ਕੋਵਿਡ-19 ਦੀ ਮਹਾਂਮਾਰੀ ਤੋਂ ਬਚਾਅ ਲਈ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣੀ ਕੀਤੀ ਜਾਵੇ-ਸਿਵਲ ਸਰਜਨ

ਗੁਰਦਾਸਪੁਰ, 6 ਮਈ (     ) ਡਾ.ਹਰਭਜਨ ਰਾਮ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਦੀ ਦੂਜੀ ਮਹਾਂਮਾਰੀ ਤੋਂ ਬਚਾਅ ਲਈ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਘਰ ਵਿਚ ਰਹਿਣ ਨੂੰ ਤਰਜੀਹ ਦਿੱਤੀ ਜਾਵੇ ਤਾਂ ਜੋ ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਅੱਗੇ ਦੱਸਿਆ ਕਿ ਕੋਵਿਡ ਬਿਮਾਰੀ ਦੇ ਲੱਛਣ ਜਿਵੇਂ ਬੁਖਾਰ, ਜੁਕਾਮ, ਸਰੀਰ ਦਰਦ ਜਾਂ ਸਾਹ ਲੈਣ ਵਿਚ ਸਮੱਸਿਆ ਤਾਂ ਉਹ ਤੁਰੰਤ ਆਪਣਾ ਕੋਰੋਨਾ ਟੈਸਟ ਜਰੂਰ ਕਰਵਾਉਣ। ਉਨਾਂ ਕਿਹਾ ਕਿ ਜਿੰਨੀ ਜਲਦੀ ਕੋਵਿਡ ਬਿਮਾਰੀ ਦਾ ਪਤਾ ਚੱਲੇਗਾ, ਉਸ ਨਾਲ ਜਿਥੇ ਪੀੜਤ ਦਾ ਇਲਾਜ ਜਲਦ ਸ਼ੁਰੂ ਕੀਤਾ ਜਾ ਸਕੇਗਾ, ਉਸਦੇ ਨਾਲ ਬਿਮਾਰੀ ਦੇ ਫੈਲਾਅ ਨੂੰ ਰੋਕਣ ਵਿਚ ਮਦਦ ਮਿਲੇਗੀ।

ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਜ਼ਿਲੇ ਅੰਦਰ ਰੋਜ਼ਾਨਾ ਕਰੀਬ 3500 ਦੇ ਕੋਰੋਨਾ ਟੈਸਟਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਰੋਨਾ ਪੀੜਤਾਂ ਦੀ ਜਲਦ ਸ਼ਨਾਖਤ ਹੋਣ ਕਾਰਨ ਪੀੜਤ ਦਾ ਇਲਾਜ ਤੇ ਉਸਨੂੰ ਏਕਾਂਤਵਾਸ ਕੀਤਾ ਜਾ ਸਕੇ। ਉਨਾਂ ਅੱਗੇ ਕਿਹਾ ਕਿ ਕੋਵਿਡ-19 ਵੈਕਸੀਨ ਲਗਾਉਣ ਲਈ ਸ਼ਹਿਰੀ ਅਤੇ ਪੇਂਡੂ ਖੇਤਰ ਵਿਚ ਵਿਸ਼ੇਸ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਜ਼ਿਲੇ ਅੰਦਰ ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ। ਜ਼ਿਲੇ ਅੰਦਰ 45 ਸਾਲ ਤੋਂ ਉਮਰ ਦੇ ਵਿਅਕਤੀਆਂ ਨੂੰ ਕਰੀਬ 95 ਫੀਸਦ ਪਹਿਲੀ ਡੋਜ਼ ਦਿੱਤੀ ਜਾ ਚੁੱਕੀ ਹੈ।

ਸਿਵਲ ਸਰਜਨ ਨੇ ਅੱਗੇ ਕਿਹਾ ਕਿ ਕੋਵਿਡ ਬਿਮਾਰੀ ਤੋਂ ਬਚਾਅ ਲਈ ਮਾਸਕ ਲਾਜ਼ਮੀ ਤੋਰ ਤੇ ਪਹਿਨਿਆ ਜਾਵੇ। ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬੁਣ ਨਾਲ ਧੋਤਾ ਜਾਵੇ। ਉਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਜਾਰੀ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਯੋਗ ਵਿਅਕਤੀਆਂ ਨੂੰ ਵੈਕਸੀਨ ਤੁਰੰਤ ਲਗਾਉਣੀ ਚਾਹੀਦੀ ਹੈ। ਨਾਲ ਹੀ ਉਨਾਂ ਕਿਹਾ ਕਿ ਵੈਕਸੀਨ ਲਗਾਉਣ ਉਪਰੰਤ ਵੀ ਸਿਹਤ ਵਿਭਾਗ ਵਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ।

Spread the love