੍ਹ ਕਿਹਾ, ਆਖਰੀ ਫੈਸਲਾ ਜਮੀਨੀ ਪੱਧਰ ‘ਤੇ ਸਥਿਤੀ ਦੇ ਮੁਲਾਂਕਣ ਤੇ ਵਿਸਥਾਰਤ ਚਰਚਾ ਮਗਰੋਂ ਲਿਆ ਜਾਵੇਗਾ
੍ਹ ਡਿਪਟੀ ਕਮਿਸਨਰਾਂ ਨੂੰ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਦੁਕਾਨਾਂ ਨੂੰ ਪਹਿਲੀ ਗਲਤੀ ਲਈ ਤਿੰਨ ਦਿਨ ਤੇ ਲਗਾਤਾਰ ਉਲੰਘਣਾ ਕਰਨ ਵਾਲਿਆਂ ਨੂੰ ਜਅਿਾਦਾ ਦਿਨ ਬੰਦ ਰੱਖਣ ਦੀਆਂ ਹਦਾਇਤਾਂ
ਚੰਡੀਗੜ੍ਹ, 30 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਜਿੰਮ ਖੋਲ੍ਹਣ ਬਾਰੇ ਡਿਪਟੀ ਕਮਿਸਨਰਾਂ ਦੇ ਸੁਝਾਅ ਮੰਗੇ ਅਤੇ ਕਿਹਾ ਕਿ ਇਸ ਸਬੰਧੀ ਅਤੇ ਰਾਤ ਦੇ ਕਰਫਿਊ ਸਮੇਤ ਅਨਲੌਕ 3.0 ਦੀਆਂ ਹੋਰ ਛੋਟਾਂ ਬਾਰੇ ਅੰਤਿਮ ਫੈਸਲਾ ਉਨ੍ਹਾਂ ਦੇ ਸੁਝਾਅ ਤੇ ਵਿਚਾਰ ਜਾਨਣ ਉਪਰੰਤ ਹੀ ਕੀਤਾ ਜਾਵੇਗਾ।
ਕੋਵਿਡ ਉੱਤੇ ਕਾਬੂ ਪਾਉਣ ਅਤੇ ਪ੍ਰਬੰਧਾਂ ਬਾਰੇ ਸਿਹਤ ਅਧਿਕਾਰੀਆਂ ਅਤੇ ਜਿਿਲ੍ਹਆਂ ਦੇ ਡਿਪਟੀ ਕਮਿਸਨਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਇਕ ਸਮੀਖਿਆ ਮੀਟਿੰਗ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਕੇਂਦਰ ਸਰਕਾਰ ਨੇ ਕੁਝ ਛੋਟਾਂ ਦਾ ਐਲਾਨ ਕੀਤਾ ਹੈ ਜਿਨ੍ਹਾਂ ਵਿੱਚ ਅਨਲੌਕ 3.0 ਦੇ ਦਿਸਾ-ਨਿਰਦੇਸਾਂ ਅਨੁਸਾਰ ਜਿੰਮ ਖੋਲ੍ਹੇ ਜਾਣਾ ਵੀ ਸਾਮਲ ਹੈ ਪਰ ਉਨ੍ਹਾਂ ਵੱਲੋਂ ਇਸ ਸਬੰਧੀ ਫੈਸਲਾ ਜਮੀਨੀ ਸਥਿਤੀ ਤੋਂ ਜਾਣੂੰ ਹੋਣ ਉਪਰੰਤ ਹੀ ਕੀਤਾ ਜਾਵੇਗਾ। ਉਨ੍ਹਾਂ ਡਿਪਟੀ ਕਮਿਸਨਰਾਂ ਨੂੰ ਇਸ ਮਸਲੇ ਸਬੰਧੀ ਗਹਿਰਾਈ ਨਾਲ ਸੋਚ ਵਿਚਾਰ ਕਰਕੇ ਆਪਣੇ ਸੁਝਾਅ ਅਤੇ ਵਿਚਾਰ ਮੁੱਖ ਸਕੱਤਰ ਵਿਨੀ ਮਹਾਜਨ ਤੱਕ ਪਹੁੰਚਾਉਣ ਲਈ ਕਿਹਾ ਜਿਸ ਤੋਂ ਬਾਅਦ ਸਰਕਾਰ ਦੁਆਰਾ ਵਿਸਥਾਰਤ ਚਰਚਾ ਮਗਰੋਂ ਅੰਤਮ ਫੈਸਲਾ ਲਿਆ ਜਾਵੇਗਾ।
ਸੂਬੇ ਵਿੱਚ ਵੱਧਦੇ ਮਾਮਲਿਆਂ ਦੇ ਮੱਦੇਨਜਰ ਸਖਤ ਪਾਲਣਾ ਦੀ ਲੋੜ ‘ਤੇ ਜੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਨੌਜਵਾਨਾਂ ਵੱਲੋਂ ਜਿੰਮ ਖੋਲ੍ਹੇ ਜਾਣ ਦੀ ਕਾਫੀ ਮੰਗ ਕੀਤੀ ਜਾ ਰਹੀ ਸੀ ਪਰ ਇਸ ਸਬੰਧੀ ਰੂਪ ਰੇਖਾ ਉਲੀਕਣ ਲਈ ਗੰਭੀਰਤਾ ਨਾਲ ਸੋਚ-ਵਿਚਾਰ ਕਰਦੇ ਹੋਏ ਸਾਰੇ ਬਦਲਾਂ ਉੱਤੇ ਗੌਰ ਕੀਤਾ ਜਾਣਾ ਜਰੂਰੀ ਹੈ। ਇਸ ਤੋਂ ਪਹਿਲਾਂ ਕਿ ਕਿਸੇ ਆਖਰੀ ਨਤੀਜੇ ਉੱਤੇ ਪੁੱਜਿਆ ਜਾ ਸਕੇ।
ਕੁਝ ਦੁਕਾਨਦਾਰਾਂ ਦੁਆਰਾ ਕੋਵਿਡ ਪ੍ਰੋਟੋਕਾਲ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾ ਕਰਨ ਸਬੰਧੀ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦੇ ਹੋਏ ਮੁੱਖ ਮੰਤਰੀ ਨੇ ਡਿਪਟੀ ਕਮਿਸਨਰਾਂ ਨੂੰ ਨਿਰਦੇਸ ਦਿੱਤੇ ਕਿ ਪਹਿਲੀ ਗਲਤੀ ਹੋਣ ‘ਤੇ ਤਿੰਨ ਦਿਨ ਲਈ ਦੁਕਾਨਾਂ ਬੰਦ ਕੀਤੀਆਂ ਜਾਣ ਅਤੇ ਲਗਾਤਾਰ ਗਲਤੀ ਦੁਹਰਾਏ ਜਾਣ ‘ਤੇ ਜਅਿਾਦਾ ਦਿਨ ਲਈ ਇਹ ਕਾਰਵਾਈ ਕੀਤੀ ਜਾਵੇ। ਉਨ੍ਹਾਂ ਡਿਪਟੀ ਕਮਿਸਨਰਾਂ ਨੂੰ ਕੋਵਿਡ ਮਹਾਂਮਾਰੀ ਦੀ ਰੋਕਥਾਮ ਲਈ ਸਾਰੇ ਸੁਰੱਖਿਆ ਪ੍ਰੋਟੋਕਾਲ ਅਤੇ ਨਿਯਮਾਂ ਜਿਨ੍ਹਾਂ ਵਿੱਚ ਮਾਸਕ ਪਾਉਣਾ ਅਤੇ ਸਮਾਜਿਕ ਦੂਰੀ ਬਣਾਏ ਰੱਖਣਾ ਸਾਮਲ ਹੈ, ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਡਾ. ਕੇ.ਕੇ. ਤਲਵਾੜ ਨੇ ਕਿਹਾ ਕਿ ਵਿਗਿਆਨਕ ਤੌਰ ‘ਤੇ ਅੰਕੜੇ ਇਹ ਦਰਸਾਉਂਦੇ ਹਨ ਕਿ ਮਾਸਕ ਪਾਉਣਾ ਲੌਕਡਾਊਨ ਵਾਂਗ ਹੀ ਅਸਰਦਾਰ ਹੈ ਕਿਉਂਜੋ ਇਹ ਨਾ ਸਿਰਫ ਇਸ ਵਾਇਰਸ ਦੇ ਸੰਕਰਮਣ ਨੂੰ ਫੈਲਣ ਤੋਂ ਰੋਕਦਾ ਹੈ ਸਗੋਂ ਮੌਤ ਦੀ ਦਰ ਵੀ ਘਟਾਉਂਦਾ ਹੈ।
ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੀਟਿੰਗ ਵਿੱਚ ਦੱਸਿਆ ਕਿ 23 ਮਾਰਚ ਤੋਂ 29 ਜੁਲਾਈ ਤੱਕ ਉਲੰਘਣਾ ਦੇ ਵੱਖ-ਵੱਖ ਮਾਮਲਿਆਂ ਵਿੱਚ 14384 ਕੇਸ ਦਰਜ ਹੋਏ ਅਤੇ 19850 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ। 550150 ਵਿਅਕਤੀਆਂ ਨੂੰ ਕੋਵਿਡ ਦਿਸਾ ਨਿਰਦੇਸਾਂ ਦੀ ਉਲੰਘਣਾ ਦੇ ਦੋਸ ਵਿੱਚ ਜੁਰਮਾਨੇ ਕੀਤੇ ਗਏ।
ਵਧਦੀ ਮੌਤ ਦਰ ਉਤੇ ਡੂੰਘੀ ਚਿੰਤਾ ਜਾਹਰ ਕਰਦਿਆਂ ਮੁੱਖ ਮੰਤਰੀ ਨੇ ਇਸ ਦਰ ਨੂੰ ਘਟਾਉਣ ਲਈ ਠੋਸ ਕਦਮ ਚੁੱਕਣ ਲਈ ਕਿਹਾ। ਪੰਜਾਬ ਵਿੱਚ ਹੁਣ ਤੱਕ ਕੋਰੋਨਾ ਕਾਰਨ 361 ਵਿਅਕਤੀਆਂ ਦੀ ਜਾਨ ਚਲੀ ਗਈ ਹੈ ਅਤੇ ਬੀਤੀ ਰਾਤ ਤੋਂ 25 ਮਰੀਜਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਇਹ ਤੱਥ ਸਵਿਕਾਰਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੀ ਜਲਦੀ ਸਨਾਖਤ ਹੀ ਇਕੋ-ਇਕ ਬਚਾਅ ਦਾ ਹੱਲ ਹੈ ਅਤੇ ਜਲਦੀ ਇਲਾਜ ਹੀ ਇਸ ਬਿਮਾਰੀ ਨੂੰ ਰੋਕਣ ਦਾ ਪ੍ਰਭਾਵਸਾਲੀ ਤਰੀਕਾ ਹੈ। ਉਨ੍ਹਾਂ ਡਿਪਟੀ ਕਮਿਸਨਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣ ਅਤੇ ਬਿਮਾਰੀ ਦੇ ਪਹਿਲੇ ਲੱਛਣ ਤੋਂ ਤੁਰੰਤ ਬਾਅਦ ਲੋਕਾਂ ਨੂੰ ਟੈਸਟ ਕਰਵਾਉਣ ਲਈ ਕਿਹਾ ਜਾਵੇ।
