ਕਿਸਾਨਾਂ ਨੂੰ ਫਸਲ ਦੀ 911 ਕਰੋੜ 96 ਲੱਖ ਰੁਪਏ ਦੀ ਕੀਤੀ ਅਦਾਇਗੀ-ਜ਼ਿਲੇ ਦੀਆਂ ਮੰਡੀਆਂ ਵਿਚ 555784 ਮੀਟਰਕ ਟਨ ਦੀ ਖਰੀਦ

ਗੁਰਦਾਸਪੁਰ, 6 ਮਈ (          ) ਜ਼ਿਲ੍ਹਾ ਫੂਡ ਸਪਲਾਈ ਤੇ ਕੰਟਰੋਲਰ ਗੁਰਦਾਸਪੁਰ ਸ੍ਰੀਮਤੀ ਐਸ.ਦੇਵਗਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀਆਂ ਵਿਚ 557864 ਮੀਟਰਕ ਟਨ ਕਣਕ ( 05 ਮਈ ਤਕ) ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 555784 ਮੀਟਰਕ ਟਨ ਦੀ ਖਰੀਦ ਹੋ ਗਈ ਹੈ। ਪਨਗਰੇਨ ਵਲੋਂ 149606 ਮੀਟਰਕ ਟਨ, ਮਾਰਕਫੈੱਡ ਵਲੋਂ 135875 ਮੀਟਰਕ ਟਨ, ਪਨਸਪ ਵਲੋਂ 137584 ਮੀਟਰਕ ਟਨ, ਵੇਅਰਹਾਊਸ ਵਲੋਂ 80560 ਅਤੇ ਐਫ.ਸੀ.ਆਈ ਵਲੋਂ 52159  ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਉਨਾਂ ਨੇ ਅੱਗੇ ਦੱਸਿਆ ਕਿ ਕਿਸਾਨਾਂ ਨੂੰ 911 ਕਰੋੜ 96 ਲੱਖ ਰੁਪਏ ਦੀ ਸਿੱਧੀ ਅਦਾਇਗੀ ਉਨਾਂ ਦੇ ਖਾਤਿਆਂ ਵਿਚ ਕੀਤੀ ਜਾ ਚੁੱਕੀ ਹੈ, ਜੋ 89 ਫੀਸਦ ਬਣਦੀ ਹੈ। ਮੰਡੀਆਂ ਵਿਚੋਂ 62 ਫੀਸਦ ਫਸਲ ਦੀ ਚੁਕਾਈ ਹੋ ਚੁੱਕੀ ਹੈ ਤੇ ਚੁਕਾਈ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਗਿਆ ਹੈ।

Spread the love