ਡਿਪਟੀ ਕਮਿਸ਼ਨਰ ਨੇ ਬੈਂਕ ਦੀ ਇਸ ਸ਼ਲਾਘਾਯੋਗ ਪਹਿਲ ਦੀ ਕੀਤੀ ਪ੍ਰਸ਼ੰਸਾ
ਹੁਸ਼ਿਆਰਪੁਰ, 6 ਮਈ: ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਹੁਸ਼ਿਆਰਪੁਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਕੋਵਿਡ-19 ਦੇ ਇਸ ਮੁਸ਼ਕਲ ਦੌਰ ਵਿੱਚ ਜ਼ਰੂਰਤਮੰਦ ਲੋਕਾਂ ਨੂੰ ਹਰ ਸੰਭਵ ਸਹਾਇਤਾ ਪਹੁੰਚਾ ਰਹੀ ਹੈ। ਉਨ੍ਹਾਂ ਕਿਹਾ ਕਿ ਸੋਸਾਇਟੀ ਵਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮ ਤਾਂ ਹੀ ਸੰਭਵ ਹੁੰਦੇ ਹਨ ਜਦ ਦਾਨੀ ਸੱਜਣ ਅੱਗੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਕੜੀ ਵਿੱਚ ਅੱਜ ਏ.ਯੂ. ਸਮਾਲ ਫਾਈਨਾਂਸ ਬੈਂਕ ਹੁਸ਼ਿਆਰਪੁਰ ਵਲੋਂ ਬਰਾਂਚ ਮੈਨੇਜਰ ਪਾਰੁਲ ਗੁਪਤਾ, ਬਰਾਂਚ ਸੇਲਸ ਮੈਨੇਜਰ ਨਵਦੀਪ ਬਿਆਲਾ ਤੇ ਰਿਲੇਸ਼ਨਸ਼ਿਪ ਮੈਨੇਜਰ ਦੀਪਤੀ ਵਿਜ ਤੇ ਵਿਵੇਕ ਪਾਠਕ ਨੇ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸੋਸਾਇਟੀ ਨੂੰ 50 ਪੀ.ਪੀ.ਈ. ਕਿੱਟਾਂ ਤੇ 1000 ਫੇਸ ਮਾਸਕ ਸੌਂਪੇ ਜੋ ਕਿ ਇਕ ਸ਼ਲਾਘਾਯੋਗ ਪਹਿਲ ਹੈ।
ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨਰੇਸ਼ ਗੁਪਤਾ ਨੇ ਦੱਸਿਆ ਕਿ ਏ.ਯੂ. ਸਮਾਲ ਫਾਈਨਾਂਸ ਬੈਂਕ ਨੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਕੀਤੇ ਜਾ ਰਹੇ ਭਲਾਈ ਕੰਮਾਂ ਦੀ ਪ੍ਰਸ਼ੰਸਾ ਕਰਦੇ ਹੋਏ ਆਉਣ ਵਾਲੇ ਸਮੇਂ ਵਿੱਚ ਵੀ ਇਸ ਸੰਸਥਾ ਵਲੋਂ ਸਹਾਇਤਾ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਜ਼ਿਲ੍ਹੇ ਦੇ ਸਮਾਜ ਸੇਵਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਰਫਿਊ ਦੌਰਾਨ ਜ਼ਰੂਰਤਮੰਦ ਪਰਿਵਾਰਾਂ ਨੂੰ ਜਰੂਰੀ ਸੁਵਿਧਾਵਾਂ ਮੁਹੱਈਆ ਕਰਨ ਸਬੰਧੀ ਸੋਸਾਇਟੀ ਦੇ ਐਚ.ਡੀ.ਐਫ.ਸੀ. ਬੈਂਕ ਵਿੱਚ ਚਾਲੂ ਖਾਤਾ ਨੰਬਰ 50100309716962 (ਆਈ.ਐਫ.ਐਸ.ਸੀ. ਕੋਡ-ਐਚ.ਡੀ.ਐਫ.ਸੀ. 0000229) ਜਾਂ ਜ਼ਿਲ੍ਹਾ ਰੈਡ ਕਰਾਸ ਦਫ਼ਤਰ ਦੇ ਫੋਨ ਨੰਬਰ 01882-221071 ਜਾਂ ਡਿਸਟ੍ਰਿਕਟ ਰੈਡ ਕਰਾਸ ਸੋਸਾਇਟੀ ਹੁਸ਼ਿਆਰਪੁਰ ਦੇ ਫੇਸਬੁੱਕ ਪੇਜ ਰਾਹੀਂ ਸੰਪਰਕ ਕਰਕੇ ਆਪਣਾ ਯੋਗਦਾਨ ਦੇਣ, ਤਾਂ ਜੋ ਇਸ ਮੁਸ਼ਕਲ ਦੌਰ ਵਿੱਚ ਵੱਧ ਤੋਂ ਵੱਧ ਜ਼ਰੂਰਤਮੰਦਾਂ ਦੀ ਸਹਾਇਤਾ ਕੀਤੀ ਜਾ ਸਕੇ।