ਮੁੱਖ ਮੰਤਰੀ ਨੇ ਹਾਲਾਂਕਿ ਸੂਬੇ ਵਿੱਚ ਕੋਵਿਡ ਦੀ ਸਥਿਤੀ ਨਾਲ ਨਜਿੱਠਣ ਵਿੱਚ ਕੀਤੇ ਬੇਮਿਸਾਲ ਕੰਮਾਂ ਲਈ ਡਿਪਟੀ ਕਮਿਸਨਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਥਿਤੀ ਦੂਜੇ ਹੋਰਨਾਂ ਸੂਬਿਆਂ ਨਾਲੋਂ ਬਿਹਤਰ ਹੈ ਪਰ ਇਸ ਦੇ ਨਾਲ ਹੀ ਕੇਸਾਂ ਦਾ ਵਧਣਾ ਡੂੰਘੀ ਚਿੰਤਾ ਦਾ ਵਿਸਾ ਹੈ। ਉਨ੍ਹਾਂ ਕਿਹਾ ਕਿ ਵਧਦੇ ਕੇਸਾਂ ਨੂੰ ਦੇਖਦਿਆਂ ਡਿਪਟੀ ਕਮਿਸਨਰਾਂ ਨੂੰ ਲੋਕਾਂ ਖਾਸ ਕਰਕੇ ਧਾਰਮਿਕ ਆਗੂਆਂ ਤੇ ਸਮਾਜਿਕ ਸੰਸਥਾਵਾਂ ਤੋਂ ਸਹਿਯੋਗ ਅਤੇ ਮੱਦਦ ਲੈਣ ਲਈ ਸਿਹਤ ਵਿਭਾਗ ਅਤੇ ਪੁਲਿਸ ਦੇ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭੀੜ-ਭਾੜ ਅਤੇ ਰਾਜਸੀ ਤੇ ਧਾਰਮਿਕ ਇਕੱਠਾਂ ਉਤੇ ਸਮਾਜਿਕ ਵਿੱਥ ਦੀ ਉਲੰਘਣਾ ਦੇ ਮਾਮਲਿਆਂ ਨੂੰ ਸਖਤੀ ਨਾਲ ਚੈਕ ਕਰਨਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਮਿਸਨ ਤਹਿਤ ਜੇ ਸਮਾਜ ਆਪਣੇ ਪੱਧਰ ‘ਤੇ ਜੰਿਮੇਵਾਰੀ ਸਮਝੇ ਤਾਂ ਇਸ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਾਰਥਿਕ ਨਤੀਜੇ ਸਾਹਮਣੇ ਆਉਣਗੇ।
ਸੂਬੇ ਦੇ ਬਹੁਤ ਹੀ ਪ੍ਰਭਾਵਿਤ ਜਿਿਲ੍ਹਆਂ ‘ਚੋਂ ਅੰਮਿ੍ਰਤਸਰ, ਜਲੰਧਰ, ਪਟਿਆਲਾ ਅਤੇ ਮੁਹਾਲੀ ਦੇ ਡਿਪਟੀ ਕਮਿਸਨਰਾਂ ਨੇ ਆਪੋ-ਆਪਣੇ ਜਿਿਲ੍ਹਆਂ ਦੀ ਸਥਿਤੀ ਅਤੇ ਲੋਕਾਂ ਦੀ ਨਿਗਰਾਨੀ, ਟਰੈਕ, ਟੈਸਟ ਅਤੇ ਇਲਾਜ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣੂੰ ਕਰਵਾਇਆ। ਜਲੰਧਰ ਦੇ ਐਸ.ਐਸ.ਪੀ. ਨੇ ਦੱਸਿਆ ਕਿ ਕੋਵਿਡ ਨਾਲ ਸਮਾਜਿਕ ਬਦਨਾਮੀ ਜੁੜ ਜਾਣ ਨੂੰ ਵੇਖਦਿਆਂ ਜਲ੍ਹਿਾ ਪੁਲਿਸ ਨੇ ਸਾਰੇ ਕੈਮਿਸਟਾਂ ਲਈ ਲਾਜਮੀ ਕਰ ਦਿੱਤਾ ਹੈ ਕਿ ਬੁਖਾਰ ਅਤੇ ਜੁਕਾਮ ਲਈ ਦਵਾਈਆਂ ਖਰੀਦਣ ਵਾਲਿਆਂ ਬਾਰੇ ਰਿਪੋਰਟ ਕੀਤੀ ਜਾਵੇ।
