ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੀਆਂ ਦੁਕਾਨਾਂ/ਸੇਵਾਵਾਂ ਚਾਲੂ ਰੱਖਣ ਲਈ ਦਿਨ ਅਤੇ ਸਮਾਂ ਸੂਚੀ ਕੀਤੀ ਨਿਰਧਾਰਿਤ

ਹਸਪਤਾਲ ਅਤੇ ਸਿਹਤ ਸੇਵਾਵਾਂ ਸਾਰਾ ਹਫ਼ਤਾ 24 ਘੰਟੇ ਰਹਿਣਗੀਆਂ ਚਾਲੂ, ਅਮਲੇ ਨੂੰ ਵੀ ਹੋਵੇਗੀ ਪਾਬੰਦੀਆਂ ਤੋਂ ਛੋਟ
ਕਰਿਆਨਾ ਦੀਆਂ ਦੁਕਾਨਾਂ ਕੇਵਲ ਬੁੱਧਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਰਹਿਣਗੀਆਂ ਖੁੱਲ੍ਹੀਆਂ-ਜ਼ਿਲ੍ਹਾ ਮੈਜਿਸਟ੍ਰੇਟ
ਹੁਕਮਾਂ ਦੀ ਉਲੰਘਣਾ ਤੇ ਹੋਵੇਗੀ ਸਖਤ ਕਾਰਵਾਈ-ਸੰਦੀਪ ਹੰਸ
ਮੋਗਾ, 4 ਮਈ:
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਮੋਗਾ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ 19 ਦੇ ਵਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦ ਹੋਏ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਕੁਝ ਪਾਬੰਦੀਆਂ ਅਤੇ ਉਨ੍ਹਾਂ ਦੀ ਲਗਾਤਾਰਤਾ ਵਿੱਚ ਕੁਝ ਹੋਰ ਵਾਧੂ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਸਨ।
ਮੋਗਾ ਵਾਸੀਆਂ ਲਈ ਹੋਰ ਸਪੱਸ਼ਟ ਕਰਦੇ ਹੋਏ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਕੁਝ ਆਈਟਮਾਂ/ਸੇਵਾਵਾਂ ਲਈ ਦਿਨ ਅਤੇ ਸਮਾਂ ਨਿਰਧਾਰਿਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 15 ਮਈ, 2021 ਤੱਕ ਲਾਗੂ ਰਹਿਣਗੇ।
ਇਨ੍ਹਾਂ ਸੇਵਾਵਾਂ/ਆਈਟਮਾਂ ਦੇ ਦਿਨ ਅਤੇ ਸਮਾਂ ਸਾਰਣੀ ਬਾਰੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਹਸਪਤਾਲ ਅਤੇ ਇਨ੍ਹਾਂ ਨਾਲ ਸਬੰਧਤ ਸਰਕਾਰੀ/ਪ੍ਰਾਈਵੇਟ ਅਦਾਰੇ ਜਿਵੇਂ ਕਿ ਡਿਸਪੈਂਸਰੀਆਂ, ਕੈਮਿਸਟ ਸ਼ਾਪ, ਮੈਡੀਕਲ ਉਪਕਰਣ ਦੀਅ ਦੁਕਾਨਾਂ, ਲੈਬਾਰਟਰੀਆਂ, ਕਲੀਨਿਕਸ, ਨਰਸਿੰਗ ਹੋਮ, ਐਂਬੂਲੈਂਸ ਆਦਿ ਹਫ਼ਤੇ ਦੇ ਸਾਰੇ ਦਿਨ 24 ਘੰਟੇ ਆਪਣੀਆਂ ਸੇਵਾਵਾਂ ਦੇਣਗੇ। ਸਿਹਤ ਸੇਵਾਵਾਂ ਨਾਲ ਸਬੰਧਤ ਕਰਮੀਆਂ, ਡਾਕਟਰ, ਨਰਸਾਂ, ਪੈਰਾ ਮੈਡੀਕਲ ਸਟਾਫ਼, ਹਸਪਤਾਲਾਂ ਅਤੇ ਲੈਬਾਰਟਰੀਆਂ ਆਦਿ ਵਿੱਚ ਕੰਮ ਕਰਨ ਵਾਲਾ ਅਮਲਾ ਵੀ ਹਫ਼ਤੇ ਦੇ ਸਾਰੇ ਦਿਨ 24 ਘੰਟੇ ਆਪਣੀਆਂ ਸੇਵਾਵਾਂ ਦੇ ਸਕਦੇ ਹਨ, ਲਾਕਡਾਊਨ ਨਾਲ ਸਬੰਧਤ ਪਾਬੰਦੀਆਂ ਤੋਂ ਇਨ੍ਹਾਂ ਨੂੰ ਛੋਟ ਹੋਵੇਗੀ। ਪੈਟਰੋਲ ਪੰਪ, ਸੀ.ਐਨ.ਜੀ. ਪੰਪ ਵੀ ਹਫ਼ਤੇ ਦੇ ਸਾਰੇ ਦਿਨ 24 ਘੰਟੇ ਖੁੱਲ੍ਹੇ ਰੱਖੇ ਜਾ ਸਕਦੇ ਹਨ।
ਬਰੈੱਡ, ਦੱਧ, ਅੰਡੇ, ਬੇਕਰੀ, ਕਨਫੈਕਸ਼ਨਰੀ ਦੀਆਂ ਦੁਕਾਨਾਂ, ਫਲ, ਸਬਜ਼ੀਆਂ ਦੀਆਂ ਦੁਕਾਨਾਂ ਅਤੇ ਰੇਹੜੀਆਂ, ਮੀਟ, ਮੱਛੀ, ਪੋਲਟਰੀ ਦੀਆਂ ਦੁਕਾਨਾਂ ਸੋਮਵਾਰ ਤੋਂ ਐਤਵਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰਹਿ ਸਕਦੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਬਰੈੱਡ, ਅੰਡੇ, ਦੁੱਧ ਦੀਆਂ ਉਹੀ ਦੁਕਾਨਾਂ ਖੁੱਲ੍ਹਣਗੀਆਂ ਜੋ ਪਿਛਲੇ 1 ਸਾਲ ਤੋਂ ਇਹ ਕੰਮ ਕਰ ਰਹੀਆਂ ਹਨ। ਜੇਕਰ ਕੋਈ ਹੋਰ ਦੁਕਾਨਦਾਰ ਜਿਸਦਾ ਮੇਨ ਬਿਜ਼ਨਸ ਕੁਝ ਹੋਰ ਹੈ, ਪ੍ਰੰਤੂ ਦੁੱਧ, ਅੰਡੇ ਅਤੇ ਬਰੈੱਡ ਰੱਖਦੇ ਹੋਏ ਇਸਦੀ ਆੜ ਵਿੱਚ ਦੁਕਾਨ ਖੋਲ੍ਹਦਾ ਹੈ ਤਾਂ ਉਸਦੇ ਖਿਲਾਫ਼ ਇੰਡੀਅਨ ਪੈਨਲ ਕੋਡ ਦੀ ਧਾਰਾ 188 ਅਤੇ ਡਿਜਾਸਟਰ ਮੈਨੇਜਮੈਂਟ ਐਕਟ, 2005 ਦੀ ਧਾਰਾ 51-60 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਜ਼ਿਲ੍ਹੇ ਦੀਆਂ ਕਰਿਆਨੇ ਵਾਲੀਆਂ ਦੁਕਾਨਾਂ ਹਫ਼ਤੇ ਦੇ ਬੁੱਧਵਾਰ ਵਾਲੇ ਦਿਨ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ।
ਡੇਅਰੀ ਉਤਪਾਦ ਦੀਆਂ ਦੁਕਾਨਾਂ ਅਤੇ ਸਬੰਧਤ ਸੇਵਾਵਾਂ ਸੋਮਵਾਰ ਤੋਂ ਐਤਵਾਰ ਤੱਕ ਸਵੇਰੇ 5 ਵਜੇ ਤੋਂ ਸ਼ਾਮ 7 ਵਜੇ ਤੱਕ ਚਾਲੂ ਰੱਖੀਆਂ ਜਾ ਸਕਦੀਆਂ ਹਨ।
ਰੈਸਟੋਰੈਂਟ ਕੇਵਲ ਹੋਮ ਡਿਲੀਵਰੀ ਲਈ ਸੋਮਵਾਰ ਤੋਂ ਐਤਵਾਰ ਤੱਕ ਸਵੇਰੇ 9 ਵਜੇ ਤੋਂ ਰਾਤੀ ਵਜੇ ਤੱਕ ਖੁੱਲ੍ਹੇ ਰਹਿ ਸਕਦੇ ਹਨ।
