰੀ ਖਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਦੀ ਅਗਵਾਈ ਵਿੱਚ ਉਨ੍ਹਾਂ ਦੀ ਟੀਮ ਨੇ ਅੱਜ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕਰਦਿਆਂ 11 ਖਾਣ-ਪੀਣ ਵਾਲੇ ਪਦਾਰਥਾਂ/ਵਸਤਾਂ ਦੇ ਸੈਂਪਲ ਭਰਦਿਆਂ ਕਿਹਾ ਕਿ ਜਨਤਕ ਹਿੱਤਾਂ ਦੇ ਮੱਦੇਨਜ਼ਰ ਇਹ ਮੁਹਿੰਮ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ।
ਹੁਸ਼ਿਆਰਪੁਰ ਦੇ ਸੋਇਆ ਕੈਫੇ, ਸ਼ਰਮਾ ਡੇਅਰੀ ਅਤੇ ਮੋਰ ਆਊਟਲੈਟ ਵਿਖੇ ਸੈਂਪਲ ਲੈਣ ਉਪਰੰਤ ਡਾ. ਲਖਵੀਰ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਸ਼ੁੱਧ, ਸਾਫ਼-ਸੁਥਰਾ ਅਤੇ ਸਿਹਤਮੰਦ ਖਾਣ-ਪੀਣ ਵਾਲੇ ਪਦਾਰਥਾਂ ਦੀ ਉਪਲਬੱਧਤਾ ਨੂੰ ਯਕੀਨੀ ਬਨਾਉਣਾ ਉਨ੍ਹਾਂ ਦੀ ਮੁੱਖ ਤਰਜ਼ੀਹ ਹੈ ਜਿਸ ਤਹਿਤ ਉਨ੍ਹਾਂ ਦੀ ਟੀਮ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਸੈਂਪÇਲੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੋਇਆ ਕੈਫੇ ਵਿਖੇ 2 ਗਰੇਵੀਆਂ ਅਤੇ ਉਬਲੇ ਹੋਏ ਨੂਡਲਜ਼ ਦੇ ਸੈਂਪਲ ਲਏ ਗਏ ਜਦਕਿ ਸ਼ਰਮਾ ਡੇਅਰੀ ਵਿਖੇ ਘਿਊ ਅਤੇ ਕਰੀਮ ਦੇ ਸੈਂਪਲ ਲਏ ਗਏ। ਉਨ੍ਹਾਂ ਦੱਸਿਆ ਕਿ ਮੋਰ ਦੇ ਆਊਟਲੈਟ ਵਿੱਚ ਸਾਬੂਦਾਣਾ, ਖੁੱਲ੍ਹਾ ਆਟਾ, ਰਾਜਮਾਹ, ਖੁੱਲ੍ਹੇ ਚਾਵਲ, ਬੇਸਣ, ਮੂੰਗ ਦਾਲ ਆਦਿ ਦਾ ਸੈਂਪਲ ਲਿਆ ਗਿਆ ਅਤੇ ਇਹ ਸਾਰੇ ਸੈਂਪਲ ਫੂਡ ਟੈਸਟਿੰਗ ਲੈਬਾਰਟਰੀ ਖਰੜ ਵਿਖੇ ਪਰਖ ਲਈ ਭੇਜੇ ਜਾ ਰਹੇ ਹਨ।
ਲੋਕਾਂ ਨੂੰ ਖਾਣ-ਪੀਣ ਵਾਲੇ ਮਿਆਰੀ ਅਤੇ ਸ਼ੁੱਧ ਪਦਾਰਥਾਂ ਪ੍ਰਤੀ ਪੂਰੀ ਸੁਹਿਰਦਤਾ ਦਿਖਾਉਣ ਦੀ ਅਪੀਲ ਕਰਦਿਆਂ ਡਾ. ਲਖਵੀਰ ਸਿੰਘ ਨੇ ਦੱਸਿਆ ਕਿ ਮੌਜੂਦਾ ਸਿਹਤ ਸੰਕਟ ਦੇ ਸਮੇਂ ਵਿੱਚ ਖਾਣ-ਪੀਣ ਵਾਲੀਆਂ ਵਸਤਾਂ ਦੇ ਮਿਆਰ ਦਾ ਪੂਰਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਟੀਮ ਵਲੋਂ ਪਿਛਲੇ ਦਿਨੀਂ ਲਏ ਗਏ ਸੈਂਪਲਾਂ ਵਿੱਚੋਂ ਕਰੀਮ ਦਾ ਇਕ ਸੈਂਪਲ ਫੇਲ ਪਾਇਆ ਗਿਆ ਹੈ ਜੋ ਕਿ ਨਿਰਧਾਰਤ ਮਿਆਰ ਪੂਰਾ ਨਹੀਂ ਸੀ ਕਰਦਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਚੈਕਿੰਗ ਦਾ ਮਕਸਦ ਕੋਈ ਡਰ ਜਾਂ ਸਹਿਮ ਦਾ ਮਾਹੌਲ ਪੈਦਾ ਕਰਨਾ ਨਹੀਂ ਸਗੋਂ ਲੋਕਾਂ ਨੂੰ ਸਿਹਤਮੰਦ ਖੁਰਾਕ ਪ੍ਰਤੀ ਉਤਸ਼ਾਹਤ ਕਰਨਾ ਹੈ ਜੋ ਕਿ ਸਮੇਂ ਦੀ ਮੁੱਖ ਲੋੜ ਹੈ।
ਸੈਂਪÇਲੰਗ ਦੌਰਾਨ ਡਾ. ਲਖਵੀਰ ਸਿੰਘ ਨਾਲ ਫੂਡ ਸੇਫਟੀ ਅਫ਼ਸਰ ਰਮਨ ਵਿਰਦੀ, ਹਰਦੀਪ ਸਿੰਘ ਤੋਂ ਇਲਾਵਾ ਰਾਮ ਲੁਭਾਇਆ ਆਦਿ ਵੀ ਮੌਜੂਦ ਸਨ।

Spread the love