ਸੂਬੇ ਵਿੱਚ ਇਸ ਵੇਲੇ 64 ਮਾਈਕਰੋ-ਕੰਟੇਨਮੈਂਟ ਜੋਨ (ਸੂਖਮ ਸੀਮਿਤ ਜੋਨ) ਹਨ, ਜਿਨ੍ਹਾਂ ਵਿੱਚੋਂ ਜਲੰਧਰ ਵਿੱਚ 16 ਜੋਨ ਹਨ, ਜਿਸ ਵਿੱਚ 20 ਕਲੱਸਟਰ ਅਤੇ ਇਕ ਵੱਧ ਪ੍ਰਭਾਵਿਤ ਇਲਾਕਾ ਹੈ। ਇਸੇ ਤਰ੍ਹਾਂ ਵੱਧ ਗਿਣਤੀ ‘ਚ ਕਲੱਸਟਰ ਅੰਮਿ੍ਰਤਸਰ ਵਿੱਚ ਹਨ, ਭਾਵੇਂ ਕਿ ਇੱਥੇ ਸਿਰਫ 2 ਹੀ ਮਾਈਕਰੋ-ਕੰਟੇਨਮੈਂਟ ਜੋਨ ਹਨ। ਪਿਛਲੇ ਇਕ ਹਫਤੇ ਵਿੱਚ ਲੁਧਿਆਣਾ (ਸਿਟੀ), ਜਲੰਧਰ (ਸਿਟੀ), ਸੰਗਰੂਰ, ਬਰਨਾਲਾ, ਪਟਿਆਲਾ, ਫਤਹਿਗੜ੍ਹ ਸਾਹਿਬ ਅਤੇ ਫਿਰੋਜਪੁਰ ਜਿਿਲ੍ਹਆਂ ਵਿੱਚ ਪੁਲਿਸ ਮੁਲਾਜਮਾਂ ਦੇ ਵੱਧ ਪਾਜੇਵਿਟ ਕੇਸ ਦੇਖੇ ਗਏ ਹਨ।
ਮੁੱਖ ਮੰਤਰੀ ਨੇ ਡਿਪਟੀ ਕਮਿਸਨਰਾਂ ਨੂੰ ਆਪਣੇ ਸਮੇਤ ਸਰਕਾਰੀ ਦਫਤਰਾਂ ਵਿੱਚ ਸਮਾਜਿਕ ਦੂਰੀ ਦੇ ਨੇਮਾਂ ਨੂੰ ਅਪਣਾ ਕੇ ਮਿਸਾਲ ਕਾਇਮ ਕਰਨ ਲਈ ਆਖਿਆ। ਉਨ੍ਹਾਂ ਨੇ ਹਰੇਕ ਪ੍ਰਾਈਵੇਟ ਸੰਸਥਾ ਜਿੱਥੇ ਵੱਡੀ ਗਿਣਤੀ ਵਿੱਚ ਲੋਕ ਆਉਂਦੇ ਹਨ, ਵਿੱਚ ਇਕ ਸਮਰਪਿਤ ਕੋਵਿਡ ਰੋਕੂ ਨਿਗਰਾਨ ਨਿਯੁਕਤ ਕਰਨ ਦੀ ਵੀ ਸਲਾਹ ਦਿੱਤੀ। ਉਨ੍ਹਾਂ ਨੇ ਡਿਪਟੀ ਕਮਿਸਨਰਾਂ ਨੂੰ ਲੋੜਵੰਦਾਂ ਨੂੰ ਮੁਫਤ ਮਾਸਕ ਵੰਡਣ ਲਈ ਵੀ ਕਦਮ ਚੁੱਕਣ ਅਤੇ ਜਨਤਕ ਥਾਵਾਂ ‘ਤੇ ਸੈਨੀਟਾਈਜਰ ਅਤੇ ਮਾਸਕ ਮੁਹੱਈਆ ਕਰਵਾਉਣ ਵਾਲੀਆਂ ਮਸੀਨਾਂ ਲਾਉਣ ਲਈ ਵੀ ਆਖਿਆ।
ਮੁੱਖ ਮੰਤਰੀ ਨੇ ਨੋਡਲ ਅਫਸਰਾਂ ਅਤੇ ਨਵ-ਨਿਯੁਕਤ ਕੋਵਿਡ ਪੇਸੈਂਟ ਟਰੈਕਿੰਗ ਅਫਸਰਾਂ ਸਮੇਤ ਡਿਪਟੀ ਕਮਿਸਨਰਾਂ ਨੂੰ ਕੋਵਿਡ ਦਾ ਇਲਾਜ ਮੁਹੱਈਆ ਕਰਵਾ ਰਹੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੀ ਨਿਰੰਤਰ ਨਿਗਰਾਨੀ ਤੇ ਤਾਲਮੇਲ ਕਰਨ ਲਈ ਵੀ ਕਿਹਾ ਤਾਂ ਕਿ ਇਲਾਜ ਵਿੱਚ ਸਕਿਾਇਤਾਂ ਦੂਰ ਕਰਨ ਲਈ ਵਸੀਲਿਆਂ ਦੀ ਢੁਕਵੀਂ ਵਰਤੋਂ ਕੀਤੀ ਜਾ ਸਕੇ।