ਕੋਰੀਅਰ, ਡਾਕ ਸੇਵਾਵਾਂ ਸੋਮਵਾਰ ਤੋਂ ਐਤਵਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ।
ਈ ਕਾਮਰਸ ਨਾਲ ਸਬੰਧਤ ਸੇਵਾਵਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ।
ਖਾਦਾਂ, ਕੀਟ ਨਾਸ਼ਕ ਅਤੇ ਬੀਜ਼ਾਂ ਦੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰੱਖੀਆਂ ਜਾ ਸਕਦੀਆਂ ਹਨ।
ਮਕੈਨਿਕ ਅਤੇ ਹੋਰ ਰਿਪੇਅਰ ਦੀਆਂ ਦੁਕਾਨਾਂ ਜਿਵੇਂ ਕਿ ਵੈਲਡਰ, ਪਲੰਬਰ, ਇਲੈਕਟ੍ਰੀਸ਼ੀਅਨ, ਆਰ.ਓ. ਅਤੇ ਏ.ਸੀ. ਰਿਪੇਅਰ ਆਦਿ ਦੀਆਂ ਦੁਕਾਨਾਂ, ਟਰੈਕਟਰ ਵਰਕਸ਼ਾਪਾਂ ਅਤੇ ਗੁਡਜ਼ ਕੈਰੀਅਰ ਅਤੇ ਇਨ੍ਹਾਂ ਦੇ ਸਪੇਅਰ ਪਾਰਟਸ ਅਤੇ ਇਨ੍ਹਾਂ ਦੀਆਂ ਟਾਇਰ ਟਿਊਬ/ਪੈਂਚਰ ਦੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰੱਖੀਆਂ ਜਾ ਸਕਣਗੀਆਂ।
ਮੋਬਾਇਲ ਰਿਪੇਅਰ ਦੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮੀ 5 ਵਜੇ ਤੱਕ ਖੁੱਲ੍ਹੀਆਂ ਰੱਖੀਆਂ ਜਾ ਸਕਦੀਆਂ ਹਨ।
ਐਲ.ਪੀ.ਜੀ. ਗੈਸ ਸਿਲੰਡਰਾਂ ਦੀਆਂ ਏਜੰਸੀਆਂ ਹਫ਼ਤੇ ਦੇ ਸਾਰੇ ਦਿਨ ਸਵੇਰੇ 9 ਵਜੇ ਤੋਂ ਸ਼ਾਮੀ 5 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ।
ਜ਼ਿਲ੍ਹੇ ਵਿਚਲੇ ਬੈਂਕ ਆਪਣੇ ਕੰਮ ਕਾਰ ਵਾਲੇ ਸਾਰੇ ਦਿਨ ਕੇਵਲ 50 ਫੀਸਦੀ ਸਟਾਫ਼ ਨਾਲ ਸਵੇਰੇ 10 ਵਜੇ ਤੋਂ ਸ਼ਾਮੀ 5 ਵਜੇ ਤੱਕ ਖੋਲ੍ਹੇ ਜਾ ਸਕਣਗੇ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਅਖੀਰ ਦੱਸਿਆ ਕਿ ਉਪਰੋਕਤ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ/ਅਦਾਰਿਆਂ ਵਿਰੁੱਧ ਇੰਡੀਅਨ ਪੈਨਲ ਕੋਡ ਦੀ ਧਾਰਾ 188 ਅਤੇ ਡਿਜਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 51-60 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Spread the love