ਪੰਜਾਬ ਸਰਕਾਰ ਦੇ ‘ਮਿਸ਼ਨ ਰੈੱਡ ਸਕਾਈ’ ਅਧੀਨ ਰੋਜ਼ਗਾਰ/ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ 584 ਉਮੀਦਵਾਰਾਂ ਦੀ ਕੀਤੀ ਗਈ ਸ਼ਨਾਖਤ-ਡਿਪਟੀ ਕਮਿਸ਼ਨਰ

ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ੇ ਤਿਆਗ ਚੁੱਕੇ ਅਤੇ ਨਸ਼ਿਆਂ ਦਾ ਤਿਆਗ ਕਰਨ ਲਈ ਇਲਾਜ ਕਰਵਾ ਰਹੇ ਵਿਅਕਤੀਆਂ ਨੂੰ ਬਣਾਇਆ ਜਾਵੇਗਾ ਰੋਜ਼ਗਾਰ ਜਾਂ ਸਵੈ-ਰੋਜ਼ਗਾਰ ਦੇ ਕਾਬਲ
ਤਰਨ ਤਾਰਨ, 28 ਅਪ੍ਰੈਲ :
ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ੇ ਤਿਆਗ ਚੁੱਕੇ ਅਤੇ ਨਸ਼ਿਆਂ ਦਾ ਤਿਆਗ ਕਰਨ ਲਈ ਇਲਾਜ ਕਰਵਾ ਰਹੇ ਵਿਅਕਤੀਆਂ ਨੂੰ ਰੋਜ਼ਗਾਰ ਜਾਂ ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ ਪੰਜਾਬ ਸਰਕਾਰ ਦੇ ‘ਮਿਸ਼ਨ ਰੈੱਡ ਸਕਾਈ’ ਅਧੀਨ ਜ਼ਿਲ੍ਹੇ ਦੇ 584 ਉਮੀਦਵਾਰਾਂ ਦੀ ਸ਼ਨਾਖਤ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਮਿਸ਼ਨ ਤਹਿਤ 60 ਅਧਿਕਾਰੀਆਂ ਨੂੰ ਬਤੌਰ ਮਿਸ਼ਨ ਰੈੱਡ ਸਕਾਈ ਅਫਸਰ ਮਨੋਨੀਤ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਜਿਲ੍ਹੇ ਵਿੱਚ ਚੱਲ ਰਹੇ ‘ਓਟ/ਨਸ਼ਾ-ਛੁਡਾਊ ਕੇਂਦਰ’ ਅਲਾਟ ਕੀਤੇ ਗਏ ਸਨ ਅਤੇ ਹਰ ਅਧਿਕਾਰੀ ਵਲੋਂ  ਕੇਂਦਰਾਂ ਤੋਂ ਲੋੜੀਂਦੀ ਕਾਊਂਸਲਿੰਗ ਉਪਰੰਤ ਨੌਜਵਾਨਾਂ ਦੀ ਸ਼ਨਾਖਤ ਕਰਨ ਅਤੇ ਸੂਚੀ ਤਿਆਰ ਕਰਨ ਦੀ ਹਦਾਇਤ ਕੀਤੀ ਗਈ ਸੀ ਤਾਂ ਜੋ ਸ਼ਨਾਖਤ ਕੀਤੇ ਨੌਜਵਾਨਾਂ ਨੂੰ ਮਿਸ਼ਨ ਤਹਿਤ ਰੋਜ਼ਗਾਰ/ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ ਲੋੜੀਂਦੀ ਕਾਰਵਾਈ ਆਰੰਭ ਕੀਤੀ ਜਾ ਸਕੇ। ਉਹਨਾਂ ਦੱਸਿਆ ਕਿ ਮਨੋਨੀਤ ਕੀਤੇ ਗਏ ਅਧਿਕਾਰੀਆਂ ਵਲੋਂ ਚਾਹਵਾਨ ਨੌਜਵਾਨਾਂ ਦੀ ਸ਼ਨਾਖਤ ਕਰਕੇ ਸੂਚੀ ਰੋਜ਼ਗਾਰ ਬਿਊਰੋ ਨੂੰ ਭੇਜ ਦਿੱਤੀ ਗਈ ਹੈ।
ਸ਼੍ਰੀਮਤੀ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਨੋਡਲ ਅਫਸਰ “ਮਿਸ਼ਨ ਰੈੱਡ ਸਕਾਈ” ਵਲੋਂ ਦੱਸਿਆ ਗਿਆ ਕਿ ਮਿਸ਼ਨ ਅਧੀਨ ਨਸ਼ੇ ਦਾ ਤਿਆਗ ਕਰ ਚੁੱਕੇ/ਨਸ਼ਿਆਂ ਦਾ ਤਿਆਗ ਕਰਨ ਲਈ ਇਲਾਜ ਕਰਵਾ ਰਹੇ ਪੜ੍ਹੇ-ਲ਼ਿਖੇ ਨੌਜਵਾਨਾਂ ਨੂੰ ਰੋਜ਼ਗਾਰ, ਹੁਨਰ ਦੇ ਚਾਹਵਾਨ ਨੌਜਵਾਨਾਂ ਨੂੰ ਮੁਫਤ ਹੁਨਰ ਸਿਖਲਾਈ ਰਾਹੀਂ ਰੋਜ਼ਗਾਰ ਦੇ ਕਾਬਲ ਬਣਾਉਣਾ ਹੈ ਤਾਂ ਜੋ ਉਹ ਇਲਾਜ ਉਪਰੰਤ ਆਪਣੇ ਪੈਰਾਂ ਤੇ ਖੜ੍ਹੇ ਹੋ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਨਾਖਤ ਕੀਤੇ ਗਏ ਨੌਜਵਾਨਾਂ ਨੂੰ ਰੋਜ਼ਗਾਰ/ਸਵੈ-ਰੋਜ਼ਗਾਰ ਅਤੇ ਹੁਨਰ ਸਿਖਲਾਈ ਸਬੰਧੀ ਇੱਕ ਕਮੇਟੀ ਦਾ ਗਠਨ ਕੀਤਾ ਜਾ ਰਿਹਾ ਹੈ ਅਤੇ ਲੋੜੀਂਦੀ ਕਾਰਵਾਈ ਜਲਦ ਸ਼ੁਰੂ ਕੀਤੀ ਜਾ ਰਹੀ ਹੈ।

Spread the love