ਝੋਨੇ ਦਾ ਬੀਜ ਲੈਣ ਲਈ ਬਲਾਕ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰਨ ਕਿਸਾਨ-ਡਾ. ਰਾਜ ਕੁਮਾਰ

ਨਵਾਂਸ਼ਹਿਰ, 10 ਮਈ :
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਸਾਉਣੀ ਸੀਜ਼ਨ ਦੌਰਾਨ ਵੱਖ-ਵੱਖ ਫ਼ਸਲਾਂ ਦੇ ਬੀਜਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਸਮੇਂ ਝੋਨੇ ਦੀ ਕਿਸਮ ਪੀ. ਆਰ 121 ਦਾ ਬੀਜ ਕਿਸਾਨਾਂ ਨੂੰ ‘ਪਹਿਲਾਂ ਆਉ ਅਤੇ ਪਹਿਲਾਂ ਪਾਉ’ ਦੀ ਨੀਤੀ ਅਨੁਸਾਰ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ. ਰਾਜ ਕੁਮਾਰ ਨੇ ਦੱਸਿਆ ਕਿ ਇਹ ਬੀਜ ਪੰਜਾਬ ਰਾਜ ਬੀਜ ਕਾਰਪੋਰੇਸ਼ਨ ਵੱਲੋਂ ਤਿਆਰ ਕੀਤਾ ਗਿਆ ਹੈ ਅਤੇ ਕਿਸਾਨਾਂ ਨੂੰ 37 ਰੁਪਏ ਪ੍ਰਤੀ ਕਿਲੋ ’ਤੇ ਦਿੱਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਦੀ ਕੀਮਤ ਬਾਜ਼ਾਰੀ ਕੀਮਤ ਨਾਲੋਂ ਕਰੀਬ 5 ਰੁਪਏ ਪ੍ਰਤੀ ਕਿਲੋ ਘੱਟ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਪਣੇ ਬਲਾਕ ਦੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰਨ।
Spread the love