ਜ਼ਿਲਾ ਬਰਨਾਲਾ ਵਿਚ ਕਿਸਾਨਾਂ ਨੂੰ 635 ਕਰੋੜ ਦੀ ਆਨਲਾਈਨ ਅਦਾਇਗੀ

ਜ਼ਿਲੇ ਦੀਆਂ ਮੰਡੀਆਂ ਵਿਚ 4.05 ਲੱਖ ਮੀਟਿ੍ਰਕ ਟਨ ਕਣਕ ਦੀ ਆਮਦ

ਬਰਨਾਲਾ, 29 ਅਪਰੈਲ
ਜ਼ਿਲਾ ਬਰਨਾਲਾ ਵਿਚ ਕਿਸਾਨਾਂ ਨੂੰ ਕਣਕ ਦੀ ਖਰੀਦ ਵਜੋਂ ਆਨਲਾਈਨ ਅਦਾਇਗੀ ਸਿੱਧੀ ਖਾਤਿਆਂ ਵਿਚ ਕਰਨ ਦੀ ਪ੍ਰਕਿਰਿਆ ਜਾਰੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ 28 ਅਪਰੈਲ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 635 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਕਣਕ ਦੀ ਸੁਚਾਰੂ ਖਰੀਦ ਲਈ ਪ੍ਰਬੰਧਾਂ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ।
ਇਸ ਮੌਕੇ ਡੀਐਫਐਸਸੀ ਅਤਿੰਦਰ ਕੌਰ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿੱਚ 28 ਅਪਰੈਲ ਤੱਕ 4,05,764 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈਡ, ਪਨਸਪ, ਵੇਅਰ ਹਾਊਸ, ਐਫਸੀਆਈ ਵੱਲੋਂ 3,94,855 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

Spread the love